ਗੁਲਾਬੀ ਸੁੰਡੀ ਨਾਲ ਨੁਕਸਾਨੀ ਗਈ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਦੇਰ ਰਾਤ ਨੂੰ ਪੁਲਿਸ ਵਲੋਂ ਲਾਠੀਚਾਰਜ ਕੀਤਾ ਗਿਆ।ਦੱਸ ਦੇਈਏ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।
ਦੱਸਣਯੋਗ ਹੈ ਕਿ ਹੁਣ ਲੰਬੀ ‘ਚ ਡੇਢ ਸੌ ਕਿਸਾਨਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਕੱਲ੍ਹ ਜਥੇਬੰਦੀ ਦੀ ਅਗਵਾਈ ਵਿੱਚ ਸੈਂਕੜੇ ਕਿਸਾਨਾਂ ਵੱਲੋਂ ਲੰਬੀ ਦੇ ਤਹਿਸੀਲਦਾਰ ਦਾ ਘਿਰਾਓ ਕੀਤਾ ਹੋਇਆ ਸੀ, ਜਿੱਥੇ ਪੁਲਿਸ ਵੱਲੋਂ ਕਿਸਾਨਾਂ ‘ਤੇ ਅੱਧੀ ਰਾਤ ਨੂੰ ਲਾਠੀਚਾਰਜ ਕੀਤਾ ਗਿਆ, ਜਿਸ ਨਾਲ ਕਈ ਕਿਸਾਨ ਫੱਟੜ ਹੋਏ ਹਨ।