ਸ਼੍ਰੀਲੰਕਾ ਤੋਂ ਬਾਅਦ ਇੱਕ ਹੋਰ ਗੁਆਂਢੀ ਦੇਸ਼ ਪਾਕਿਸਤਾਨ ਵੀ ਮਹਿੰਗਾਈ ਦੀ ਮਾਰ ਝੱਲ ਰਿਹਾ ਹੈ। ਪਹਿਲਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬੇਤਹਾਸ਼ਾ ਵਾਧਾ ਹੋਇਆ ਅਤੇ ਹੁਣ ਮਹਿੰਗਾਈ ਦੀ ਅੱਗ ਸਬਜ਼ੀਆਂ ਵਰਗੀਆਂ ਜ਼ਰੂਰੀ ਵਸਤਾਂ ਵਿੱਚ ਵੀ ਜ਼ੋਰ ਫੜ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦਾ ਕਲੇਸ਼ ਪਹੁੰਚਿਆ ਰਾਹੁਲ ਗਾਂਧੀ ਤੱਕ, ਸੂਬਾ ਇੰਚਾਰਜ ਨੇ ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ
ਲਾਹੌਰ, ਇਸਲਾਮਾਬਾਦ ਸਮੇਤ ਕਈ ਵੱਡੇ ਸ਼ਹਿਰਾਂ ‘ਚ ਸਬਜ਼ੀਆਂ ਅਤੇ ਫਲਾਂ ਦੀਆਂ ਕੀਮਤਾਂ ‘ਚ ਭਾਰੀ ਵਾਧੇ ਤੋਂ ਬਾਅਦ ਹੁਣ ਪਾਕਿਸਤਾਨ ਸਰਕਾਰ ਭਾਰਤ ਤੋਂ ਪਿਆਜ਼ ਅਤੇ ਟਮਾਟਰ ਦੀ ਦਰਾਮਦ ਕਰਨ ਦੀ ਯੋਜਨਾ ਬਣਾ ਰਹੀ ਹੈ। ਮੰਡੀ ਦੇ ਵਪਾਰੀਆਂ ਦਾ ਕਹਿਣਾ ਹੈ ਕਿ ਹੜ੍ਹਾਂ ਕਾਰਨ ਫ਼ਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ ਅਤੇ ਸਪਲਾਈ ਖਪਤ ਨਾਲੋਂ ਘੱਟ ਮਿਲ ਰਹੀ ਹੈ। ਇਹੀ ਕਾਰਨ ਹੈ ਕਿ ਪ੍ਰਚੂਨ ਬਾਜ਼ਾਰ ਵਿੱਚ ਫਲਾਂ ਅਤੇ ਸਬਜ਼ੀਆਂ ਦੀਆਂ ਕੀਮਤਾਂ ਬੇਤਹਾਸ਼ਾ ਵਧ ਰਹੀਆਂ ਹਨ।
ਐਤਵਾਰ ਨੂੰ ਲਾਹੌਰ ਦੇ ਬਾਜ਼ਾਰ ‘ਚ ਟਮਾਟਰ ਦੀ ਕੀਮਤ 500 ਰੁਪਏ ਪ੍ਰਤੀ ਕਿਲੋ ਅਤੇ ਪਿਆਜ਼ ਦੀ ਕੀਮਤ 400 ਰੁਪਏ ਤੱਕ ਪਹੁੰਚ ਗਈ ਸੀ। ਲਾਹੌਰ ਦੇ ਇਕ ਥੋਕ ਵਪਾਰੀ ਦਾ ਕਹਿਣਾ ਹੈ ਕਿ ਕੁਝ ਥਾਵਾਂ ‘ਤੇ ਇਸ ਦੀ ਥੋਕ ਕੀਮਤ 100 ਰੁਪਏ ਦੇ ਕਰੀਬ ਹੈ, ਪਰ ਪ੍ਰਚੂਨ ਬਾਜ਼ਾਰ ਵਿਚ ਇਸ ਦੀ ਕੀਮਤ ਚਾਰ-ਪੰਜ ਗੁਣਾ ਵਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਬਲੋਚਿਸਤਾਨ, ਸਿੰਧ ਅਤੇ ਦੱਖਣੀ ਪੰਜਾਬ ਵਿੱਚ ਹੜ੍ਹਾਂ ਦੀ ਵਿਗੜ ਰਹੀ ਸਥਿਤੀ ਕਾਰਨ ਸਬਜ਼ੀਆਂ ਦੀ ਪੈਦਾਵਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਦੀਆਂ ਕੀਮਤਾਂ ਵਿੱਚ ਹੋਰ ਵਾਧਾ ਹੋਣ ਦੀ ਪੂਰੀ ਸੰਭਾਵਨਾ ਹੈ।
ਥੋਕ ਵਪਾਰੀ ਜਵਾਦ ਰਿਜ਼ਵੀ ਦਾ ਕਹਿਣਾ ਹੈ ਕਿ ਹੜ੍ਹਾਂ ਦੀ ਗੰਭੀਰ ਸਥਿਤੀ ਅਤੇ ਘਟਦੇ ਉਤਪਾਦਨ ਦੇ ਮੱਦੇਨਜ਼ਰ ਜੇਕਰ ਜਲਦੀ ਹੀ ਕੋਈ ਠੋਸ ਕਦਮ ਨਾ ਚੁੱਕੇ ਗਏ ਤਾਂ ਇੱਥੇ ਟਮਾਟਰ ਅਤੇ ਪਿਆਜ਼ ਦੀਆਂ ਕੀਮਤਾਂ 700 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਜਾਣਗੀਆਂ। ਜ਼ਰੂਰੀ ਸਬਜ਼ੀਆਂ ਵਿੱਚ ਸ਼ਾਮਲ ਆਲੂਆਂ ਦੇ ਭਾਅ ਵੀ 40 ਰੁਪਏ ਤੋਂ 120 ਰੁਪਏ ਪ੍ਰਤੀ ਕਿਲੋ ਹੋ ਗਏ ਹਨ।
ਇਹ ਵੀ ਪੜ੍ਹੋ : Government Job’s: ਪੁਲਿਸ ਵਿੱਚ ਵਿਸ਼ੇਸ਼ ਪੁਲਿਸ ਅਧਿਕਾਰੀ ਦੀ ਨਿਕਲੀ ਭਰਤੀ, 12ਵੀਂ ਪਾਸ ਕਰੋ ਜਲਦ ਅਪਲਾਈ