ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦਿਨੋਂ ਦਿਨ ਵੱਧ ਰਹੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਫਿਰ ਵਾਧਾ ਹੋਇਆ ਹੈ। ਦਿੱਲੀ ਵਿੱਚ ਪੈਟਰੋਲ ਦੀ ਕੀਮਤ ਵਿੱਚ 30 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 35 ਪੈਸੇ ਦਾ ਵਾਧਾ ਹੋਇਆ ਹੈ, ਜਿਸ ਤੋਂ ਬਾਅਦ ਰਾਜਧਾਨੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 99 ਰੁਪਏ 41 ਪੈਸੇ ਅਤੇ ਇੱਕ ਲੀਟਰ ਡੀਜ਼ਲ ਦੀ ਕੀਮਤ 90 ਰੁਪਏ 77 ਪੈਸੇ ਹੋ ਗਈ ਹੈ।
ਕੱਲ੍ਹ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕ੍ਰਮਵਾਰ 50 ਪੈਸੇ ਅਤੇ 55 ਪੈਸੇ ਦਾ ਵਾਧਾ ਕੀਤਾ ਗਿਆ ਸੀ। ਚਾਰ ਮਹੀਨਿਆਂ ਤੋਂ ਵੱਧ ਦੇ ਵਕਫ਼ੇ ਤੋਂ ਬਾਅਦ, ਪਿਛਲੇ ਹਫ਼ਤੇ ਮੰਗਲਵਾਰ ਨੂੰ ਪਹਿਲੀ ਵਾਰ ਇਨ੍ਹਾਂ ਕੀਮਤਾਂ ਵਿੱਚ ਬਦਲਾਅ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪਿਛਲੇ 7 ਦਿਨਾਂ ਵਿੱਚ ਤੇਲ 6ਵੀਂ ਵਾਰ ਮਹਿੰਗਾ ਹੋਇਆ ਹੈ।
ਦੇਸ਼ ਦੀ ਵਿੱਤੀ ਰਾਜਧਾਨੀ ‘ਚ ਇਕ ਲੀਟਰ ਪੈਟਰੋਲ ਦੀ ਕੀਮਤ 114 ਰੁਪਏ 19 ਪੈਸੇ ਅਤੇ ਡੀਜ਼ਲ ਦੀ ਕੀਮਤ 98 ਰੁਪਏ 50 ਪੈਸੇ ਹੋ ਗਈ ਹੈ। ਇੱਥੇ ਪੈਟਰੋਲ ਦੀ ਕੀਮਤ ਵਿੱਚ 31 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 37 ਪੈਸੇ ਦਾ ਵਾਧਾ ਹੋਇਆ ਹੈ। ਹਾਲ ਹੀ ‘ਚ ਸਪਲਾਈ ਤੰਗ ਹੋਣ ਦੇ ਡਰੋਂ ਕੱਚੇ ਤੇਲ ਦੀਆਂ ਕੀਮਤਾਂ ‘ਚ ਕਰੀਬ 35-40 ਫੀਸਦੀ ਦਾ ਵਾਧਾ ਹੋਇਆ ਹੈ।