Bhagwant Mann, Mohalla Clinic: ਪੰਜਾਬ ਸਰਕਾਰ ਸੂਬੇ ‘ਚ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਇਸੇ ਕੜੀ ਤਹਿਤ ਸੂਬੇ ‘ਚ ਭਗਵੰਤ ਮਾਨ ਵਲੋਂ 27 ਜਨਵਰੀ ਨੂੰ 500 ਹੋਰ ਮੁਹੱਲਾ ਕਲੀਨਿਕਾਂ ਦਾ ਤੋਹਫ਼ਾ ਆਮ ਲੋਕਾਂ ਨੂੰ ਦਿੱਤਾ ਜਾਵੇਗਾ। ਦੱਸ ਦਈਏ ਕਿ ਇਸ ਦੀ ਸ਼ੁਰੂਆਤ ਸੀਐਮ ਭਗਵੰਤ ਮਾਨ ਅੰਮ੍ਰਿਤਸਰ ਤੋਂ ਕਰਨਗੇ।
ਸੀਐਮ ਮਾਨ ਇਸ ਸਮੇਂ ਦੋ ਦਿਨਾਂ ਮੁੰਬਈ ਦੌਰੇ ‘ਤੇ ਹਨ। ਉਹ ਸੋਮਵਰਾ ਨੂੰ ਪੰਜਾਬ ਪਰਤ ਸਕਦੇ ਹਨ। ਆਉਣ ਵਾਲੇ ਦਿਨਾਂ ਵਿੱਚ 26 ਜਨਵਰੀ ਨੂੰ ਮੁੱਖ ਮੰਤਰੀ ਦੇ ਨਿਸ਼ਚਿਤ ਪ੍ਰੋਗਰਾਮ ਤੋਂ ਇਲਾਵਾ ਪੰਜਾਬ ਵਿੱਚ ਉਨ੍ਹਾਂ ਦੇ ਕਈ ਹੋਰ ਪ੍ਰੋਗਰਾਮ ਹਨ। ਇਸ ਤੋਂ ਬਾਅਦ 27 ਜਨਵਰੀ ਨੂੰ ਅੰਮ੍ਰਿਤਸਰ ਵਿੱਚ 500 ਆਮ ਆਦਮੀ ਕਲੀਨਿਕ ਖੋਲ੍ਹਣ ਦਾ ਪ੍ਰੋਗਰਾਮ ਤੈਅ ਕੀਤਾ ਗਿਆ ਹੈ।
521 ਪੀਐਚਸੀ ਦੀ ਸੂਚੀ ਤਿਆਰ
ਪਹਿਲੇ ਪੜਾਅ ਵਿੱਚ, ਸਿਹਤ ਵਿਭਾਗ ਨੇ 521 ਪੀਐਚਸੀ ਦੀ ਸੂਚੀ ਤਿਆਰ ਕੀਤੀ ਸੀ, ਜਿਨ੍ਹਾਂ ਨੂੰ ਆਮ ਆਦਮੀ ਕਲੀਨਿਕਾਂ ‘ਚ ਅਪਗ੍ਰੇਡ ਕੀਤਾ ਜਾਣਾ ਸੀ। ਮੁੱਖ ਮੰਤਰੀ ਨੇ ਪਹਿਲਾਂ ਇਸ ਕਲੀਨਿਕ ਨੂੰ 26 ਜਨਵਰੀ 2023 ਨੂੰ ਸ਼ੁਰੂ ਕਰਨ ਦੀ ਗੱਲ ਕਹੀ ਸੀ ਪਰ ਗਣਤੰਤਰ ਦਿਵਸ ਕਾਰਨ ਹੁਣ ਇਸ ਨੂੰ 27 ਜਨਵਰੀ ਨੂੰ ਸ਼ੁਰੂ ਕੀਤਾ ਜਾਵੇਗਾ। ਇਹ ਕਲੀਨਿਕ ਸੂਬੇ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਸਥਿਤ ਪੀਐਚਸੀਜ਼ ਦੀਆਂ ਪਹਿਲਾਂ ਤੋਂ ਮੌਜੂਦ ਇਮਾਰਤਾਂ ਵਿੱਚ ਖੋਲ੍ਹੇ ਜਾਣਗੇ। ਇੱਥੇ ਇਨ੍ਹਾਂ ਇਮਾਰਤਾਂ ਨੂੰ ਨਵੇਂ ਉਪਕਰਨਾਂ ਤੇ ਬੁਨਿਆਦੀ ਢਾਂਚੇ ਨਾਲ ਅਪਗ੍ਰੇਡ ਕੀਤਾ ਗਿਆ ਹੈ।
ਇੱਥੇ ਖੋਲ੍ਹੇ ਜਾਣਗੇ ਕਲੀਨਿਕ
ਸਿਹਤ ਵਿਭਾਗ ਵੱਲੋਂ ਪਹਿਲਾਂ ਤਿਆਰ ਕੀਤੇ ਪ੍ਰਸਤਾਵ ਮੁਤਾਬਕ ਅੰਮ੍ਰਿਤਸਰ ਵਿੱਚ 44 ਕਲੀਨਿਕ ਖੋਲ੍ਹੇ ਜਾਣਗੇ। ਲੁਧਿਆਣਾ ਵਿੱਚ 47, ਪਟਿਆਲਾ ਵਿੱਚ 40, ਜਲੰਧਰ ਵਿੱਚ 37, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ 33-33, ਬਠਿੰਡਾ ਵਿੱਚ 24, ਸੰਗਰੂਰ ਵਿੱਚ 26, ਫਾਜ਼ਿਲਕਾ ਵਿੱਚ 22, ਫਿਰੋਜ਼ਪੁਰ, ਐਸਏਐਸ ਨਗਰ ਅਤੇ ਮੁਕਤਸਰ ਵਿੱਚ 19-19 ਅਤੇ ਕੁਝ ਹੋਰ ਥਾਵਾਂ ’ਤੇ ਕਲੀਨਿਕ ਖੋਲ੍ਹੇ ਜਾਣਗੇ।
7 ਹਜ਼ਾਰ ਤੋਂ ਵੱਧ ਮਰੀਜ਼ਾਂ ਨੇ ਚੁੱਕਿਆ ਫਾਇਦਾ
ਇਸ ਤੋਂ ਪਹਿਲਾਂ 15 ਅਗਸਤ 2022 ਨੂੰ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸੀ। ਇਨ੍ਹਾਂ ਨਾਲ ਸਬੰਧਤ ਸਰਕਾਰੀ ਅੰਕੜਿਆਂ ਅਨੁਸਾਰ 100 (65 ਸ਼ਹਿਰੀ ਅਤੇ 35 ਪੇਂਡੂ) ਆਮ ਆਦਮੀ ਕਲੀਨਿਕਾਂ ਵਿੱਚ ਰੋਜ਼ਾਨਾ 7 ਹਜ਼ਾਰ ਤੋਂ ਵੱਧ ਮਰੀਜ਼ ਸਿਹਤ ਸਹੂਲਤਾਂ ਦਾ ਲਾਭ ਲੈ ਰਹੇ ਹਨ। ਵਰਤਮਾਨ ਵਿੱਚ ਇਹ ਕਲੀਨਿਕ 100 ਕਿਸਮ ਦੀਆਂ ਦਵਾਈਆਂ ਅਤੇ 41 ਬੁਨਿਆਦੀ ਲੈਬ ਟੈਸਟਾਂ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h