ਅਫ਼ਗਾਨਿਸਤਾਨ ‘ਤੇ ਤਾਲਿਬਾਨ ਕਾਬਜ਼ ਹੋ ਚੁੱਕਾ ਹੈ।ਇਸੇ ਦੌਰਾਨ ਅਫ਼ਗਾਨਿਸਤਾਨ ਤੋਂ ਮੁੜ ਦੁਖਦਾਇਕ ਖਬਰ ਸਾਹਮਣੇ ਆਈ ਹੈ।ਦੱਸਿਆ ਜਾ ਰਿਹਾ ਹੈ ਕਿ ਕਾਬੁਲ ਹਵਾਈ ਅੱਡੇ ‘ਤੇ ਇੱਕ ਵਾਰ ਫਿਰ ਭੱਜਦੜ ਮਚ ਗਈ ਹੈ।ਜਿਸ ‘ਚ ਬਹੁਤ ਸਾਰੇ ਨਾਗਰਿਕਾਂ ਦੇ ਮਾਰੇ ਜਾਣ ਦੀ ਖਬਰ ਸਾਹਮਣੇ ਆਈ ਹੈ।ਇਸ ਸਬੰਧੀ ਬ੍ਰਿਟਿਸ਼ ਫੌਜ਼ ਨੇ ਐਤਵਾਰ ਨੂੰ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਅੰਤਰਾਸ਼ਟਰੀ ਹਵਾਈ ਅੱਡੇ ‘ਤੇ ਹਫੜਾ ਦਫੜੀ ਮੱਚਣ ਨਾਲ 7 ਅਫਗਾਨੀ ਨਾਗਰਿਕਾਂ ਦੀ ਜਾਨ ਚਲੀ ਗਈ ਹੈ।ਫੌਜ ਦਾ ਕਹਿਣਾ ਹੈ ਕਿ ਤਾਲਿਬਾਨ ਦੇ ਕਬਜ਼ੇ ‘ਚੋਂ ਬਚ ਕੇ ਦੇਸ਼ ਛੱਡ ਕੇ ਭੱਜਣ ਵਾਲਿਆਂ ਲਈ ਅਜੇ ਵੀ ਖਤਰਾ ਬਣਿਆ ਹੋਇਆ ਹੈ।











