ਦਿੱਲੀ ਸਰਕਾਰ ਨੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਪਿਛਲੇ ਸਾਲ ਦਿੱਲੀ ਪੁਲਿਸ ਵਲੋਂ ਦਰਜ 17 ਮਾਮਲੇ ਵਾਪਸ ਲੈਣ ਦੀ ਮਨਜ਼ੂਰੀ ਦੇ ਦਿੱਤੀ ਹੈ।ਇਨਾਂ੍ਹ ‘ਚ ਗਣਤੰਤਰ ਦਿਵਸ 26 ਜਨਵਰੀ 2021 ਨੂੰ ਹੋਈ ਹਿੰਸਾ ਨਾਲ ਸਬੰਧਤ ਕੇਸ ਵੀ ਸ਼ਾਮਿਲ ਹੈ।ਮੋਦੀ ਸਰਕਾਰ ਵਲੋਂ ਖੇਤੀ ਕਾਨੂੰਨ ਵਾਪਸ ਲੈਣ ਤੋਂ ਬਾਅਦ ਕਿਸਾਨਾਂ ਨੇ ਦਸੰਬਰ 2021 ‘ਚ ਅੰਦੋਲਨ ਬੰਦ ਕਰ ਦਿੱਤਾ ਸੀ।
ਕੇਂਦਰ ਨੇ ਨਵੰਬਰ 2020 ਤੋਂ ਦਸੰਬਰ 2021 ਦਰਮਿਆਨ ਪ੍ਰਦਰਸ਼ਨਕਾਰਆਂ ਵਿਰੁਧ ਦਰਜ ਕੇਸ ਵਾਪਸ ਲੈਣ ਦੀ ਸੰਯੁਕਤ ਕਿਸਾਨ ਮੋਰਚੇ ਦੀ ਮੰਗ ‘ਤੇ ਸਹਿਮਤੀ ਪ੍ਰਗਟਾਈ ਸੀ।ਇੱਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਉਪ ਰਾਜਪਾਲ ਅਨਿਲ ਬੈਜਲ ਦੇ ਦਫ਼ਤਰ ਵਲੋਂ 31 ਜਨਵਰੀ ਨੂੰ ਗ੍ਰਹਿ ਮੰਤਰੀ ਸਤਿੰਦਰ ਜੈਨ ਨੂੰ ਭੇਜੇ ਗਏ ਕੇਸਾਂ ਨਾਲ ਸਬੰਧਤ ਫਾਈਲ ਨੂੰ ਕਾਨੂੰਨ ਵਿਭਾਗ ਦੀ ਰਾਇ ਲੈਣ ਤੋਂ ਬਾਅਦ ਸੋਮਵਾਰ ਨੂੰ ਮਨਜ਼ੂਰੀ ਦਿੱਤੀ ਗਈ।
ਦਿੱਲੀ ਪੁਲਿਸ ਨੇ ਨਵੰਬਰ 2020 ਤੋਂ ਦਸੰਬਰ 2021 ਦੌਰਾਨ ਦਰਜ 54 ‘ਚੋਂ 17 ਕੇਸ ਵਾਪਸ ਲੈਣ ਦਾ ਫੈਸਲਾ ਕੀਤਾ ਸੀ।ਇਸ ‘ਚ ਕਰੀਬ 200-300 ਪ੍ਰਦਰਸ਼ਨਕਾਰੀਆਂ ‘ਤੇ 20-25 ਟ੍ਰੈਕਟਰ ਲਾਹੌਰੀ ਗੇਟ ਰਾਹੀਂ ਲਾਲ ਕਿਲ੍ਹੇ ਤੱਕ ਪਹੁੰਚਣ ਦਾ ਮਾਮਲਾ ਵੀ ਸ਼ਾਮਿਲ ਹੈ।