Punjab Cabinet Meeting: ਪੰਜਾਬ ਕੈਬਿਨਟ ਮੀਟਿੰਗ ‘ਚ ਹਾਲ ਹੀ ‘ਚ ਸੂਬੇ ‘ਚ ਆਏ ਹੜ੍ਹਾਂ ਬਾਰੇ ਵੀ ਖਾਸ ਚਰਚਾ ਹੋਈ। ਦੱਸ ਦਈਏ ਕਿ ਮੀਟਿੰਗ ਮਗਰੋਂ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਖੇਤੀ ਮੰਤਰੀ ਨੇ ਦੱਸਿਆ ਕਿ ਸੂਬੇ ‘ਚ ਹੜ੍ਹਾਂ ਕਰਕੇ ਕਰੀਬ 6 ਲੱਖ ਏਕੜ ਫਸਲ ਖ਼ਰਾਬ ਹੋਈ ਹੈ। ਇਸ ਦੇ ਨਾਲ ਹੀ ਸੀਐਮ ਮਾਨ ਨੇ ਗਿਰਦਾਵਰੀ 15 ਅਗਸਤ ਤੱਕ ਕਰਨ ਦਾ ਐਲਾਨ ਕੀਤਾ ਹੈ ਤਾਂ ਜੋ ਨੁਕਸਾਨ ਦਾ ਅਨੁਮਾਨ ਲਗਾਇਆ ਜਾ ਸਕੇ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 1500 ਕਰੋੜ ਰੁਪਏ ਤੱਕ ਦਾ ਨੁਕਸਾਨ ਹੋਇਆ ਹੈ। ਇਸ ਦੇ ਲਈ ਸੀਐਮ ਮਾਨ ਨੇ ਪੀਐਮ ਮੋਦੀ ਨੂੰ ਵੀ ਚਿੱਠੀ ਲਿੱਖ ਕੇ ਕੇਂਦਰ ਤੋਂ ਪੈਕੇਜ ਦੀ ਮੰਗ ਕੀਤੀ ਹੈ। ਕੈਬਿਨਟ ਮੀਟਿੰਗ ਮਗਰੋਂ ਐਨਆਰਆਈ ਮੰਤਰੀ ਕੁਲਦੀਪ ਧਾਲੀਵਾਲ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੰਡੀਆਂ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰੈਸ ਨੂੰ ਮੀਟਿੰਗ ਬਾਰੇ ਜਾਣਕਾਰੀ ਦਿੱਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h