Security of five BJP Leaders: ਕੇਂਦਰੀ ਗ੍ਰਹਿ ਮੰਤਰਾਲੇ ਨੇ ਧਮਕੀ ਦੇ ਮੱਦੇਨਜ਼ਰ ਪੰਜਾਬ ਦੇ ਪੰਜ ਭਾਜਪਾ ਆਗੂਆਂ (BJP leaders of Punjab) ਦੀ ਸੁਰੱਖਿਆ ਵਧਾ ਦਿੱਤੀ ਹੈ। ਸਾਰੇ ਨੇਤਾਵਾਂ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਗਈ। ਜਾਣਕਾਰੀ ਮੁਤਾਬਕ ਇਹ ਪੰਜ ਆਗੂ ਹਾਲ ਹੀ ਵਿੱਚ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੇ ਨਾਲ ਭਾਜਪਾ (BJP) ਵਿੱਚ ਸ਼ਾਮਲ ਹੋਏ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ, ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ, ਸਾਬਕਾ ਵਿਧਾਇਕ ਹਰਚੰਦ ਕੌਰ, ਸਾਬਕਾ ਵਿਧਾਇਕ ਪ੍ਰੇਮ ਮਿੱਤਲ ਅਤੇ ਕਮਲਦੀਪ ਸੈਣੀ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਇਨ੍ਹਾਂ ਸਾਰਿਆਂ ਨੂੰ ਵਾਈ ਸ਼੍ਰੇਣੀ ਦੇ ਤਹਿਤ ਸੀਆਰਪੀਐਫ (CRPF) ਦੇ ਜਵਾਨਾਂ ਦਾ ਕਵਰ ਦਿੱਤਾ ਜਾਵੇਗਾ।
ਸੂਤਰਾਂ ਮੁਤਾਬਕ ਖੁਫੀਆ ਏਜੰਸੀ ਇੰਟੈਲੀਜੈਂਸ ਬਿਊਰੋ ਨੇ ਇਨ੍ਹਾਂ ਪੰਜ ਨੇਤਾਵਾਂ ‘ਤੇ ਖ਼ਤਰੇ ਨੂੰ ਲੈ ਕੇ ਗ੍ਰਹਿ ਮੰਤਰਾਲੇ ਨੂੰ ਰਿਪੋਰਟ ਸੌਂਪੀ ਸੀ। ਇਸ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਸਾਰਿਆਂ ਨੂੰ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਗਿਆ। ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ ਵਿੱਚ ਆਪਣੀ ਪਾਰਟੀ ਦਾ ਭਾਜਪਾ ਵਿੱਚ ਰਲੇਵਾਂ ਕੀਤਾ। ਇਹ ਪੰਜ ਆਗੂ ਵੀ ਕੈਪਟਨ ਦੇ ਨਾਲ ਭਾਜਪਾ ਵਿੱਚ ਸ਼ਾਮਲ ਹੋ ਗਏ ਸੀ।
ਅਮਰਿੰਦਰ ਸਿੰਘ ਨੇ ਕੀਤਾ ਪਾਰਟੀ ਦਾ ਭਾਜਪਾ ‘ਚ ਰਲੇਵਾਂ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਾਲ ਹੀ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਏ ਹਨ। ਕੈਪਟਨ ਅਮਰਿੰਦਰ ਨੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ (ਪੀਐਲਸੀ) ਦਾ ਵੀ ਭਾਰਤੀ ਜਨਤਾ ਪਾਰਟੀ ਵਿੱਚ ਰਲੇਵਾਂ ਵੀ ਕਰ ਦਿੱਤਾ। ਕੈਪਟਨ ਅਮਰਿੰਦਰ ਸਿੰਘ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨਾਲੋਂ ਵੱਖ ਹੋ ਗਏ ਸੀ। ਇਸ ਤੋਂ ਬਾਅਦ ਉਨ੍ਹਾਂ ਨੇ 2022 ਦੀਆਂ ਚੋਣਾਂ ਲਈ ਪੀਐਲਸੀ ਪਾਰਟੀ ਬਣਾਈ ਅਤੇ ਫਿਰ ਭਾਜਪਾ ਨਾਲ ਮਿਲ ਕੇ ਚੋਣਾਂ ਲੜੀਆਂ। ਪਰ ਆਮ ਆਦਮੀ ਪਾਰਟੀ ਦੀ ਹਨੇਰੀ ਵਿੱਚ ਭਾਜਪਾ ਅਤੇ ਅਮਰਿੰਦਰ ਸਿੰਘ ਦੋਵਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।