ਛੇਵੇਂ ਤਨਖ਼ਾਹ ਕਮਿਸ਼ਨ ਖ਼ਿਲਾਫ਼ ਅੱਜ ਸੰਯੁਕਤ ਅਧਿਆਪਕ ਫਰੰਟ ਵੱਲੋਂ ਅੱਜ ਇਥੇ ਸੂਬਾਈ ਪੱਧਰ ਦਾ ਰੋਸ ਵਿਖਾਵਾ ਕੀਤਾ ਗਿਆ। ਪ੍ਰਦਰਸ਼ਨ ਵਿਚ ਹਜ਼ਾਰਾਂ ਅਧਿਆਪਕ ਸ਼ਾਮਲ ਹੋਏ। ਫਰੰਟ ਦੇ ਆਗੂਆਂ ਵੱਲੋਂ ਇਲਜ਼ਾਮ ਲਾਇਆ ਗਿਆ ਕਿ ਸਰਕਾਰ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਸਮੇਂ ਮੁਲਾਜ਼ਮ ਹਿੱਤਾਂ ਨੂੰ ਅੱਖੋਂ ਪਰੋਖੇ ਕਰਦਿਆਂ ਤਨਖਾਹਾਂ ਵਿਚ ਖਾਸ ਇਜ਼ਾਫ਼ਾ ਨਹੀਂ ਕੀਤਾ ਗਿਆ। ਉਨ੍ਹਾਂ ਕਮਿਸ਼ਨ ਨੂੰ ‘ਲੰਗੜਾ’ ਕਰਾਰ ਦਿੱਤਾ।