Punjab News: ਵਿਧਾਇਕ ਮਾਲੇਰਕੋਟਲਾ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਅਮਰਗੜ੍ਹ ਅਨਾਜ ਮੰਡੀ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿਚ ਫ਼ਸਲ ਵੇਚਣ ਲਈ ਕੋਈ ਪ੍ਰੇਸ਼ਾਨੀ ਨਹੀਂ ਆਉਣ ਦੇਵੇਗੀ ਅਤੇ ਕਿਸਾਨਾਂ ਦੀ ਜਿਣਸ ਦੀ ਅਦਾਇਗੀ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਨਿਯਮਤ ਤੌਰ ਤੇ ਨਾਲੋ ਨਾਲ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ‘ਚ ਸਥਾਪਤ 45 ਮੰਡੀਆਂ ‘ਚ ਕਣਕ ਦੀ ਸੁਚਾਰੂ ਖਰੀਦ ਲਈ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ ਅਤੇ ਮੰਡੀਆਂ ‘ਚ ਬਾਰਦਾਨੇ ਸਮੇਤ ਬਰਸਾਤਾਂ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਲੋੜ ਮੁਤਾਬਕ ਤਰਪਾਲਾਂ ਦੀ ਉਪਲਬਧਤਾ, ਕਿਸਾਨਾਂ, ਮਜ਼ਦੂਰਾਂ ਆਦਿ ਦੇ ਬੈਠਣ ਸਮੇਤ ਹੋਰ ਬੁਨਿਆਦੀ ਲੋੜਾਂ ਨੂੰ ਯਕੀਨੀ ਵੀ ਬਣਾਇਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ‘ਚ ਸੁੱਕੀ ਹੋਈ ਕਣਕ ਹੀ ਲੈਕੇ ਆਉਣ ਤਾਂ ਜੋ ਮੰਡੀ ‘ਚ ਆਈ ਕਣਕ ਦੀ ਨਾਲੋ ਨਾਲ ਖਰੀਦ ਕਰਕੇ ਅਦਾਇਗੀ ਕੀਤੀ ਜਾ ਸਕੇ।
ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਰੀਦੀ ਜਿਣਸ ਦੀ ਅਦਾਇਗੀ ਨਾਲੋਂ ਨਾਲ ਕਰਵਾਈ ਜਾ ਰਹੀ ਹੈ। ਇਸ ਮੌਕੇ ਐਸਡੀਐਮ ਕਰਨਦੀਪ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਖਰੀਦ ਸੀਜ਼ਨ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਖਰੀਦ ਕਾਰਜਾਂ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਹਿਲੇ ਦਿਨ ਜ਼ਿਲ੍ਹੇ ਦੀਆਂ ਤਿੰਨ ਮੰਡੀਆਂ ਵਿੱਚ ਆਮਦ ਅਤੇ ਖਰੀਦ ਹੋਈ। ਪਹਿਲੇ ਦਿਨ 65 ਮੀਟ੍ਰਿਕ ਟਨ ਕਣਕ ਮੰਡੀਆਂ ’ਚ ਆਮਦ ਹੋਈ ਹੈ ਜਿਸ ਵਿੱਚੋਂ ਵੱਖ ਵੱਖ ਖ਼ਰੀਦ ਏਜੰਸੀਆਂ ਵਲੋਂ 50 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਜ਼ਿਲ੍ਹੇ ਵਿੱਚ ਹੁਣ ਤੱਕ ਪਨਗਰੇਨ ਵੱਲੋਂ 40 ਮੀਟਰਿਕ ਟਨ, ਮਾਰਕਫੈੱਡ ਵੱਲੋਂ 10 ਮੀਟਰਿਕ ਟਨ,ਕਣਕ ਦੀ ਖ਼ਰੀਦ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਉਚਿੱਤ ਮਾਤਰਾਂ ਵਿੱਚ ਬਾਰਦਾਨਾ ਉਪਲਬਧ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h