ਵੀਰਵਾਰ, ਅਕਤੂਬਰ 23, 2025 05:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹੜ੍ਹਾਂ ਕਾਰਣ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਵਲੋਂ ਵੱਖ-ਵੱਖ ਜ਼ਿਲ੍ਹਿਆਂ ਨੂੰ ਵੰਡੇ ਗਏ ਫੰਡ, ਜਾਣੋ ਕਿਸ ਜ਼ਿਲ੍ਹੇ ਨੂੰ ਮਿਲੇ ਕਿੰਨੇ ਰੁਪਏ

Punjab Floods: ਮਾਨ ਵੱਲੋਂ ਐਲਾਨੀ 71.50 ਕਰੋੜ ਰੁਪਏ ਦੀ ਰਾਸ਼ੀ ਚੋਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਰਾਹਤ ਫੰਡ ਵੱਜੋਂ 62.70 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।

by ਮਨਵੀਰ ਰੰਧਾਵਾ
ਜੁਲਾਈ 17, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Funds to Deal with Floods: ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਕਾਰਣ ਉਪਜੀ ਸਥਿਤੀ ਨਾਲ ਨਜਿੱਠਣ ਲਈ ਵੱਖ-ਵੱਖ ਜ਼ਿਲ੍ਹਿਆਂ ਨੂੰ 62.70 ਕਰੋੜ ਰੁਪਏ ਦੇ ਫੰਡ ਜਾਰੀ ਕਰ ਦਿੱਤੇ ਹਨ। ਇਸ ਬਾਬਤ ਜਾਣਕਾਰੀ ਦਿੰਦਿਆਂ ਮਾਲ, ਮੁੜ ਵਸੇਬ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਹ ਰਾਸ਼ੀ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ, ਹੜ੍ਹ ਕਾਰਣ ਪ੍ਰਭਾਵਿਤ ਸੜਕਾਂ ਅਤੇ ਪੁਲਾਂ ਦੀ ਮੁਰੰਮਤ ਲਈ, ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਉਣ ਲਈ, ਹੜ੍ਹਾਂ ਵਾਲੇ ਇਲਾਕਿਆਂ ‘ਚ ਪੀਣ ਵਾਲੇ ਪਾਣੀ ਦੇ ਪ੍ਰਬੰਧ ਲਈ, ਬੇਜ਼ੁਬਾਨੇ ਪਸ਼ੂਆਂ ਦੀ ਸੰਭਾਲ ਅਤੇ ਉਨ੍ਹਾਂ ਦੇ ਚਾਰੇ ਦਾ ਪ੍ਰਬੰਧ ਕਰਨ ਲਈ ਦਿੱਤੀ ਗਈ ਹੈ।

ਜਿੰਪਾ ਨੇ ਵਿਸਥਾਰ ਵਿਚ ਦੱਸਿਆ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨੀ 71.50 ਕਰੋੜ ਰੁਪਏ ਦੀ ਰਾਸ਼ੀ ਚੋਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਰਾਹਤ ਫੰਡ ਵੱਜੋਂ 62.70 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਵਿਚੋਂ ਅੰਮ੍ਰਿਤਸਰ ਜ਼ਿਲ੍ਹੇ ਨੂੰ 1.50 ਕਰੋੜ ਰੁਪਏ, ਹੁਸ਼ਿਆਰਪੁਰ, ਬਠਿੰਡਾ, ਬਰਨਾਲਾ, ਮਾਨਸਾ, ਪਠਾਨਕੋਟ, ਮਾਲੇਰਕੋਟਲਾ ਤੇ ਫਰੀਦਕੋਟ ਨੂੰ 1-1 ਕਰੋੜ ਰੁਪਏ, ਫਿਰੋਜ਼ਪੁਰ ਨੂੰ 3.15 ਕਰੋੜ ਰੁਪਏ, ਫਾਜ਼ਿਲਕਾ ਨੂੰ 1.15 ਕਰੋੜ ਰੁਪਏ ਅਤੇ ਫਤਹਿਗੜ੍ਹ ਸਾਹਿਬ ਨੂੰ 3.15 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਇਸੇ ਤਰ੍ਹਾਂ ਗੁਰਦਾਸਪੁਰ, ਜਲੰਧਰ ਅਤੇ ਕਪੂਰਥਲਾ ਨੂੰ 2.50-2.50 ਕਰੋੜ ਰੁਪਏ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਨੂੰ 3 ਕਰੋੜ ਰੁਪਏ, ਮੋਗਾ ਨੂੰ 1.50 ਕਰੋੜ ਰੁਪਏ, ਪਟਿਆਲਾ ਨੂੰ 5.65 ਕਰੋੜ ਰੁਪਏ ਅਤੇ ਰੂਪਨਗਰ ਨੂੰ 6.15 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।

ਆਫਤ ਪ੍ਰਬੰਧਨ ਮੰਤਰੀ ਨੇ ਅੱਗੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਤੇ ਤਰਨ ਤਾਰਨ ਨੂੰ 2-2 ਕਰੋੜ ਰੁਪਏ, ਐਸ.ਏ.ਐਸ. ਨਗਰ ਨੂੰ 3.05 ਕਰੋੜ ਰੁਪਏ, ਐਸ.ਬੀ.ਐਸ. ਨਗਰ ਨੂੰ 1.65 ਕਰੋੜ ਰੁਪਏ ਅਤੇ ਸੰਗਰੂਰ ਨੂੰ 3.40 ਕਰੋੜ ਰੁਪਏ ਦਿੱਤੇ ਗਏ ਹਨ। ਇਸੇ ਤਰ੍ਹਾਂ ਸਾਫ ਪਾਣੀ ਸਪਲਾਈ ਲਈ ਸਿਹਤ ਵਿਭਾਗ ਨੂੰ 50 ਲੱਖ ਰੁਪਏ ਅਤੇ ਜਲ ਸਪਲਾਈ, ਡਰੇਨੇਜ਼ ਅਤੇ ਸੀਵਰੇਜ ਦੀ ਰਿਪੇਅਰ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ 10 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਹ ਗੱਲ ਕਈ ਵਾਰ ਦੋਹਰਾ ਚੁੱਕੇ ਹਨ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਹਰ ਕਿਸਮ ਦੀ ਸਹਾਇਤਾ ਕਰਨੀ ਪੰਜਾਬ ਸਰਕਾਰ ਦੀ ਪਹਿਲ ਹੈ ਅਤੇ ਇਸ ਕੰਮ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਕਾਬਿਲੇਗੌਰ ਹੈ ਕਿ ਇਸ ਰਾਸ਼ੀ ਤੋਂ ਇਲਾਵਾ ਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਪਿਛਲੇ ਹਫਤੇ ਜਾਰੀ ਕੀਤੀ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bram shanker jimpaFlood Affected Areaspro punjab tvPunjab Floodspunjab governmentpunjab newspunjabi newsRepair Work
Share217Tweet136Share54

Related Posts

ਅਮਰੀਕਾ ‘ਚ ਨ/ਸ਼ੇ ‘ਚ ਧੁੱਤ ਪੰਜਾਬੀ ਟਰੱਕ ਡਰਾਈਵਰ ਨੇ ਲਈਆਂ 3 ਜਾਨਾਂ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਅਕਤੂਬਰ 23, 2025

ਪੰਜਾਬ ਦੇ 6 ਸ਼ਹਿਰਾਂ ‘ਚ AQI 200 ਤੋਂ ਪਾਰ, ਅਲਰਟ ਜਾਰੀ; ਮੀਂਹ ਦੀ ਨਹੀਂ ਕੋਈ ਉਮੀਦ

ਅਕਤੂਬਰ 23, 2025

CM ਮਾਨ ਦੀ ਫਰਜ਼ੀ ਵੀਡੀਓ ਮਾਮਲੇ ‘ਚ ਐਕਸ਼ਨ, ਅਦਾਲਤ ਨੇ ਫੇਸਬੁੱਕ ਤੇ ਗੂਗਲ ਨੂੰ ਜਾਰੀ ਕੀਤਾ ਨੋਟਿਸ

ਅਕਤੂਬਰ 23, 2025

ਜਲੰਧਰ ਦੀ ਚੱਪਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਇਲਾਕੇ ‘ਚ ਬਣਿਆ ਦਹਿਸ਼ਤ ਦਾ ਮਾਹੌਲ

ਅਕਤੂਬਰ 23, 2025

ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ‘ਚ ਵੱਡਾ ਬਲਾਸਟ, ਇੱਕ ਦੀ ਮੌਤ, ਕਈ ਝੁਲਸੇ

ਅਕਤੂਬਰ 23, 2025

ਮਾਨ ਸਰਕਾਰ ਦੀ ਪਹਿਲ ਨਾਲ ਪਿੰਡਾਂ ਦੀਆਂ ਸੜਕਾਂ ’ਤੇ ਵਧੀ ਸੁਰੱਖਿਆ, SSF ਦਾ ‘ਹੌਲੀ ਚਲੋ’ ਅਭਿਆਨ ਬਣਿਆ ਜਨ ਆੰਦੋਲਨ!

ਅਕਤੂਬਰ 23, 2025
Load More

Recent News

ਅਮਰੀਕਾ ‘ਚ ਨ/ਸ਼ੇ ‘ਚ ਧੁੱਤ ਪੰਜਾਬੀ ਟਰੱਕ ਡਰਾਈਵਰ ਨੇ ਲਈਆਂ 3 ਜਾਨਾਂ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਅਕਤੂਬਰ 23, 2025

YouTube Shorts ‘ਤੇ ਵੀ ਆਇਆ ਇੰਸਟਾਗ੍ਰਾਮ ਵਾਲਾ ਫੀਚਰ, ਯੂਜ਼ਰਸ ਨੂੰ ਮਿਲੇਗਾ ਇਹ ਫਾਇਦਾ

ਅਕਤੂਬਰ 23, 2025

ਪੰਜਾਬ ਦੇ 6 ਸ਼ਹਿਰਾਂ ‘ਚ AQI 200 ਤੋਂ ਪਾਰ, ਅਲਰਟ ਜਾਰੀ; ਮੀਂਹ ਦੀ ਨਹੀਂ ਕੋਈ ਉਮੀਦ

ਅਕਤੂਬਰ 23, 2025

CM ਮਾਨ ਦੀ ਫਰਜ਼ੀ ਵੀਡੀਓ ਮਾਮਲੇ ‘ਚ ਐਕਸ਼ਨ, ਅਦਾਲਤ ਨੇ ਫੇਸਬੁੱਕ ਤੇ ਗੂਗਲ ਨੂੰ ਜਾਰੀ ਕੀਤਾ ਨੋਟਿਸ

ਅਕਤੂਬਰ 23, 2025

ਜਲੰਧਰ ਦੀ ਚੱਪਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਇਲਾਕੇ ‘ਚ ਬਣਿਆ ਦਹਿਸ਼ਤ ਦਾ ਮਾਹੌਲ

ਅਕਤੂਬਰ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.