ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾਕਟਰ ਯੋਗਰਾਜ ਵੱਲੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਸਰਕਾਰ ਵੱਲੋਂ ਚੇਅਰਮੈਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਬੋਰਡ ਦੇ ਚੇਅਰਮੈਨ ਲਈ 50 ਜਾਣਿਆਂ ਵੱਲੋਂ ਅਰਜ਼ੀਆਂ ਦਿੱਤੀਆਂ ਗਈਆਂ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚੇਅਰਮੈਨ ਦੀ ਚੋਣ ਲਈ ਬਣਾਈ ਗਈ ਇੱਕ ਤਿੰਨ ਮੈਬਰੀ ਕਮੇਟੀ ਵੱਲੋਂ ਮਿਲੀਆਂ ਅਰਜ਼ੀਆਂ ਦੀ ਸਕਰਿਊਟਨੀ ਕੀਤੀ ਗਈ ਹੈ। ਕਮੇਟੀ ਨੇ 50 ਵਿੱਚੋਂ 10 ਅਰਜ਼ੀਆਂ ਦੀ ਚੋਣ ਕੀਤੀ ਗਈ ਹੈ, ਜਿੰਨਾਂ ਵਿੱਚ ਇਕ ਨੂੰ ਬੋਰਡ ਦਾ ਚੇਅਰਮੈਨ ਲਗਾਇਆ ਜਾ ਸਕਦਾ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਮੇਟੀ ਵੱਲੋਂ ਸਕਰਿਊਟਨੀ ਕਰਨ ਤੋਂ ਬਾਅਦ ਇਹ ਸੂਚੀ ਮੰਤਰੀ ਪੱਧਰ ਉਤੇ ਭੇਜੀ ਗਈ। ਜਿਸ ਤੋਂ ਬਾਅਦ ਹੀ ਸਰਕਾਰ ਵੱਲੋਂ ਬੋਰਡ ਦਾ ਨਵਾਂ ਚੇਅਰਮੈਨ ਲਗਾਉਣ ਦਾ ਫੈਸਲਾ ਕੀਤਾ ਜਾਵੇਗਾ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇੱਕ ਹਫਤੇ ਵਿੱਚ ਬੋਰਡ ਨੂੰ ਨਵਾਂ ਚੇਅਰਮੈਨ ਮਿਲ ਸਕਦਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਸਰਕਾਰ ਵੱਲੋਂ ਉਨ੍ਹਾਂ ਨੂੰ ਉਦੋਂ ਤੱਕ ਬਣੇ ਰਹਿਣ ਲਈ ਕਿਹਾ ਗਿਆ ਸੀ, ਜਦੋਂ ਤੱਕ ਕੋਈ ਨਵਾਂ ਚੇਅਰਮੈਨ ਨਹੀਂ ਆਉਂਦਾ। ਅਜੇ ਤੱਕ ਡਾਕਟਰ ਯੋਗਰਾਜ ਹੀ ਬੋਰਡ ਦੇ ਚੇਅਰਮੈਨ ਵਜੋਂ ਕੰਮ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h