ਪਿਛਲੇ ਦਿਨੀ ਬਿਆਸ ਦੀਆਂ ਰੇਲਵੇ ਲਾਈਨਾਂ ਉੱਤੇ ਇੱਕ ਵਿਅਕਤੀ ਦੀ ਲਾਸ਼ ਮਿਲੀ ਸੀ ਜਿਸ ਤੋਂ ਬਾਅਦ ਉਸ ਕੇਸ ਦੀ ਗੁਥੀ ਨੂੰ ਪੁਲਿਸ ਵੱਲੋਂ ਸੁਲਝਾ ਲਿਆ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨੀ ਇੱਕ ਵਿਅਕਤੀ ਦੀਲਾਸ਼ ਰੇਲਵੇ ਟਰੈਕ ਤੇ ਮਿਲੀ ਸੀ।
ਇਸ ਮਾਮਲੇ ‘ਚ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਅਸੀਂ ਪੂਰੀ ਤਰ੍ਹਾਂ ਜਾਂਚ ਕੀਤੀ ਤੇ ਜਾਂਚ ਵਿੱਚ ਸਾਹਮਣੇ ਆਇਆ ਕਿ ਇਸ ਦੀ ਪਤਨੀ ਬਲਵਿੰਦਰ ਕੌਰ ਵੱਲੋਂ ਹੀ ਆਪਣੇ ਆਸ਼ਿਕ ਦੇ ਨਾਲ ਮਿਲ ਕੇ ਹੀ ਆਪਣੇ ਪਤੀ ਨੂੰ ਮੌਤ ਦੇ ਘਾਟ ਉਤਾਰ ਕੇ ਉਸ ਦੀ ਲਾਸ਼ ਨੂੰ ਰੇਲਵੇ ਵਿੱਚ ਸੁੱਟਿਆ ਗਿਆ ਸੀ।
ਦੱਸ ਦੇਈਏ ਕਿ ਅੰਮ੍ਰਿਤਸਰ ਦੇ GRP ਪੁਲਿਸ ਥਾਣੇ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਮੌਕੇ GRP ਥਾਣੇ ਦੇ ਮੁਖੀ ਬਲਬੀਰ ਸਿੰਘ ਘੁਮਨ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਿਛਲੇ ਦਿਨੀ ਬਿਆਸ ਦੇ ਕੋਲ ਰੇਲਵੇ ਲਾਈਨ ਦੇ ਉੱਤੇ ਇੱਕ ਵਿਅਕਤੀ ਦੀ ਹਥਿਆਰਾਂ ਦੇ ਨਾਲ ਕਤਲ ਹੋਈ ਲਾਸ਼ ਬਰਾਮਦ ਹੋਈ ਸੀ।
ਜਿਸ ਤੋਂ ਬਾਅਦ ਅਸੀਂ ਇਸਦੀ ਜਾਂਚ ਕੀਤੀ ਤਾਂ ਇਸ ਵਿਅਕਤੀ ਦੀ ਪਹਿਚਾਣ ਕਸ਼ਮੀਰ ਸਿੰਘ ਵਜੋਂ ਹੋਈ ਜਦੋਂ ਅਸੀਂ ਡੁੰਘਾਈ ਨਾਲ ਇਸ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਇਹ ਕਤਲ ਕਸ਼ਮੀਰ ਸਿੰਘ ਦੀ ਪਤਨੀ ਬਲਵਿੰਦਰ ਕੌਰ ਉਰਫ ਬਿੰਦਰੋ ਨੇ ਆਪਣੇ ਆਸ਼ਿਕ ਨਾਲ ਮਿਲ ਕੇ ਜਿਸ ਦਾ ਨਾਮ ਅਮਰ ਸਿੰਘ ਨੇ ਕੀਤਾ ਹੈ।
ਪੁਲਿਸ ਅਧਿਕਾਰੀ ਬੀਤ ਸਿੰਘ ਘੁੰਮਣ ਨੇ ਦੱਸਿਆ ਕਿ ਬਲਵਿੰਦਰ ਕੌਰ ਉਰਫ ਬਿੰਦਰੋ ਦੇ ਆਪਣੇ ਆਸ਼ਿਕ ਅਮਰ ਸਿੰਘ ਦੇ ਨਾਲ ਪਿਛਲੇ ਕਾਫੀ ਸਮੇਂ ਤੋਂ ਨਜਾਇਜ਼ ਸੰਬੰਧ ਚਲਦੇ ਆ ਰਹੇ ਸਨ ਤੇ ਉਸਦਾ ਪਤੀ ਕਸ਼ਮੀਰ ਸਿੰਘ ਇਹਨਾਂ ਨੂੰ ਕਾਫੀ ਖੜਕਦਾ ਸੀ ਜਿਸ ਦੇ ਚਲਦੇ ਇਹਨਾਂ ਨੇ ਇੱਕ ਪਲੈਨ ਬਣਾਇਆ ਤੇ ਉਸ ਨੂੰ ਤੇਜ਼ਦਾਰ ਹਥਿਆਰਾਂ ਦੇ ਨਾਲ ਕਤਲ ਕਰ ਦਿੱਤਾ ਗਿਆ।
ਉਸਦੀ ਲਾਸ਼ ਨੂੰ ਮੋਟਰਸਾਈਕਲ ਤੇ ਬੰਨ ਕੇ ਬਿਆਸ ਤੇ ਬੁੱਟਰ ਦੇ ਕੋਲ ਰੇਲਵੇ ਲਾਈਨਾਂ ਦੇ ਕੋਲ ਸੁੱਟ ਦਿੱਤਾ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਸੀਂ ਜਦੋਂ ਆਲੇ ਦੁਆਲੇ ਦੇ CCTV ਕੈਮਰੇ ਖੰਗਾਲੇ ਗਏ ਤੇ ਇਸ ਨਾਲ਼ ਕਤਲ਼ ਦੀ ਗੁੱਥੀ ਨੂੰ ਸੁਲਝਾਇਆ ਗਿਆ ਕਿਹਾ ਕਿ ਮੁਲਜ਼ਮ ਅਮਰ ਸਿੰਘ ਦੀ ਉਮਰ 70 ਸਾਲ ਦੇ ਕਰੀਬ ਹੈ ਤੇ ਮਹਿਲਾ ਬਲਵਿੰਦਰ ਕੌਰ ਦੀ 50 ਤੋਂ 55 ਸਾਲ ਦੇ ਵਿੱਚ ਦਸੀ ਜਾ ਰਹੀ ਹੈ।
ਦੋਵਾਂ ਅਰੋਪੀਆਂ ਨੂੰ ਕਾਬੂ ਕਰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਨ੍ਹਾਂ ਦਾ ਤਿੰਨ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ ਰਿਮਾਂਡ ਦੌਰਾਨ ਹੋਰ ਪੁੱਛਗਿਛ ਕੀਤੀ ਜਾਵੇਗੀ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਕਤਲ ਆਪਸੀ ਨਜਾਇਜ਼ ਸੰਬੰਧਾਂ ਦੇ ਚਲਦੇ ਕੀਤਾ ਗਿਆ ਸੀ।