ਜਗਤਾਰ ਹਵਾਰਾ ਦੀ ਪਟੀਸ਼ਨ ਮਾਮਲੇ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਪਾਈ ਹੈ ਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ 5 ਹਜ਼ਾਰ ਦਾ ਜੁਰਮਾਨਾ ਲਗਾਇਆ ਹੈ।
ਜ਼ਿਕਰਯੋਗ ਹੈ ਤਿੰਨ ਸੁਣਵਾਈਆਂ ‘ਤੇ ਜਵਾਬ ਦਾਖਲ ਨਾ ਕਰਨ ਅਤੇ ਹਰ ਵਾਰ ਸਮਾਂ ਮੰਗਣ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਪਾਈ ਹੈ।ਹਾਈਕੋਰਟ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਇਸ ਮਾਮਲੇ ਨੂੰ ਲੈ ਕੇ ਬਿਲਕੁਲ ਵੀ ਗੰਭੀਰ ਨਹੀਂ ਹੈ।
ਇਸੇ ਲਈ ਵਾਰ ਵਾਰ ਸਮਾਂ ਮੰਗਿਆ ਜਾ ਰਿਹਾ ਹੈ।ਇਸ ਜੁਰਮਾਨੇ ਨੂੰ ਅਗਲੀ ਸੁਣਵਾਈ ਤੋਂ ਪਹਿਲਾਂ ਪੀ.ਜੀ.ਆਈ ਦੇ ਗਰੀਬ ਮਰੀਜ ਫੰਡ ‘ਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਹਨ।ਸਰਕਾਰ ਨੂੰ ਜੁਰਮਾਨੇ ਦੀ ਇਹ ਰਕਮ ਇਸ ਲਈ ਜ਼ਿੰਮੇਵਾਰ ਅਧਿਕਾਰੀਆਂ ਤੋਂ ਵਸੂਲਣ ਲਈ ਕਿਹਾ ਗਿਆ ਹੈ।ਇਸ ਕਾਰਨ ਇਸ ਮਾਮਲੇ ‘ਚ ਜਵਾਬ ਦਾਖਲ਼ ਕਰਨ ‘ਚ ਦੇਰੀ ਹੋ ਰਹੀ ਹੈ।