Lithium in India: ਦੇਸ਼ ‘ਚ ਪਹਿਲੀ ਵਾਰ ਜੰਮੂ-ਕਸ਼ਮੀਰ ਵਿੱਚ 59 ਲੱਖ ਟਨ ਲਿਥੀਅਮ ਦਾ ਭੰਡਾਰ ਮਿਲਿਆ ਹੈ। ਲਿਥੀਅਮ ਇੱਕ ਗੈਰ-ਫੈਰਸ ਧਾਤੂ ਹੈ ਤੇ ਇਲੈਕਟ੍ਰਿਕ ਵਾਹਨ ਬੈਟਰੀਆਂ ਵਿੱਚ ਮੁੱਖ ਭਾਗਾਂ ਚੋਂ ਇੱਕ ਹੈ। ਖਾਨ ਸਕੱਤਰ ਵਿਵੇਕ ਭਾਰਦਵਾਜ ਮੁਤਾਬਕ ਭਾਰਤ ਵਿੱਚ ਪਹਿਲੀ ਵਾਰ ਲਿਥੀਅਮ ਦੇ ਭੰਡਾਰ ਦੀ ਖੋਜ ਕੀਤੀ ਗਈ ਹੈ।
ਦੱਸ ਦਈਏ ਕਿ ਲਿਥੀਅਮ ਬੈਟਰੀਆਂ ਵਿੱਚ ਵਰਤੇ ਜਾਣ ਵਾਲੇ ਮਹੱਤਵਪੂਰਨ ਹਿੱਸਿਆਂ ਚੋਂ ਇੱਕ ਹੈ। ਇਸ ਸਮੇਂ ਭਾਰਤ ਲਿਥੀਅਮ, ਨਿਕਲ ਤੇ ਕੋਬਾਲਟ ਵਰਗੇ ਕਈ ਖਣਿਜਾਂ ਲਈ ਦਰਾਮਦ ‘ਤੇ ਪੂਰੀ ਤਰ੍ਹਾਂ ਨਿਰਭਰ ਹੈ। ਜੰਮੂ-ਕਸ਼ਮੀਰ ‘ਚ ਲਿਥੀਅਮ ਦੇ ਇੰਨੇ ਵੱਡੇ ਭੰਡਾਰ ਹੋਣ ਕਾਰਨ ਭਾਰਤ ਨੂੰ ਲਿਥੀਅਮ ਲਈ ਹੋਰ ਦੇਸ਼ਾਂ ‘ਤੇ ਨਿਰਭਰ ਨਹੀਂ ਹੋਣਾ ਪਵੇਗਾ। ਕਿਹਾ ਜਾ ਰਿਹਾ ਹੈ ਕਿ ਲਿਥੀਅਮ ਦਾ ਭੰਡਾਰ ਮਿਲਣ ਤੋਂ ਬਾਅਦ ਇਲੈਕਟ੍ਰਿਕ ਵਾਹਨਾਂ ਦੀ ਰਫਤਾਰ ਵਧ ਸਕਦੀ ਹੈ।
ਸੋਲਰ ਪੈਨਲਾਂ ਤੋਂ ਲੈ ਕੇ ਫੋਨ ਤੱਕ ‘ਚ ਵਰਤਿਆ ਜਾਂਦਾ ਲਿਥੀਅਮ
ਖਾਣਾਂ ਦੇ ਸਕੱਤਰ ਵਿਵੇਕ ਭਾਰਦਵਾਜ ਮੁਤਾਬਕ ਬੈਟਰੀਆਂ ਤੋਂ ਇਲਾਵਾ ਮੋਬਾਈਲ ਫ਼ੋਨ ਜਾਂ ਸੋਲਰ ਪੈਨਲਾਂ ਲਈ ਲਿਥੀਅਮ ਦੀ ਲੋੜ ਹੁੰਦੀ ਹੈ। ਭਾਰਦਵਾਜ ਨੇ ਕਿਹਾ ਕਿ ਦੇਸ਼ ਨੂੰ ਆਤਮ-ਨਿਰਭਰ ਬਣਾਉਣ ਲਈ ਅਜਿਹੇ ਮਹੱਤਵਪੂਰਨ ਖਣਿਜਾਂ ਦੀ ਖੋਜ ਅਤੇ ਪ੍ਰੋਸੈਸ ਕਰਨਾ ਜ਼ਰੂਰੀ ਹੈ।
ਦੱਸ ਦੇਈਏ ਕਿ ਦੇਸ਼ ਵਿੱਚ ਇਲੈਕਟ੍ਰਿਕ ਵਾਹਨਾਂ ਨੂੰ ਲਗਾਤਾਰ ਪ੍ਰਮੋਟ ਕੀਤਾ ਜਾ ਰਿਹਾ ਹੈ। ਇਸ ਦੇ ਪਿੱਛੇ ਸਭ ਤੋਂ ਵੱਡਾ ਕਾਰਨ ਪੈਟਰੋਲ ਅਤੇ ਡੀਜ਼ਲ ‘ਤੇ ਨਿਰਭਰਤਾ ਨੂੰ ਘੱਟ ਕਰਨਾ ਹੈ। ਕੇਂਦਰ ਸਰਕਾਰ ਦਾ ਮੰਨਣਾ ਹੈ ਕਿ ਸੜਕਾਂ ‘ਤੇ ਪੈਟਰੋਲ ਅਤੇ ਡੀਜ਼ਲ ਨਾਲ ਚੱਲਣ ਵਾਲੇ ਵਾਹਨਾਂ ਦੀ ਗਿਣਤੀ ਜਿੰਨੀ ਘੱਟ ਹੋਵੇਗੀ, ਪ੍ਰਦੂਸ਼ਣ ਦਾ ਪੱਧਰ ਵੀ ਓਨਾ ਹੀ ਘੱਟ ਹੋਵੇਗਾ।
ਦੱਸ ਦੇਈਏ ਕਿ 01 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇਲੈਕਟ੍ਰਿਕ ਵਾਹਨਾਂ ‘ਚ ਇਸਤੇਮਾਲ ਹੋਣ ਵਾਲੀਆਂ ਲਿਥੀਅਮ ਆਇਨ ਬੈਟਰੀਆਂ ‘ਤੇ ਕਸਟਮ ਡਿਊਟੀ ਘਟਾ ਕੇ 13 ਫੀਸਦੀ ਕਰਨ ਦਾ ਪ੍ਰਸਤਾਵ ਦਿੱਤਾ ਸੀ। ਵਿੱਤ ਮੰਤਰੀ ਨੇ 2023-24 ਦੇ ਬਜਟ ਦੌਰਾਨ ਇਸ ਦਾ ਐਲਾਨ ਕੀਤਾ ਸੀ। ਕਿਹਾ ਜਾ ਰਿਹਾ ਸੀ ਕਿ ਲਿਥੀਅਮ ‘ਤੇ ਕਸਟਮ ਡਿਊਟੀ ਘਟਾਉਣ ਤੋਂ ਬਾਅਦ ਇਲੈਕਟ੍ਰਿਕ ਵਾਹਨ ਸਸਤੇ ਹੋਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h