ਸੂਬੇ ਦੇ ਖੇਤੀ ਸੈਕਟਰ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਸੋਮਵਾਰ ਨੂੰ ਉਪ ਮੁੱਖ ਮੰਤਰੀ ਸੁੱਖੀ ਰੰਧਾਵਾ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮਿਲ ਕੇ ਨਿੱਜੀ ਖੰਡ ਮਿੱਲ ਮਾਲਕਾਂ ਨਾਲ ਮੀਟਿੰਗ ਦੌਰਾਨ ਫੈਸਲਾ ਲਿਆ ਕਿ ਗੰਨੇ ਦੇ ਸਟੇਟ ਐਗਰੀਡ ਪ੍ਰਾਈਸ(ਐਸ.ਏ.ਪੀ) ‘ਚ 50 ਰੁਪਏ ਪ੍ਰਤੀ ਕੁਇੰਟਲ ਵਾਧੇ ਦਾ 30 ਫੀਸਦੀ ਹਿੱਸਾ ਪ੍ਰਾਈਵੇਟ ਖੰਡ ਮਿੱਲ ਮਾਲਕ ਜਦਕਿ ਬਾਕੀ 70 ਫੀਸਦੀ ਸੂਬਾ ਸਰਕਾਰ ਸਹਿਣ ਕਰੇਗੀ।
ਜ਼ਿਕਰਯੋਗ ਹੈ ਕਿ ਖੰਡ ਮਿੱਲਾਂ ਛੇਤੀ ਤੋਂ ਛੇਤੀ ਚਾਲੂ ਕਰਵਾਉਣ ਲਈ ਕੁਝ ਦਿਨ ਪਹਿਲਾਂ ਕਿਸਾਨਾਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਸੀ ਪਰ ਮਿੱਲ ਮਾਲਕ 50 ਰੁਪਏ ਪ੍ਰਤੀ ਕੁਇੰਟਲ ਦਾ ਬੋਝ ਚੁੱਕਣ ਤੋਂ ਇਨਕਾਰ ਕਰ ਰਹੇ ਸਨ।ਇਸ ਖੜੋਤ ਨੂੰ ਖਤਮ ਕਰਨ ਲਈ ਅੱਜ ਮਿੱਲ ਮਾਲਕਾਂ ਨਾਲ ਮੀਟਿੰਗ ਤੈਅ ਕੀਤੀ ਗਈ।
ਮੀਟਿੰਗ ‘ਚ ਫੈਸਲਾ ਕੀਤਾ ਗਿਆ ਕਿ ਸਾਂਝੇ ਰੂਪ ‘ਚ ਭਾਅ ਦਾ 70 ਫੀਸਦੀ ਬੋਝ ਸੂਬਾ ਸਰਕਾਰ ਅਤੇ 30 ਫੀਸਦੀ ਪ੍ਰਾਈਵੇਟ ਸੂਗਰ ਮਿੱਲ ਮਾਲਕਾਂ ਦੁਆਰਾ ਸਹਿਣ ਕੀਤਾ ਜਾਵੇਗਾ।