Gurmeet Singh Meet Hayer: ਲੋਕਾਂ ਨੂੰ ਸਸਤੇ ਭਾਅ ‘ਤੇ ਰੇਤਾ ਮੁਹੱਈਆ ਕਰਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦ ਹੀ 50 ਨਵੀਆਂ ਜਨਤਕ ਖੱਡਾਂ ਸ਼ੁਰੂ ਕਰੇਗੀ ।ਇਸ ਸਬੰਧੀ ਫੈਸਲਾ ਮਾਈਨਿੰਗ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ।
ਰੇਤੇ ਦੀਆਂ ਜਨਤਕ ਖੱਡਾਂ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਕਿਹਾ ਕਿ ਇਸ ਸਮੇਂ ਸੂਬੇ ਵਿੱਚ 32 ਜਨਤਕ ਖੱਡਾਂ ਚੱਲ ਕਰ ਰਹੀਆਂ ਹਨ, ਜਿਨ੍ਹਾਂ ਦਾ ਲੋਕਾਂ ਨੂੰ ਵੱਡੇ ਪੱਧਰ ‘ਤੇ ਫਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੱਡਾਂ ਦੀ ਗਿਣਤੀ ਵਧਾਈ ਜਾਵੇਗੀ ਕਿਉਂਕਿ ਸੂਬਾ ਸਰਕਾਰ ਵੱਲੋਂ ਜਲਦ ਹੀ ਸੂਬੇ ਭਰ ਵਿੱਚ 50 ਨਵੀਆਂ ਜਨਤਕ ਖੱਡਾਂ ਸ਼ੁਰੂ ਕੀਤੀਆਂ ਜਾਣਗੀਆਂ।
ਮੀਤ ਹੇਅਰ ਨੇ ਦੱਸਿਆ ਕਿ ਇਨ੍ਹਾਂ ਜਨਤਕ ਖੱਡਾਂ ਵਿਖੇ 5.50 ਰੁਪਏ ਪ੍ਰਤੀ ਘਣ ਫੁੱਟ ਦੇ ਹਿਸਾਬ ਨਾਲ ਰੇਤਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਮੰਤਰੀ ਨੇ ਕਿਹਾ ਕਿ ਇਨ੍ਹਾਂ ਜਨਤਕ ਖੱਡਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਾਲ ਸਥਾਨਕ ਮਜ਼ਦੂਰਾਂ ਨੂੰ ਵੀ ਕੰਮ ਮਿਲਿਆ ਹੈ, ਜਿਸ ਕਾਰਨ ਕਈ ਨੌਜਵਾਨਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ ‘ਤੇ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ।
ਖਣਨ ਮੰਤਰੀ ਨੇ ਇਹ ਵੀ ਕਿਹਾ ਕਿ ਹਾਲ ਹੀ ਵਿੱਚ ਕੈਬਿਨੇਟ ਵੱਲੋਂ ਪ੍ਰਵਾਨ ਕੀਤੀ ਨੀਤੀ ਅਨੁਸਾਰ ਵਿਭਾਗ ਵੱਲੋਂ ਹਰ 15 ਦਿਨਾਂ ਤੋਂ ਵਪਾਰਕ ਮਾਈਨਿੰਗ ਸਾਈਟਾਂ ਦੇ ਕਲੱਸਟਰਾਂ ਲਈ, ਟੈਂਡਰ ਵੀ ਜਾਰੀ ਕੀਤੇ ਜਾਣਗੇ।
50 NEW public sand mines to be operational soon in Punjab!!!
➡️ Mining minister @meet_hayer chaired a high-level meeting
Currently, 32 public mines are operational. We're soon opening 50 more new mines where sand will be available at ₹5.5/cubic ft
— @meet_hayer pic.twitter.com/q8UMdkwSAa
— AAP Punjab (@AAPPunjab) March 25, 2023
ਮਾਈਨਿੰਗ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਵਿਭਾਗ ਵੱਲੋਂ ਪਹਿਲਾਂ ਹੀ 21.03.23 ਨੂੰ 14 ਕਲੱਸਟਰਾਂ ਲਈ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਗਲੇ ਤਿੰਨ ਮਹੀਨਿਆਂ ਵਿੱਚ ਸਰਕਾਰ ਵੱਲੋਂ 100 ਦੇ ਕਰੀਬ ਕਲੱਸਟਰਾਂ ਲਈ ਟੈਂਡਰ ਮੰਗੇ ਜਾਣਗੇ। ਮੀਤ ਹੇਅਰ ਨੇ ਕਿਹਾ ਕਿ ਸਰਕਾਰ ਬਾਕਾਇਦਾ ਆਧਾਰ ‘ਤੇ ਲੋਕਾਂ ਤੋਂ ਫੀਡਬੈਕ ਮੰਗ ਰਹੀ ਹੈ ਅਤੇ ਹਰ ਜਨਤਕ ਸਾਈਟ ਦੇ ਸਹੀ ਢੰਗ ਨਾਲ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਕੰਮ ਦੀ ਸਮੀਖਿਆ ਕਰ ਰਹੀ ਹੈ।
ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਡੀ.ਪੀ.ਐਸ. ਖਰਬੰਦਾ, ਐਸ.ਈਜ਼ ਅਤੇ ਜ਼ਿਲ੍ਹਾ ਮਾਈਨਿੰਗ ਅਫ਼ਸਰ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h