ਮੰਗਲਵਾਰ, ਨਵੰਬਰ 24, 2026 11:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

by Pro Punjab Tv
ਜੁਲਾਈ 30, 2026
in Featured, Featured News, ਪੰਜਾਬ
0
  • 80.35 ਕਰੋੜ ਰੁਪਏ ਦੀ ਲਾਗਤ ਨਾਲ 137.13 ਕਿਲੋਮੀਟਰ ਨਹਿਰਾਂ, ਰਜਬਾਹਿਆਂ ਦਾ ਨਵੀਨੀਕਰਨ ਅਤੇ 53.9 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ
  • ਬਾਦਸ਼ਾਹਪੁਰ ਵਿਖੇ ਘੱਗਰ ਦੇ ਕਿਨਾਰੇ 2.46 ਕਰੋੜ ਰੁਪਏ ਖਰਚ ਕਰਕੇ ਪੱਥਰ ਤੇ ਜਾਲੀ ਲਗਾ ਕੇ ਮਜ਼ਬੂਤ ਕੀਤੇ-ਗੋਇਲ
  • ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਦਾ ਕੀਤਾ ਧੰਨਵਾਦ
  • ਜਲ ਸਰੋਤ ਮੰਤਰੀ ਤੇ ਵਿਧਾਇਕ ਵੱਲੋਂ ਪਿੰਡ ਬੂਟਾ ਸਿੰਘ ਵਾਲਾ ਤੇ ਬਾਦਸ਼ਾਹਪੁਰ ਵਿਖੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ

ਚੰਡੀਗੜ੍ਹ/ਪਾਤੜਾਂ, 30 ਜੁਲਾਈ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸ਼ੁਤਰਾਣਾ ਹਲਕੇ ਦੇ ਪਿੰਡ ਬੂਟਾ ਸਿੰਘ ਵਾਲਾ ਅਤੇ ਬਾਦਸ਼ਾਹਪੁਰ ਵਿਖੇ ਨਹਿਰੀ ਪਾਣੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸ਼ੁਤਰਾਣਾ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਵੀ ਹਾਜ਼ਰ ਸਨ, ਜਿਨ੍ਹਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਦਾ ਕਿਸਾਨਾਂ ਨੂੰ ਇਹ ਵੱਡਾ ਤੋਹਫ਼ਾ ਦੇਣ ਲਈ ਧੰਨਵਾਦ ਕੀਤਾ।

ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਸਹੂਲਤ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ੁਤਰਾਣਾ ਹਲਕੇ ਵਿੱਚ 80.35 ਕਰੋੜ ਰੁਪਏ ਦੀ ਲਾਗਤ ਨਾਲ 137.13 ਕਿਲੋਮੀਟਰ ਨਹਿਰਾਂ, ਰਜਬਾਹਿਆਂ ਅਤੇ ਸਬ-ਮਾਈਨਰਾਂ ਦਾ ਨਵੀਨੀਕਰਨ ਕੀਤਾ ਗਿਆ ਹੈ, ਜਿਸ ਨਾਲ 56 ਪਿੰਡਾਂ ਦੀ ਲਗਭਗ 68,500 ਏਕੜ ਜ਼ਮੀਨ ਨੂੰ ਸਿੰਚਾਈ ਲਈ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ।

ਉਨ੍ਹਾਂ ਦੱਸਿਆ ਕਿ ਇਸ ਤਹਿਤ 2 ਨਹਿਰਾਂ, 14 ਕੁੱਲ ਮਾਈਨਰ ਅਤੇ ਸਬ-ਮਾਈਨਰਾਂ ਦਾ ਨਵੀਨੀਕਰਨ ਕੀਤਾ ਗਿਆ ਹੈ। ਇਸ ਤੋਂ ਇਲਾਵਾ 53.9 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ, ਜਿਨ੍ਹਾਂ ’ਤੇ 8.89 ਕਰੋੜ ਰੁਪਏ ਦੀ ਲਾਗਤ ਆਈ ਹੈ। ਇਨ੍ਹਾਂ ਪਾਈਪਲਾਈਨਾਂ ਰਾਹੀਂ 18 ਪਿੰਡਾਂ ਦੀ ਕਰੀਬ 9,302 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਬਾਦਸ਼ਾਹਪੁਰ ਵਿਖੇ ਘੱਗਰ ਬੰਨ੍ਹ ਮਜ਼ਬੂਤ ਕਰਨ ਦਾ ਜਾਇਜ਼ਾ ਲਿਆ ਅਤੇ ਦੱਸਿਆ ਕਿ ਡਰੇਨੇਜ ਵਿਭਾਗ ਨੇ ਘੱਗਰ ਦੇ ਕਿਨਾਰੇ, ਜਿੱਥੇ ਕਿਤੇ ਢਾਹ ਲੱਗਣ ਦਾ ਖ਼ਦਸ਼ਾ ਸੀ, ਉੱਥੇ 1000 ਫੁੱਟ ਖੇਤਰ ‘ਤੇ 2.46 ਕਰੋੜ ਰੁਪਏ ਖਰਚ ਕਰਕੇ ਪੱਥਰ ਤੇ ਜਾਲੀ ਲਗਾ ਕੇ ਮਜ਼ਬੂਤ ਕੀਤਾ ਹੈ। ਪੱਤਰਕਾਰਾਂ ਵੱਲੋਂ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਬਰਿੰਦਰ ਗੋਇਲ ਨੇ ਕਿਹਾ ਕਿ ਡਰੇਨੇਜ ਵਿਭਾਗ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਦਾਇਤ ਅਨੁਸਾਰ ਪਿਛਲੇ ਸਾਲ ਦੌਰਾਨ ਘੱਗਰ ਦੇ ਬੰਨ੍ਹ ਮਜ਼ਬੂਤ ਕਰਨ ਲਈ ਜੋ ਕੰਮ ਕੀਤਾ ਉਹ ਕਦੇ ਪਿਛਲੇ 50 ਸਾਲਾਂ ਵਿੱਚ ਨਹੀਂ ਹੋਇਆ, ਜਿਸ ਕਰਕੇ ਲੰਘੇ ਸਾਲ ਘੱਗਰ ਨਦੀ ਵਿੱਚ ਬਹੁਤਾਤ ‘ਚ ਆਏ ਪਾਣੀ ਦੇ ਬਾਵਜੂਦ ਕਿਸੇ ਵੀ ਥਾਂ ‘ਤੇ ਕੋਈ ਬੰਨ੍ਹ ਨਹੀਂ ਟੁੱਟਿਆ। ਉਨ੍ਹਾਂ ਦੱਸਿਆ ਕਿ ਬਾਦਸ਼ਾਹਪੁਰ ਵਿਖੇ ਵੀ ਖਨੌਰੀ ਦੀ ਤਰ੍ਹਾਂ ਗੇਜ ਲਗਾਈ ਜਾਵੇਗੀ ਅਤੇ ਹੁਣ ਤੱਕ ਹੜ੍ਹਾਂ ਤੋਂ ਬਚਾਅ ਦੇ ਕਾਰਜ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਉਹ ਕਾਰ ਸੇਵਾ, ਲੋਕਾਂ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦੀ ਹਨ।

ਇਸ ਮੌਕੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਕੈਬਨਿਟ ਮੰਤਰੀ ਗੋਇਲ ਤੀਜੀ ਵਾਰ ਸ਼ੁਤਰਾਣਾ ਹਲਕੇ ‘ਚ ਆਕੇ ਉਦਘਾਟਨ ਕਰਕੇ ਗਏ ਹਨ, ਤੇ ਕਿਸਾਨਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੰਜਾਬ ਸਰਕਾਰ ਨੇ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਘੱਗਰ ਤੋਂ ਪਾਰਲੇ ਪਿੰਡਾਂ ਤੱਕ ਵੀ ਇਹ ਸਹੂਲਤ ਪ੍ਰਦਾਨ ਕੀਤੀ ਜਾਵੇਗੀ ਅਤੇ ਇਨ੍ਹਾਂ ਪ੍ਰਾਜੈਕਟਾਂ ਨਾਲ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ ਅਤੇ ਖੇਤੀਬਾੜੀ ਨੂੰ ਹੋਰ ਮਜ਼ਬੂਤੀ ਮਿਲੇਗੀ।

ਕੁਲਵੰਤ ਸਿੰਘ ਨੇ ਪੰਜਾਬ ਸਰਕਾਰ ਅਤੇ ਜਲ ਸਰੋਤ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨ ਪੱਖੀ ਫ਼ੈਸਲਿਆਂ ਨੂੰ ਲਗਾਤਾਰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।

ਇਸ ਮੌਕੇ ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ, ਡਰੇਨੇਜ ਵਿਭਾਗ ਦੇ ਨਿਗਰਾਨ ਇੰਜੀਨੀਅਰ ਰਜਿੰਦਰ ਘਈ, ਸਿੰਚਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਗੁਨਦੀਪ ਸਿੰਘ, ਆਕਾਸ਼ ਅਗਰਵਾਲ, ਸਮੇਤ ਵੱਡੀ ਗਿਣਤੀ ਕਿਸਾਨ, ਇਲਾਕਾ ਨਿਵਾਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

Tags: Barinder Kumar Goyallatest newspro punjab tvpunjab newsShutrana constituency
Share200Tweet125Share50

Related Posts

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026

ਭਲਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

ਨਵੰਬਰ 22, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.