Mohalla Clinics in Punjab: ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਸਿਹਤ ਦੇ ਖੇਤਰ ਵਿਚ ਵੱਡੀਆਂ ਸਹੂਲਤਾਂ ਦੇਣ ਦੀਆਂ ਕੋਸ਼ਿਸ਼ਾਂ ਵਿਚ ਲੱਗੀ ਹੋਈ ਹੈ। ਇਸੇ ਲੜੀ ਤਹਿਤ ਸੂਬਾ ਸਰਕਾਰ ਆਪਣੇ ਕੀਤੇ ਗਏ ਚੋਣ ਵਾਅਦੇ ਨੂੰ ਅਮਲੀ ਰੂਪ ਵਿਚ ਪੂਰਾ ਕਰਦਿਆਂ ਗਣਤੰਤਰ ਦਿਵਸ ਮੌਕੇ 521 ਨਵੇਂ ਪਿੰਡ ਕਲੀਨਿਕ ਖੋਲ੍ਹਣ ਜਾ ਰਹੀ ਹੈ ਤੇ ਜਿਨ੍ਹਾਂ ਵਿੱਚੋਂ ਤਿੰਨ ਹਲਕਾ ਸ਼ੁਤਰਾਣਾ ਵਿਚ ਖੁੱਲਣਗੇ।
ਇਹ ਜਾਣਕਾਰੀ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪਾਤੜਾਂ ਵਿਖੇ ਪੀਜਾ ਕੋਟ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਦਿੱਤੀ। ਸਿਹਤ ਮੰਤਰੀ ਜੌੜਾਮਾਜਰਾ ਨੇ ਦੱਸਿਆ ਕਿ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੀ ਦੇਖ-ਰੇਖ ਹੇਠ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਪਿੰਡ ਕਕਰਾਲਾ, ਕੁਲਾਰਾਂ ਤੇ ਅਰਨੋਂ ਵਿਖੇ 3 ਪਿੰਡ ਕਲੀਨਿਕ ਖੋਲ੍ਹੇ ਜਾਣਗੇ ਜਦੋਂ ਕਿ ਦੋ ਕੇਂਦਰ ਪਹਿਲਾਂ ਹੀ ਚੱਲ ਰਹੇ ਹਨ।
ਇਸ ਤੋਂ ਇਲਾਵਾ ਸੂਬੇ ਵਿਚ 16 ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾ ਰਹੇ ਹਨ। ਹੋਰਨਾਂ ਤੋਂ ਇਲਾਵਾ ਹਲਕਾ ਵਿਧਾਇਕ ਗੁਰਲਾਲ ਸਿੰਘ ਘਨੌਰ, ਹਲਕਾ ਵਿਧਾਇਕ ਸ਼ੁਤਰਾਣਾ ਕੁਲਵੰਤ ਸਿੰਘ ਬਾਜ਼ੀਗਰ ਦੇ ਪੁੱਤਰ ਗੁਰਪ੍ਰੀਤ ਸਿੰਘ, ਸਰਪੰਚ ਗੁਲਾਬ ਸਿੰਘ ਹਰਿਆਊ, ਟਰੱਕ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ ਵਿਰਕ ਆਦਿ ਹਾਜ਼ਰ ਸਨ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h