ਸ਼ਨੀਵਾਰ, ਮਾਰਚ 7, 2026 10:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਿਸਾਨਾਂ ਨੇ 6 ਸਤੰਬਰ ਤੱਕ ਸਰਕਾਰ ਨੂੰ ਲਾਠੀਚਾਰਜ ਦਾ ਹੁਕਮ ਦੇਣ ਵਾਲੇ SDM ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗੀ

by propunjabtv
ਅਗਸਤ 31, 2021
in ਦੇਸ਼, ਪੰਜਾਬ
0

ਹਰਿਆਣਾ ਦੇ ਘਰੌਂਡਾ ਵਿਚ ਅੱਜ ਹੋਏ ਕਿਸਾਨ ਸੰਗਠਨਾਂ ਦੇ ਇਕੱਠ ’ਚ ਕਿਸਾਨ ਆਗੂਆਂ ਨੇ ਸਰਕਾਰ ਨੂੰ ਲਾਠੀਚਾਰਜ ਮਾਮਲੇ ਵਿਚ ਕਾਰਵਾਈ ਲਈ ਛੇ ਸਤੰਬਰ ਤੱਕ ਦਾ ਅਲਟੀਮੇਟਮ ਦਿੱਤਾ ਹੈ। ਕਿਸਾਨ ਨੇਤਾਵਾਂ ਨੇ 3 ਮੁੱਖ ਮੰਗਾਂ ਰੱਖੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਲਾਠੀਚਾਰਜ ਤੋਂ ਬਾਅਦ ਜਾਨ ਗੁਆਉਣ ਵਾਲੇ ਕਿਸਾਨ ਸੁਸ਼ੀਲ ਕਾਜਲ ਦੇ ਪਰਿਵਾਰ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਤੇ ਸਰਕਾਰੀ ਨੌਕਰੀ ਦਿੱਤੀ ਜਾਵੇ। ਜੋ ਕਿਸਾਨ ਜ਼ਖ਼ਮੀ ਹੋਏ ਹਨ, ਉਨ੍ਹਾਂ ਨੂੰ 2-2 ਲੱਖ ਰੁਪਏ ਦਾ ਮੁਆਵਜ਼ਾ ਵੀ ਦਿੱਤਾ ਜਾਵੇ। ਇਸ ਦੇ ਨਾਲ ਹੀ ਲਾਠੀਚਾਰਜ ਲਈ ਜ਼ਿੰਮੇਵਾਰ ਅਫ਼ਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

ਆਗੂਆਂ ਨੇ ਕਿਹਾ ਕਿ ਜਿਨ੍ਹਾਂ ਵਾਹਨਾਂ ਦੀ ਪੁਲੀਸ ਵੱਲੋਂ ਭੰਨ੍ਹ-ਤੋੜ ਕੀਤੀ ਗਈ ਹੈ, ਉਨ੍ਹਾਂ ਦੀ ਮੁਰੰਮਤ ਕਰਵਾਈ ਜਾਵੇ ਤੇ ਕਿਸਾਨਾਂ ਵਿਰੁੱਧ ਦਰਜ ਕੀਤੇ ਸਾਰੇ ਝੂਠੇ ਕੇਸ ਰੱਦ ਕੀਤੇ ਜਾਣ। ਕਿਸਾਨ ਨੇਤਾਵਾਂ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ 7 ਸਤੰਬਰ ਨੂੰ ਕਰਨਾਲ ਵਿਚ ਮਹਾਪੰਚਾਇਤ ਬੁਲਾਉਣਗੇ ਅਤੇ ਸਕੱਤਰੇਤ ਦਾ ਘਿਰਾਓ ਅਣਮਿੱਥੇ ਸਮੇਂ ਲਈ ਕੀਤਾ ਜਾਵੇਗਾ। ਇਸ ਲਈ ਹਰਿਆਣਾ ਸਰਕਾਰ ਹੀ ਜ਼ਿੰਮੇਵਾਰ ਹੋਵੇਗੀ। ਘਰੌਂਡਾ ਦੀ ਅਨਾਜ ਮੰਡੀ ਵਿੱਚ ਅੱਜ ਹਜ਼ਾਰਾਂ ਕਿਸਾਨ ਇਕੱਠੇ ਹੋਏ। ਹਰਿਆਣਾ ਵਿਚ ਅੱਜ ਹੋਇਆ ਇਕੱਠ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਵਿੱਚ ਹੋਇਆ।

ਇਸ ਮੌਕੇ ਰਾਜ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਤੇ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ। ਨੇਤਾਵਾਂ ਨੇ ਸਾਂਝੇ ਤੌਰ ’ਤੇ ਮੰਗ ਕੀਤੀ ਕਿ ਐੱਸਡੀਐਮ ਨੂੰ ਬਰਖਾਸਤ ਕਰ ਕੇ ਉਸ ਦੇ ਖਿਲਾਫ਼ ਹੱਤਿਆ ਦਾ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਨਾਲ ਹੀ ਮੰਗ ਕੀਤੀ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕਿਸਾਨਾਂ ਤੋਂ ਮੁਆਫ਼ੀ ਮੰਗਣ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਸੂਬਾਈ ਪ੍ਰਧਾਨ ਸੁਰੇਸ਼ ਕੌਥ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਨੂੰ ਉਨ੍ਹਾਂ ਇਸ ਲਈ ਵੋਟ ਨਹੀਂ ਦਿੱਤੇ ਸਨ ਕਿ ਉਹ ਕਿਸਾਨਾਂ ਉਤੇ ਕੇਸ ਦਰਜ ਕਰਵਾਉਣ, ਇਸ ਲਈ ਦਿੱਤੇ ਸਨ ਕਿ ਉਹ ਕੇਂਦਰ ਵਿੱਚ ਜਾ ਕੇ ਕਿਸਾਨਾਂ ਦੇ ਮਸਲੇ ਰੱਖਣਗੇ।

ਕੌਥ ਨੇ ਕਿਹਾ ਕਿ ਦੁਸ਼ਯੰਤ ਚੌਟਾਲਾ ਨੂੰ ਕਿਸਾਨਾਂ ਨੇ ਵੋਟ ਇਸ ਲਈ ਦਿੱਤੇ ਸਨ ਕਿ ਉਹ ਕਿਸਾਨਾਂ ਦੇ ਪੱਖ ਵਿੱਚ ਖੜ੍ਹੇ ਹੋਣਗੇ, ਨਾ ਕਿ ਭਾਜਪਾ ਦਾ ਪੱਖ ਪੂਰਨਗੇ। ਘਰੌਂਡਾ ਦੇ ਇਕੱਠ ਵਿੱਚ ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼ ਦੇ 40 ਕਿਸਾਨ ਸੰਗਠਨਾਂ ਦੇ ਨੇਤਾ ਕਿਸਾਨਾਂ ਦੀਆਂ ਟੋਲੀਆਂ ਨਾਲ ਪੁੱਜੇ ਸਨ। ਇਸ ਮੌਕੇ ਰਾਕੇਸ਼ ਟਿਕੈਤ ਦੇ ਪੁੱਜਣ ਦੀ ਵੀ ਪੂਰੀ ਉਮੀਦ ਸੀ ਪਰ ਉਹ ਨਹੀਂ ਪਹੁੰਚ ਸਕੇ। ਇਸ ਮੌਕੇ ਬਸਤਾੜਾ ਟੌਲ ’ਤੇ ਜਾਨ ਗੁਆਉਣ ਵਾਲੇ ਕਿਸਾਨ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਕਿਸਾਨ ਆਗੂ ਅਭਿਮੰਨਿਊ ਕੋਹਾੜ, ਵਿਨੋਦ ਰਾਣਾ, ਰਾਮਪਾਲ ਚਾਹਲ, ਰਾਮਫਲ ਕੰਡੇਲਾ, ਡਾ. ਸਿੱਕਮ ਨੈਨ, ਵਰਿੰਦਰ ਹੁੱਡਾ, ਵਿਕਾਸ ਸੀਸਰ, ਸੁਮਨ ਹੁੱਡਾ, ਜਸਬੀਰ ਭਾਟੀ, ਆਜ਼ਾਦ ਪਲਵਾ ਹਾਜ਼ਰ ਸਨ।

Tags: demandedfarmersgovernment'lathichargeSDMSeptember
Share206Tweet129Share52

Related Posts

ਜੰਗ ਦਾ ਅਸਰ : ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਭਾਰੀ ਵਾਧਾ, ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ, ਜਾਣੋ ਕਿੰਨਾ ਮਹਿੰਗਾ ਹੋਇਆ LPG ਸਿਲੰਡਰ

ਮਾਰਚ 7, 2026

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026
Load More

Recent News

ਜੰਗ ਦਾ ਅਸਰ : ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਭਾਰੀ ਵਾਧਾ, ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ, ਜਾਣੋ ਕਿੰਨਾ ਮਹਿੰਗਾ ਹੋਇਆ LPG ਸਿਲੰਡਰ

ਮਾਰਚ 7, 2026

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.