ਨਸ਼ਾ, ਬੇਰੁਜ਼ਗਾਰੀ, ਮਾਇਨਿੰਗ ਮਾਫੀਆ ਪੰਜਾਬ ‘ਚ ਸਭ ਤੋਂ ਵੱਡੇ ਮੁੱਦੇ ਹਨ।ਭਗਵੰਤ ਮਾਨ ਸਰਕਾਰ ਇਨ੍ਹਾਂ ਮੁੱਦਿਆਂ ‘ਤੇ ਲਗਾਤਾਰ ਐਕਸ਼ਨ ਮੋਡ ‘ਚ ਹੈ।ਦੱਸ ਦੇਈਏ ਕਿ ਰੇਤ ਮਾਫੀਆ ਖਿਲਾਫ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ ਜਿਸ ਤੋਂ ਬਾਅਦ ਲੁਧਿਆਣਾ ਦੇ 5 ਵਿਅਕਤੀਆਂ ਨੂੰ ਗਿਫ਼ਤਾਰ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਭਗਵੰਤ ਮਾਨ ਵਲੋਂ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ ‘ਤੇ ਸ਼ਿਕਾਇਤ ਮਿਲਣ ਤੋਂ ਬਾਅਦ ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਮੁੰਡੀਆਂ ਵਲੋਂ ਨਾਜਾਇਜ਼ ਮਾਈਨਿੰਗ ਪੁਲਿਸ ਪਾਰਟੀ ਨਾਲ ਮੌਕੇ ‘ਤੇ ਰੇਡ ਕੀਤੀ ਗਈ।ਦੱਸ ਦੇਈਏ ਕਿ ਮੌਕੇ ‘ਤੇ ਇੱਕ ਜੇਸੀਬੀ ਮਸ਼ੀਨ ਤੇ 3 ਟਿੱਪਰ ਬਰਾਮਦ ਕੀਤੇ ਗਏ।