ਪੰਜਾਬ ਦੇ ਲੁਧਿਆਣਾ ਜ਼ਿਲ਼੍ਹੇ ਦੇ ਕਸਬਾ ਡੇਹਲੋਂ ਦੇ ਪਿੰਡ ਜਗੇੜਾ ‘ਚ ਇੱਕ ਫਾਰਚੂਨਰ ਨਹਿਰ ‘ਚ ਡਿੱਗ ਗਈ।ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ।ਹਾਦਸਾ ਸੋਮਵਾਰ ਦੇਰ ਰਾਤ ਕਰੀਬ 12 ਵਜੇ ਹੋਇਆ।ਗੱਡੀ ਦਾ ਸੰਤੁਲਨ ਵਿਗੜਨ ਨਾਲ ਕਾਰ ਨਹਿਰ ‘ਚ ਜਾ ਡਿੱਗੀ।
ਕਾਫੀ ਦੇਰ ਤੱਕ ਤਾਂ ਹਾਦਸੇ ਦਾ ਕਿਸੇ ਨੂੰ ਪਤਾ ਨਹੀਂ ਲੱਗਿਆ।ਇੱਕ ਰਾਹਗੀਰ ਨੇ ਕਾਰ ਨਹਿਰ ‘ਚ ਡੁੱਬੀ ਦੇਖਕੇ ਪੁਲਿਸ ਨੂੰ ਸੂਚਨਾ ਦਿੱਤੀ।ਥਾਣਾ ਮਲੋਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰ ਨੂੰ ਨਹਿਰ ‘ਚੋਂ ਕੱਢਿਆ।ਦੂਜੇ ਪਾਸੇ ਗੋਤਾਖੋਰਾਂ ਦੀ ਮੱਦਦ ਨਾਲ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ।
ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਪਹੁੰਚਾ ਦਿੱਤਾ ਹੈ।ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ, ਜਗਦੀਪ ਸਿੰਘ, ਜਤਿੰਦਰ ਸਿੰਘ, ਜਗਤਾਰ ਸਿੰਘ, ਜੱਗਾ ਸਿੰਘ ਦੇ ਰੂਪ ‘ਚ ਹੋਈ ਹੈ।