Earthquake Indonesia Capital Jakarta: ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ‘ਚ ਸੋਮਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭਾਰਤ ਦੇ ਸਮੇਂ ਮੁਤਾਬਕ ਇਹ ਭੂਚਾਲ ਸੋਮਵਾਰ 21 ਨਵੰਬਰ ਨੂੰ ਸਵੇਰੇ ਕਰੀਬ 11:51 ਵਜੇ ਆਇਆ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.6 ਦਰਜ ਕੀਤੀ ਗਈ। ਹਾਲਾਂਕਿ ਰਿਪੋਰਟ ਮੁਤਾਬਕ ਇਸ ਭੂਚਾਲ ਨਾਲ ਕੋਈ ਨੁਕਸਾਨ ਨਹੀਂ ਹੋਇਆ ਹੈ।
#BREAKING Earthquake shakes buildings in Indonesian capital: @AFP pic.twitter.com/1IRze7PrSi
— AFP News Agency (@AFP) November 21, 2022
ਭੂਚਾਲ ਦਾ ਕੇਂਦਰ
ਇੰਡੋਨੇਸ਼ੀਆ ਦੀ ਮੌਸਮ ਵਿਗਿਆਨ ਅਤੇ ਭੂ-ਭੌਤਿਕ ਵਿਗਿਆਨ ਏਜੰਸੀ BMKG ਦੀ ਅਧਿਕਾਰਤ ਰਿਪੋਰਟ ਮੁਤਾਬਕ, ਪੱਛਮੀ ਜਾਵਾ ਦਾ Cianjur ਭੂਚਾਲ ਦਾ ਕੇਂਦਰ ਸੀ। ਇੰਡੋਨੇਸ਼ੀਆ ਦੀ ਮੌਸਮ ਵਿਗਿਆਨ ਅਤੇ ਭੂ-ਭੌਤਿਕ ਏਜੰਸੀ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਭੂਚਾਲ ਦੀ ਡੂੰਘਾਈ ਕਰੀਬ 10 ਕਿਲੋਮੀਟਰ ਸੀ।
ਜਕਾਰਤਾ ਮੁਤਾਬਕ ਇਸ ਭੂਚਾਲ ਕਾਰਨ ਰਾਜਧਾਨੀ ਦੀਆਂ ਕਈ ਇਮਾਰਤਾਂ ਵਿੱਚ ਵਾਈਬ੍ਰੇਸ਼ਨ ਮਹਿਸੂਸ ਕੀਤੀ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h