ਹੁਣ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰ ਭੂਪੀ ਰਾਣਾ ਵੀ ਦਾਖ਼ਲ ਹੋ ਗਿਆ ਹੈ। ਰਾਣਾ ਨੇ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣਗੇ। ਰਾਣਾ ਨੇ ਕਾਤਲਾਂ ਦਾ ਪਤਾ ਦੱਸਣ ਵਾਲੇ ਨੂੰ 5 ਲੱਖ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਸੋਸ਼ਲ ਮੀਡੀਆ ਪੋਸਟ ਰਾਹੀਂ ਰਾਣਾ ਨੇ ਕਿਹਾ ਕਿ ਕਾਤਲ ਭਾਵੇਂ ਪੰਜਾਬ ਵਿੱਚ ਬੈਠਾ ਹੈ ਜਾਂ ਕੈਨੇਡਾ, ਅਮਰੀਕਾ, ਉਸ ਬਾਰੇ ਜਾਣਕਾਰੀ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ।
ਰਾਣਾ ਨੇ ਦਵਿੰਦਰ ਬੰਬੀਹਾ, ਨੀਰਜ ਬਵਾਨਾ, ਟਿੱਲੂ ਤਾਜਪੁਰੀਆ, ਕੌਸ਼ਲ ਚੌਧਰੀ, ਗੌਂਡਰ ਅਤੇ ਸ਼ੇਰਾ ਖੁੱਬਣ ਨੂੰ ਵੀ ਆਪਣੇ ਗਰੁੱਪ ਵਿੱਚ ਸ਼ਾਮਲ ਕੀਤਾ ਹੈ। ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਸ਼ਾਮ 5.30 ਵਜੇ ਮਾਨਸਾ ਦੇ ਜਵਾਹਰਕੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।