ਸੰਯੁਕਤ ਕਿਸਾਨ ਮੋਰਚੇ ਨੇ 18 ਅਕਤੂਬਰ ਨੂੰ ਦੇਸ਼ ਭਰ ‘ਚ ਰੇਲ ਰੋਕਣ ਦਾ ਐਲਾਨ ਕੀਤਾ ਹੈ।ਦੱਸਣਯੋਗ ਹੈ ਕਿ ਇਸਦੇ ਤਹਿਤ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਰੇਲ-ਪਟੜੀਆਂ ‘ਤੇ ਧਰਨਾ ਪ੍ਰਦਰਸ਼ਨ ਕਰਕੇ ਟ੍ਰੇਨਾਂ ਰੋਕੀਆਂ ਜਾਣਗੀਆਂ।ਇਹ ਪ੍ਰਦਰਸ਼ਨ ਦਕੋਹਾ ਰੇਲਵੇ ਫਾਟਕ ‘ਤੇ ਕੀਤਾ ਜਾਵੇਗਾ।
ਸੰਯੁਕਤ ਕਿਸਾਨ ਮੋਰਚੇ ਦੇ ਨੇਤਾ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨਪਾਲ, ਬੂਟਾ ਸਿੰਘ ਬੁਰਜ਼ਗਿਲ ਅਤੇ ਹੋਰ ਕਿਸਾਨਾਂ ਨੇ ਸਿੰਘੂ ਬਾਰਡਰ ‘ਤੇ ਹੋਈ ਘਟਨਾ ਦੀ ਸਖਤ ਨਿੰਦਾ ਕੀਤੀ ਅਤੇ ਉਸਨੂੰ ਦੁਖਦਾਈ ਦੱਸਿਆ।ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਸੰਯੁਕਤ ਕਿਸਾਨ ਮੋਰਚੇ ਦਾ ਇਸ ਘਟਨਾ ਨਾਲ ਕੋਈ ਸੰਬੰਧ ਨਹੀਂ ਹੈ।ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਭਾਜਪਾ ਇਸ ਮੰਦਭਾਗੀ ਘਟਨਾ ਨੂੰ ਲੈ ਕੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਨਾ ਬੰਦ ਕਰੇ।