Punjabi Youth Died: ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਚੋਲਟੀ ਖੇੜੀ ਵਿੱਚ ਇੱਕ ਪਰਿਵਾਰ ਦੇ ਇਕਲੌਤੇ ਪੁੱਤਰ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਇਹ ਨੌਜਵਾਨ ਕੈਨੇਡਾ ਜਾਣ ਤੋਂ ਇੱਕ ਹਫ਼ਤਾ ਪਹਿਲਾਂ ਹਾਦਸੇ ਦਾ ਸ਼ਿਕਾਰ ਹੋ ਗਿਆ। ਪਲਾਂ ਵਿੱਚ ਕੈਨੇਡਾ ਜਾਣ ਦੀ ਖੁਸ਼ੀ ਸੋਗ ਵਿੱਚ ਬਦਲ ਗਈ।
ਇਸ ਹਾਦਸੇ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਨੌਜਵਾਨ ਦੇ ਮਾਤਾ-ਪਿਤਾ ਸਦਮੇ ‘ਚ ਹਨ। ਹਾਸਲ ਜਾਣਕਾਰੀ ਮੁਤਾਬਕ ਪਿੰਡ ਦੇ ਸਰਪੰਚ ਸਿਕੰਦਰ ਸਿੰਘ ਦੇ ਭਤੀਜੇ ਸ਼ਾਹਬਾਜ਼ (18) ਨੇ ਹਫ਼ਤੇ ਬਾਅਦ ਕੈਨੇਡਾ ਜਾਣਾ ਸੀ। ਸਾਰਾ ਪਰਿਵਾਰ ਸ਼ਾਹਬਾਜ਼ ਨੂੰ ਏਅਰਪੋਰਟ ਤੱਕ ਛੱਢਣ ਜਾਂ ਦੀ ਤਿਆਰੀ ਕਰ ਰਿਹਾ ਸੀ, ਪਰ ਰੱਬ ਨੇ ਉਸ ਲਈ ਕੁਝ ਹੋਰ ਹੀ ਲਿਖਿਆ ਸੀ। 8 ਜੂਨ ਨੂੰ ਸ਼ਾਹਬਾਜ਼ ਆਪਣੇ ਦੋਸਤ ਨਾਲ ਸਟਰੀਟ ਲਾਈਟਾਂ ਦੀ ਮੁਰੰਮਤ ਲਈ ਵਰਤੀ ਜਾਣ ਵਾਲੀ ਲੋਹੇ ਦੀ ਪੌੜੀ ਲੈ ਕੇ ਜਾ ਰਿਹਾ ਸੀ।
ਪਿੰਡ ਦੀ ਫਿਰਨੀ ‘ਤੇ ਬਿਜਲੀ ਦੀਆਂ ਤਾਰਾਂ ਢਿੱਲੀਆਂ ਹੋਣ ਕਾਰਨ ਪੌੜੀ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਨੂੰ ਛੂਹ ਗਈ ਤੇ ਦੋਵਾਂ ਨੂੰ ਇੰਨਾ ਤੇਜ਼ ਕਰੰਟ ਲੱਗਾ ਕਿ ਦੋਵੇਂ ਬੁਰੀ ਤਰ੍ਹਾਂ ਝੁਲਸ ਗਏ। ਹਸਪਤਾਲ ਲਿਜਾਏ ਜਾਣ ‘ਤੇ ਡਾਕਟਰਾਂ ਨੇ ਸ਼ਾਹਬਾਜ਼ ਨੂੰ ਮ੍ਰਿਤਕ ਐਲਾਨ ਦਿੱਤਾ ਤੇ ਕਰਨ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ।
ਇਕਲੌਤਾ ਪੁੱਤਰ ਸ਼ਾਹਬਾਜ਼ ਦਾ ਪਿਤਾ ਆਪਣੇ ਪੁੱਤਰ ਦੀ ਮੌਤ ਨਾਲ ਬੁਰੀ ਤਰ੍ਹਾਂ ਟੁੱਟ ਗਿਆ ਹੈ ਤੇ ਬੇਸੁੱਧ ਹਾਲਤ ਵਿਚ ਹੈ। ਉਧਰ ਮਾਂ ਦਾ ਵੀ ਰੋ-ਰੋ ਕੇ ਬੁਰਾ ਹਾਲ ਹੈ। ਸ਼ਾਹਬਾਜ਼ ਦਾ ਸੁਪਨਾ ਵਿਦੇਸ਼ ਵਿੱਚ ਪੜ੍ਹ ਕੇ ਆਟੋ ਮੋਬਾਈਲ ਇੰਜੀਨੀਅਰ ਬਣਨਾ ਸੀ। ਉਸ ਨੇ ਹਾਲ ਹੀ ਵਿੱਚ ਨਾਨ ਮੈਡੀਕਲ ਵਿੱਚ 12ਵੀਂ ਪਾਸ ਕੀਤੀ ਸੀ। ਪਹਿਲਾਂ ਅਮਰੀਕਾ ਜਾਣ ਦੀ ਕੋਸ਼ਿਸ਼ ਕੀਤੀ, ਪਰ ਵੀਜ਼ਾ ਨਹੀਂ ਲਗਾਇਆ। ਫਿਰ ਸ਼ਾਹਬਾਜ਼ ਨੇ ਆਈਲੈਟਸ ਕਰਨ ਤੋਂ ਬਾਅਦ ਕੈਨੇਡਾ ਦਾ ਸਟੱਡੀ ਵੀਜ਼ਾ ਲੈ ਲਿਆ ਤੇ 15 ਜੂਨ ਨੂੰ ਕੈਨੇਡਾ ਜਾਣਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h