ਸੰਗਰੂਰ ਲੋਕਸਭਾ ਸੀਟ ‘ਤੇ ਜ਼ਿਮਨੀ ਚੋਣਾਂ ਲਈ ਅੱਜ ਸ਼ਾਮ 6 ਵਜੇ ਪ੍ਰਚਾਰ ਬੰਦ ਹੋ ਜਾਵੇਗਾ।ਚੋਣ ਕਮਿਸ਼ਨ ਨੇ ਇਥੇ ਪ੍ਰਚਾਰ ਕਰ ਰਹੇ ਨੇਤਾਵਾਂ ਨੂੰ ਸ਼ਾਮ 6 ਵਜੇ ਤੋਂ ਪਹਿਲਾਂ ਜ਼ਿਲ੍ਹਾ ਛੱਡਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ।ਸੰਗਰੂਰ ਸੀਟ ‘ਤੇ 23 ਜੂਨ ਨੂੰ ਵੋਟਾਂ ਪੈਣਗੀਆਂ।
ਪੰਜਾਬ ਦੇ ਸੀਐੱਮ ਭਗਵੰਤ ਮਾਨ ਦੇ ਅਸਤੀਫੇ ਤੋਂ ਬਾਅਦ ਸੰਗਰੂਰ ਸੀਟ ਖਾਲੀ ਹੋਈ ਹੈ।ਆਮ ਆਦਮੀ ਪਾਰਟੀ ਨੇ ਇੱਥੋਂ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੂੰ ਟਿਕਟ ਦਿੱਤੀ ਹੈ।ਕਾਂਗਰਸ ਤੋਂ ਦਲਵੀਰ ਗੋਲਡੀ, ਭਾਜਪਾ ਤੋਂ ਕੇਵਲ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੋਂ ਸਿਮਰਨਜੀਤ ਸਿੰਘ ਮਾਨ ਅਤੇ ਅਕਾਲੀ ਦਲ ਦੇ ਕਮਲਜੀਤ ਰਾਜੋਆਣਾ ਚੋਣ ਮੈਦਾਨ ‘ਚ ਹਨ।
6 ਵਜੇ ਲਾਗੂ ਜਾਵੇਗੀ ਧਾਰਾ 144
ਸੰਗਰੂਰ ਦੇ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਅੱਜ ਸ਼ਾਮ 6 ਵਜੇ ਜ਼ਿਲ੍ਹੇ ‘ਚ ਧਾਰਾ 144 ਲਾਗੂ ਕਰ ਦਿੱਤੀ ਜਾਵੇਗੀ।ਜਿਸ ਤੋਂ ਬਾਅਦ ਪਬਲਿਕ ਮੀਟਿੰਗ ਅਤੇ ਬਿਨ੍ਹਾਂ ਮਨਜ਼ੂਰੀ ਭੀੜ ਇਕੱਠੇ ਕਰਨ ‘ਤੇ ਪਾਬੰਦੀ ਲੱਗ ਜਾਵੇਗੀ।ਉਮੀਦਵਾਰ ਸੀਮਤ ਲੋਕਾਂ ਦੇ ਨਾਲ ਡੋਟ ਟੂ ਡੋਰ ਪ੍ਰਚਾਰ ਕਰ ਸਕਦੇ ਹਨ।