6th Pay Commission bonanza for PUNSUP Employee: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਹਮੇਸ਼ਾ ਹੀ ਮੁਲਾਜ਼ਮ ਵਰਗ ਦੇ ਹਿੱਤਾਂ ਦੀ ਰਾਖੀ ਕਰਦੇ ਹੋਏ ਇਸ ਵਰਗ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਹਨ।
ਇਸੇ ਲੜੀ ਨੂੰ ਅੱਗੇ ਤੋਰਦੇ ਹੋਏ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਨਸਪ ਅਦਾਰੇ ਦੇ ਮੁਲਾਜ਼ਮਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਪਨਸਪ ਦੇ ਮੁਲਾਜ਼ਮਾਂ ਸਬੰਧੀ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਕਰਨ ਲਈ ਤੁਰੰਤ ਕਾਰਵਾਈ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।
Food, Civil Supplies and Consumer Affairs Minister Lal Chand Kataruchak fulfilling a long pending demand of the employees of PUNSUP, has given directions to implement 6th Pay Commission recommendations. pic.twitter.com/0hg0lt7Bwu
— Government of Punjab (@PunjabGovtIndia) May 14, 2023
ਇੱਕ ਬਿਆਨ ਵਿੱਚ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਪਹਿਲੇ ਦਿਨ ਤੋਂ ਹੀ ਮੁਲਾਜ਼ਮਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ ਕਿਉਂਕਿ ਮੁਲਾਜ਼ਮ ਵਰਗ ਪੰਜਾਬ ਦੇ ਪ੍ਰਸ਼ਾਸਕੀ ਢਾਂਚੇ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਹੰਭਲਾ ਮਾਰਨ ਤੋਂ ਕਦੇ ਵੀ ਪਿੱਛੇ ਨਹੀਂ ਹਟੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h