ਮੁੱਖ ਮੰਤਰੀ ਨਾਲ ਗੱਲਬਾਤ ਤੋਂ ਬਾਅਦ ਕਿਸਾਨਾਂ ਦਾ ਪੰਜਾਬ ‘ਚ ਸ਼ੁਰੂ ਹੋਣ ਜਾ ਰਿਹਾ ਅੰਦੋਲਨ ਫਿਲਹਾਲ ਟਲ ਗਿਆ ਹੈ।ਮੁੱਖ ਮੰਤਰੀ ਦੇ ਨਾਲ ਚੱਲੀ ਮੈਰਾਥਨ ਮੀਟਿੰਗ ਤੋਂ ਬਾਅਦ ਭਰੋਸਾ ਦਿਵਾਇਆ ਗਿਆ ਹੈ ਕਿ ਗੰਨੇ ਦਾ ਜੋ ਬਕਾਇਆ ਮਿੱਲਾਂ ਦੇ ਕੋਲ ਪਿਆ ਹੈ ਉਸਦੀ ਅਦਾਇਗੀ ਸਰਕਾਰ ਕਰੇਗੀ।ਗੰਨੇ ਦੇ ਭਾਅ ‘ਤੇ ਵੀ ਸਹਿਮਤੀ ਬਣੀ ਹੈ।
ਗੰਨੇ ਦੀ ਬਕਾਇਆ ਅਦਾਇਗੀ ਲਈ ਸਰਕਾਰ ਨੇ ਸੱਤ ਸਤੰਬਰ ਤੱਕ ਦਾ ਸਮਾਂ ਕਿਸਾਨਾਂ ਨੂੰ ਦਿੱਤਾ ਹੈ।ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ ਜੇਕਰ 7 ਸਤੰਬਰ ਤੱਕ ਗੰਨੇ ਦੇ ਬਕਾਏ ਦੀ ਅਦਾਇਗੀ ਹੋ ਗਈ ਅਤੇ ਗੰਨੇ ਦੇ ਮੁੱਲ ‘ਤੇ ਵੀ ਸਰਕਾਰ ਨੇ ਫੈਸਲਾ ਲੈ ਲਿਆ ਤਾਂ ਅੰਦੋਲਨ ਬੰਦ ਕਰ ਦਿੱਤਾ ਜਾਵੇਗਾ ਨਹੀਂ ਤਾਂ 7 ਸਤੰਬਰ ਤੋਂ ਬਾਅਦ ਕਿਸਾਨ ਫਿਰ ਤੋਂ ਸੜਕਾਂ ‘ਤੇ ਉਤਰ ਆਉਣਗੇ ਅਤੇ ਤੈਅ ਪ੍ਰੋਗਰਾਮ ਦੇ ਅਨੁਸਾਰ ਪੰਜਾਬ ਦੇ ਵੱਖ ਵੱਖ ਸਥਾਨਾਂ ‘ਤੇ ਸੜਕਾਂ ‘ਤੇ ਧਰਨਾ ਦੇਣਗੇ।
ਸੰਯੁਕਤ ਕਿਸਾਨ ਮੋਰਚਾ ਅਤੇ ਗੈਰ ਰਾਜਨੀਤਿਕ ਦੇ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਮਿੱਲਾਂ ਦੇ ਕੋਲ ਜੋ ਗੰਨੇ ਦਾ ਬਕਾਇਆ ਪਿਆ ਹੈ ਉਸ ਨੂੰ ਖੁਦ ਦੇਣ ਦਾ ਭਰੋਸਾ ਦਿੱਤਾ ਹੈ।
ਇਸ ਤੋਂ ਇਲਾਵਾ ਨਰਮੇ ਦੀ ਫਸਲ ਨੂੰ ਜੋ ਸਫੇਦ ਮੱਖੀ ਅਤੇ ਗੁਲਾਬੀ ਸੁੰਡੀ ਦੇ ਕਾਰਨ ਨੁਕਸਾਨਿਆ ਗਿਆ ਅਤੇ ਉਸਦੀ ਗਿਰਦਾਵਰੀ ਕਰਵਾਉਣ ਦੇ ਵੀ ਆਦੇਸ਼ ਦੇਦਿੱਤੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਗੜੇਮਾਰੀ ਕਾਰਨ ਹੋ ਫਸਲਾਂ ਦਾ ਨੁਕਸਾਨ ਹੋਇਆ ਹੈ ਉਸ ‘ਚ ਕੁਝ ਤਕਨੀਕੀ ਨੁਕਸ ਆ ਰਹੀ ਸੀ ਪਰ ਫਿਰ ਵੀ ਉਨ੍ਹਾਂ ਨੇ ਫਸਲਾਂ ਨੂੰ ਹੋਏ ਨੁਕਸਾਨ ਦਾ ਜਾਇਜਾ ਲੈ ਕੇ ਮੁਆਵਜ਼ਾ ਦੇਣ ਦੇ ਆਦੇਸ਼ ਦਿੱਤੇ ਹਨ।