ਬੀਤੀ 4 ਅਪ੍ਰੈਲ ਨੂੰ ਪੰਜਾਬੀ ਯੂਨੀਵਰਸਿਟੀ ਸਾਹਮਣੇ ਪਟਿਆਲਾ ਵਿਖੇ ਕਬੱਡੀ ਪ੍ਰਮੋਟਰ ਧਰਮਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਇਸ ਕਤਲ ਨੂੰ ਲੈ ਕੇ ਪਟਿਆਲਾ ਪੁਲਿਸ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕੀਤੀ ਜਿਸ ਤੋਂ ਬਾਅਦ 7 ਮੁਲਾਜ਼ਮਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।
ਦੱਸ ਦੇਈਏ ਕਿ ਇਸ ਮਾਮਲੇ ਨੂੰ ਅੱਜ ਪੁਲਿਸ ਨੇ ਪ੍ਰੈੱਸ ਕਾਨਫਰੰਸ ਵੀ ਕੀਤੀ।ਜਿਸ ‘ਚ ਕਈ ਖੁਲਾਸੇ ਕੀਤੇ ਗਏ।ਐੱਸਐੱਸਪੀ ਤੇ ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਤਿੰਨ ਬੰਦੇ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਨੇ ਉਨ੍ਹਾਂ ਨੂੰ ਪਨਾਹ ਦਿੱਤੀ ਸੀ।