ਸੋਮਵਾਰ, ਸਤੰਬਰ 28, 2026 07:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਵਾਲਵੋ ਬੱਸਾਂ ‘ਚ 15 ਜੂਨ ਤੋਂ 30 ਨਵੰਬਰ ਤੱਕ 72,378 ਸਵਾਰੀਆਂ ਨੇ ਕੀਤਾ ਸਫ਼ਰ: ਲਾਲਜੀਤ ਸਿੰਘ ਭੁੱਲਰ

ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਰਕਾਰੀ ਬੱਸਾਂ ਵਿੱਚ ਪ੍ਰਾਈਵੇਟ ਟਰਾਂਸਪੋਰਟਰਾਂ ਦੇ ਮੁਕਾਬਲੇ ਅੱਧੇ ਤੋਂ ਵੀ ਘੱਟ ਕੀਮਤਾਂ 'ਤੇ ਆਰਾਮਦਾਇਕ ਅਤੇ ਆਲੀਸ਼ਾਨ ਯਾਤਰਾ ਦੀ ਸਹੂਲਤ ਮਿਲ ਰਹੀ ਹੈ।

by ਮਨਵੀਰ ਰੰਧਾਵਾ
ਦਸੰਬਰ 20, 2022
in ਪੰਜਾਬ
0

Punjab to Delhi International Airport in Volvo Buses: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਸ਼ੁਰੂ ਕੀਤੀ ਗਈ ਕਿਫ਼ਾਇਤੀ ਵਾਲਵੋ ਬੱਸ ਸੇਵਾ ਦਾ ਹੁਣ ਤੱਕ 72, 378 ਹਜ਼ਾਰ ਸਵਾਰੀਆਂ ਲਾਹਾ ਲੈ ਚੁੱਕੀਆਂ ਹਨ ਜਿਸ ਤੋਂ ਸੂਬਾ ਸਰਕਾਰ ਨੂੰ ਲਗਪਗ 13.89 ਕਰੋੜ ਰੁਪਏ ਦੀ ਆਮਦਨ ਹੋਈ ਹੈ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 15 ਜੂਨ ਨੂੰ ਪੰਜਾਬ ਤੋਂ ਬੱਸ ਸੇਵਾ ਦਾ ਉਦਘਾਟਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਸੀ। ਉਦੋਂ ਤੋਂ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀਆਰਟੀਸੀ ਦੀਆਂ 25 ਵਾਲਵੋ ਬੱਸਾਂ ਰੋਜ਼ਾਨਾ ਅੰਮ੍ਰਿਤਸਰ, ਪਠਾਨਕੋਟ, ਲੁਧਿਆਣਾ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਪਟਿਆਲਾ, ਨਵਾਂਸ਼ਹਿਰ, ਰੋਪੜ, ਮੋਗਾ ਅਤੇ ਚੰਡੀਗੜ੍ਹ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਚੱਲ ਰਹੀਆਂ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ 15 ਜੂਨ ਤੋਂ 30 ਨਵੰਬਰ ਤੱਕ ਪੀ.ਆਰ.ਟੀ.ਸੀ. ਦੀਆਂ ਵਾਲਵੋ ਬੱਸਾਂ ਵਿੱਚ 24, 302 ਸਵਾਰੀਆਂ ਨੇ ਸਫ਼ਰ ਦਾ ਅਨੰਦ ਲਿਆ ਜਦਕਿ ਪੰਜਾਬ ਰੋਡਵੇਜ਼/ਪਨਬੱਸ ਦੀਆਂ ਵਾਲਵੋ ਬੱਸਾਂ ਵਿੱਚ 48, 076 ਯਾਤਰੀਆਂ ਨੇ ਸਫ਼ਰ ਕੀਤਾ। ਇਸ ਅਰਸੇ ਦੌਰਾਨ ਇਸ ਰੂਟ ‘ਤੇ ਸਰਕਾਰ ਨੇ 13.89 ਕਰੋੜ ਰੁਪਏ ਦੀ ਆਮਦਨ ਜੁਟਾਈ ਹੈ। ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ. ਨੂੰ 2 ਕਰੋੜ 64 ਲੱਖ 26 ਹਜ਼ਾਰ 775 ਰੁਪਏ ਦੀ ਆਮਦਨ ਹੋਈ ਅਤੇ ਪੰਜਾਬ ਰੋਡਵੇਜ਼/ਪਨਬੱਸ ਨੇ 11 ਕਰੋੜ 24 ਲੱਖ 85 ਹਜ਼ਾਰ 155 ਰੁਪਏ ਕਮਾਏ।

ਉਨ੍ਹਾਂ ਕਿਹਾ ਕਿ ਸਰਕਾਰੀ ਬੱਸਾਂ ਵਿੱਚ ਪ੍ਰਾਈਵੇਟ ਟਰਾਂਸਪੋਰਟਰਾਂ ਦੇ ਮੁਕਾਬਲੇ ਅੱਧੇ ਤੋਂ ਵੀ ਘੱਟ ਕੀਮਤਾਂ ‘ਤੇ ਆਰਾਮਦਾਇਕ ਅਤੇ ਆਲੀਸ਼ਾਨ ਯਾਤਰਾ ਦੀ ਸਹੂਲਤ ਮਿਲ ਰਹੀ ਹੈ। ਇਨ੍ਹਾਂ ਵਾਲਵੋ ਬੱਸਾਂ ਨੇ ਨਿੱਜੀ ਟਰਾਂਸਪੋਰਟਰਾਂ ਦੀ ਅਜਾਰੇਦਾਰੀ ਬਿਲਕੁਲ ਖ਼ਤਮ ਕਰ ਦਿੱਤੀ ਹੈ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਦਹਾਕਿਆਂ ਤੋਂ ਇਸ ਰੂਟ ‘ਤੇ ਸਿਰਫ਼ ਪ੍ਰਾਈਵੇਟ ਟਰਾਂਸਪੋਰਟਰਾਂ ਵੱਲੋਂ ਹੀ ਆਪਣੀਆਂ ਬੱਸਾਂ ਚਲਾਈਆਂ ਜਾ ਰਹੀਆਂ ਸਨ, ਜੋ ਵੱਧ ਕਿਰਾਇਆ ਵਸੂਲ ਕੇ ਲੋਕਾਂ ਦਾ ਨਿਰੰਤਰ ਸ਼ੋਸ਼ਣ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਰਕਾਰੀ ਬੱਸਾਂ ਨੂੰ ਏਅਰਪੋਰਟ ਲਈ ਨਾ ਚਲਾਉਣ ਵਾਸਤੇ ਬੀਤੇ ਸਮੇਂ ਦੀਆਂ ਕਾਂਗਰਸ ਅਤੇ ਅਕਾਲੀ ਸਰਕਾਰਾਂ ਸਿੱਧੇ ਤੌਰ ਉਤੇ ਜ਼ਿੰਮੇਵਾਰ ਹਨ। ਇਨ੍ਹਾਂ ਨੇਤਾਵਾਂ ਦੇ ਸੌੜੇ ਹਿੱਤ ਹੀ ਇਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਦੇ ਰਹੇ। ਦੋਵਾਂ ਪਾਰਟੀਆਂ ਦੇ ਟਰਾਂਸਟਪੋਰਟ ਲੀਡਰ ਇਸ ਰੂਟ ਉਤੇ ਸਰਕਾਰੀ ਬੱਸਾਂ ਚੱਲਣ ਦੀ ਇਜਾਜ਼ਤ ਨਾ ਦੇ ਕੇ ਗ਼ੈਰ-ਕਾਨੂੰਨੀ ਢੰਗ ਨਾਲ ਪੈਸਾ ਕਮਾ ਰਹੇ ਸਨ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸੂਬੇ ਵਿੱਚ ਕਾਰਜਭਾਰ ਸੰਭਾਲਣ ਦੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਦਿੱਲੀ ਤੱਕ ਵਾਲਵੋ ਬੱਸ ਸੇਵਾ ਸ਼ੁਰੂ ਕੀਤੀ ਅਤੇ ਇਸ ਇਤਿਹਾਸਕ ਕਦਮ ਦਾ ਲਾਭ ਪੰਜਾਬ ਦੇ ਲੱਖਾਂ ਪਰਵਾਸੀ ਭਾਰਤੀਆਂ ਨੂੰ ਮਿਲ ਰਿਹਾ ਹੈ। ਇਸ ਦੇ ਨਾਲ-ਨਾਲ ਇਸ ਰੂਟ ‘ਤੇ ਪ੍ਰਾਈਵੇਟ ਟਰਾਂਸਪੋਰਟ ਦੀ ਅਜਾਰੇਦਾਰੀ ਵੀ ਖ਼ਤਮ ਹੋ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਮਾਫ਼ੀਆ ਨਾਲ ਕਰੜੇ ਹੱਥੀਂ ਸਿੱਝਿਆ ਜਾ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ ਨੂੰ ਕਤਈ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਈ ਹੋਈ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਆਪਣਾ ਹਰੇਕ ਕਦਮ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਦੇ ਨਾਲ-ਨਾਲ ਸੂਬੇ ਤੋਂ ਹਰੇਕ ਤਰ੍ਹਾਂ ਦੇ ਮਾਫੀਆ ਦਾ ਖਾਤਮਾ ਕਰਨ ਲਈ ਚੁੱਕ ਰਹੀ ਹੈ।

ਟਰਾਂਸਪੋਰਟ ਮੰਤਰੀ ਨੇ ਅੱਗੇ ਕਿਹਾ ਕਿ ਏਅਰਪੋਰਟ ਲਈ ਜਾਣ ਦੇ ਚਾਹਵਾਨ ਸਫ਼ਰ ਕਰਨ ਤੋਂ ਤਿੰਨ ਮਹੀਨੇ ਪਹਿਲਾਂ ਆਨਲਾਈਨ ਬੁਕਿੰਗ ਕਰਵਾ ਸਕਦੇ ਹਨ ਜਦਕਿ ਬੱਸ ਅੱਡੇ ਦੇ ਕਾਊਂਟਰਾਂ ’ਤੇ ਛੇ ਮਹੀਨੇ ਪਹਿਲਾਂ ਟਿਕਟਾਂ ਬੁੱਕ ਕਰਵਾਈ ਜਾ ਸਕਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannDelhi International AirportLaljit Singh Bhullarpro punajb tvpunjab governmentpunjab newsPunjab Roadways/Punbus and PRTCpunjab transport ministerVolvo buses of Punjab
Share219Tweet137Share55

Related Posts

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸੈਕਟਰ 17 ਪਲਾਜ਼ਾ ਵਿਖੇ ਵਾਕਾਥੌਨ ਅਤੇ ਸੱਭਿਆਚਾਰਕ ਫਲੈਸ਼-ਮੌਬ ਰਾਹੀਂ ਜ਼ਿੰਮੇਵਾਰ ਸੈਰ-ਸਪਾਟੇ ਨੂੰ ਉਤਸ਼ਾਹਿਤ ਕੀਤਾ ਗਿਆ ਵਿਸ਼ਵ ਸੈਰ-ਸਪਾਟਾ ਦਿਵਸ 2026

ਸਤੰਬਰ 28, 2026

ਯੂਨੀਵਰਸਿਟੀ ਨੇ ਦੋਸ਼ਾਂ ਨੂੰ ਕੀਤਾ ਖਾਰਜ, ਕਿਹਾ—ਹਾਲੀਆ ਮੁਹਿੰਮ ਸੰਸਥਾ ਨੂੰ ਬਦਨਾਮ ਕਰਨ ਅਤੇ ਸੰਦੀਪ ਕੌਰਾ ਖ਼ਿਲਾਫ਼ ਚੱਲ ਰਹੀ ਕਾਨੂੰਨੀ ਕਾਰਵਾਈ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼

ਸਤੰਬਰ 27, 2026

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸੈਕਟਰ 17 ਪਲਾਜ਼ਾ ਵਿਖੇ ਵਾਕਾਥੌਨ ਅਤੇ ਸੱਭਿਆਚਾਰਕ ਫਲੈਸ਼-ਮੌਬ ਰਾਹੀਂ ਜ਼ਿੰਮੇਵਾਰ ਸੈਰ-ਸਪਾਟੇ ਨੂੰ ਉਤਸ਼ਾਹਿਤ ਕੀਤਾ ਗਿਆ ਵਿਸ਼ਵ ਸੈਰ-ਸਪਾਟਾ ਦਿਵਸ 2026

ਸਤੰਬਰ 28, 2026

ਯੂਨੀਵਰਸਿਟੀ ਨੇ ਦੋਸ਼ਾਂ ਨੂੰ ਕੀਤਾ ਖਾਰਜ, ਕਿਹਾ—ਹਾਲੀਆ ਮੁਹਿੰਮ ਸੰਸਥਾ ਨੂੰ ਬਦਨਾਮ ਕਰਨ ਅਤੇ ਸੰਦੀਪ ਕੌਰਾ ਖ਼ਿਲਾਫ਼ ਚੱਲ ਰਹੀ ਕਾਨੂੰਨੀ ਕਾਰਵਾਈ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼

ਸਤੰਬਰ 27, 2026

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.