ਕਿਸਾਨਾਂ ਲਈ ਆਉਣ ਵਾਲੇ ਦਿਨਾਂ ‘ਚ ਮੋਦੀ ਸਰਕਾਰ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ ਤਹਿਤ ਮਿਲਣ ਵਾਲੀ ਰਕਮ ਦੁੱਗਣੀ ਕਰ ਸਕਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕਿਸਾਨਾਂ ਨੂੰ ਸਾਲਾਨਾ ਮਿਲਣ ਵਾਲੀ ਰਕਮ 6000 ਤੋਂ ਵਧਾ ਕੇ 12000 ਰੁਪਏ ਕਰ ਦਿੱਤੀ ਜਾਵੇਗੀ। ਯਾਨੀ ਕਿ 2000 ਰੁਪਏ ਦੀ ਕਿਸ਼ਤ 4000 ਰੁਪਏ ਦੀ ਹੋ ਜਾਵੇਗੀ।
ਬਿਹਾਰ ਦੇ ਖੇਤੀਬਾੜੀ ਮੰਤਰੀ ਅਮਰੇਂਦਰ ਪ੍ਰਤਾਪ ਸਿੰਘ ਨੇ ਇਸ ਮਸਲੇ ‘ਚ ਦਿੱਲੀ ‘ਚ ਕੇਂਦਰੀ ਮੰਤਰੀ ਨਰੇਂਦਰ ਤੋਮਰ ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ ਸੀ। ਬਿਹਾਰ ਦੇ ਖੇਤੀਬਾੜੀ ਮੰਤਰੀ ਮੁਤਾਬਕ ਸਰਕਾਰ ਪੀਐਮ ਕਿਸਾਨ ਸੰਮਾਨ ਨਿਧੀ ਦੀ ਰਾਸ਼ੀ ਦੁੱਗਣੀ ਕਰਨ ਵਾਲੀ ਹੈ। ਇਸ ਲਈ ਸਰਕਾਰ ਨੇ ਤਿਆਰੀ ਕੱਸ ਲਈ ਹੈ। ਹਾਲਾਂਕਿ ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਫਿਲਹਾਲ ਕੋਈ ਅਧਿਕਾਰਤ ਬਿਆਨ ਨਹੀਂ ਆਇਆ।