ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿਖੇ ਹੋਈ ਹਿੰਸਕ ਘਟਨਾ ਤੋਂ ਬਾਅਦ ਪਟਿਆਲਾ ਪੁਲਿਸ ਵਲੋਂ ਇਸ ਘਟਨਾ ਦੇ ਮਾਸਟਰ ਮਾਈਂਡ ਬਰਜਿੰਦਰ ਸਿੰਘ ਪਰਵਾਨਾ ਨੂੰ ਬੀਤੀ ਰਾਤ ਗ੍ਰਿਫਤਾਰ ਕੀਤਾ ਗਿਆ ਸੀ।ਉਸਦੇ ਨਾਲ ਹੀ ਪਟਿਆਲਾ ਪੁਲਿਸ ਵਲੋਂ ਗੱਗੀ ਪੰਡਿਤ ਸ਼ੰਕਰ ਭਾਰਦਵਾਜ ਨੂੰ ਵੀ ਗ੍ਰਿਫਤਾਰ ਕੀਤਾ।
ਇਸ ਮਾਮਲੇ ਨੂੰ ਲੈ ਕੇ ਪਟਿਆਲਾ ਦੇ ਆਈਜੀ ਮੁਖਵਿੰਦਰ ਛੀਨਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਉਨ੍ਹਾਂ ਨੂੰ ਕਲੀਅਰ ਕੱਟ ਮੈਸੇਜ ਦਿੱਤਾ ਕਿ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੀਆਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਖ਼ਤ ਸਜਾਵਾਂ ਦਿੱਤੀਆਂ ਉਸਦੇ ਚਲਦਿਆਂ ਪਟਿਆਲਾ ਪੁਲਿਸ ਵਲੋਂ ਇਸ ਕੇਸ ਦੇ ਮਾਸਟਰ ਮਾਈਂਡ ਬਰਜਿੰਦਰ ਸਿੰਘ ਪਰਵਾਨਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਜਿਸ ਨੂੰ ਮਾਣਯੋਗ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਇਸ ਤੋਂ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।ਦੱਸ ਦੇਈਏ ਕਿ ਇਸ ਕੇਸ ‘ਚ ਹਰੀਸ਼ ਸਿੰਗਲਾ ਨੂੰ ਗ੍ਰਿਫਤਾਰ ਕਰਕੇ ਮਾਣਯੋਗ ਅਦਾਲਤ ‘ਚ ਪੇਸ਼ ਕਰਕੇ ਉਸਦਾ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਅਤੇ ਇਸ ਕੇਸ ਨਾਲ ਜੁੜੇ ਤਿੰਨ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ‘ਚ ਬਰਜਿੰਦਰ ਪਰਵਾਨਾ,ਸ਼ੰਕਰ ਭਾਰਦਵਾਜ,ਅਸ਼ਵਨੀ ਕੁਮਾਰ ਗੱਗੀ ਪੰਡਿਤ, ਸਿਵਦੇਵ,ਦਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ।