ਅੱਜ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ 75ਵੇਂ ਆਜ਼ਾਦੀ ਦਿਹਾੜੇ ਮੌਕੇ ਅਮ੍ਰਿਤਸਰ ਦੀ ਪਵਿੱਤਰ ਧਰਤੀ ‘ਤੇ ਤਿਰੰਗਾ ਝੰਡਾ ਲਹਿਰਾਇਆ ਗਿਆ | ਇਸ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਹਜ਼ਾਰਾਂ ਲੋਕਾਂ ਦੀ ਸ਼ਹਾਦਤ ਤੋਂ ਬਾਅਦ ਆਜ਼ਾਦੀ ਮਿਲੀ।
ਮੁੱਖ ਮੰਤਰੀ ਨੇ ਕਿਹਾ ਸਭ ਤੋਂ ਵੱਧ ਪੰਜਾਬੀਆਂ ਨੇ ਕੁਰਬਾਨੀਆਂ ਨੇ ਦਿੱਤੀਆਂ ਪਰ ਦੁੱਖ ਦੀ ਗੱਲ ਹੈ ਕਿ ਸੈਲੂਲਰ ਜੇਲ੍ਹ ਅੰਡੇਮਾਨ ਦੇ ਸ਼ਹੀਦਾਂ ਨੂੰ ਕੋਈ ਯਾਦ ਨਹੀਂ ਕਰਦਾ ਪਰ ਪੰਜਾਬ ਸਰਕਾਰ ਉਨ੍ਹਾਂ ਸ਼ਹੀਦਾਂ ਨੂੰ ਯਾਦ ਰੱਖਣ ਲਈ ਯਾਦਗਾਰ ਬਣਾਏਗੀ ਤਾਂ ਕਿ ਅਸੀਂ ਸਾਰੇ ਸ਼ਹੀਦਾਂ ਨੂੰ ਯਾਦ ਰੱਖ ਸਕੀਏ।ਕੈਪਟਨ ਨੇ ਕਿਹਾ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਦੇਣ ਵਾਲਿਆਂ ਨੂੰ ਸ਼ਰਧਾਂਜਲੀ। ਉਨ੍ਹਾਂ ਕਿਹਾ ਆਜ਼ਾਦੀ ਦੇ ਪਰਵਾਨੇ ਆਜ਼ਾਦੀ ਦੇ ਨਾਲ ਖੁਦਮੁਖਤਿਆਰੀ ਚਾਹੁੰਦੇ ਸੀ। ਸ਼ਹੀਦ ਭਗਤ ਸਿੰਘ, ਸੁਖਦੇਵ, ਰਾਜਗੁਰੂ ਤੇ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੂੰ ਸਲਾਮ।
ਦੇਸ਼ ਵੰਡ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਦੇਸ਼ ਬਟਵਾਰੇ ਨਾਲ ਕਈ ਜਾਨਾਂ ਗਈਆਂ ਤੇ ਬਹੁਤ ਵੱਡਾ ਨੁਕਸਾਨ ਹੋਇਆ। 1947 ‘ਚ ਕਸ਼ਮੀਰ ‘ਚ ਸਾਡੇ ਲੋਕਾਂ ਨੇ ਕੁਰਬਾਨੀ ਦਿੱਤੀ, 1962, 1965, 1971, 1999 ‘ਚ ਪੰਜਾਬੀਆਂ ਨੇ ਵੱਡਾ ਯੋਗਦਾਨ ਪਾਇਆ।
ਮੁੱਖ ਮੰਤਰੀ ਨੇ ਬੇਅਦਬੀ ਮਾਮਲੇ ‘ਤੇ ਬੋਲਦਿਆਂ ਕਿਹਾ ਤਿੰਨ ਮਾਮਲੇ ਦਰਜ ਕੀਤੇ ਗਏ, ਚਾਰ ਚਲਾਨ ਪੇਸ਼ ਕਰ ਦਿੱਤੇ ਹਨ, ਪੁਲਿਸ ਨੇ ਇਨ੍ਹਾਂ ਮਾਮਲਿਆਂ ਦੀ ਜਾਂਚ ਲਈ ਸਿੱਟ ਬਣਾਈ ਹੈ ਜੋ ਲਗਾਤਾਰ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਹੈ। ਸੂਬੇ ‘ਚ ਨੌਜਵਾਨਾਂ ਨੂੰ ਰੁਜ਼ਗਾਰ ਮਿਲਿਆ ਤੇ ਹੁਣ ਸਰਕਾਰ ਫਿਰ ਇੱਕ ਲੱਖ ਨੌਕਰੀ ਦੇਣ ਜਾ ਰਹੀ ਹੈ।ਇਸ ਤੋਂ ਅੱਗੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਖੇਤੀਬਾੜੀ ਸਾਡੀ ਜਾਨ ਹੈ, ਸਾਡੀ ਸਰਕਾਰ ਨੇ ਕਿਸਾਨਾਂ ਦਾ ਦੋ ਲੱਖ ਰੁਪਏ ਤਕ ਕਰਜ਼ਾ ਮਾਫ ਕੀਤਾ। ਬੇਜ਼ਮੀਨੇ ਕਿਸਾਨਾਂ ਦਾ ਵੀ ਕਰਜ਼ਾ ਮਾਫ ਕੀਤਾ ਜਾ ਰਿਹਾ ਹੈ। 20 ਅਗਸਤ ਤੋਂ ਸਕੀਮ ਸ਼ੁਰੂ ਹੋਵੇਗੀ। ਕੈਪਟਨ ਨੇ ਐਲਾਨ ਕੀਤਾ ਕਿ ਮਦਨ ਲਾਲ ਢੀਂਗਰਾ ਦੀ ਯਾਦ ‘ਚ ਅੰਮ੍ਰਿਤਸਰ ‘ਚ ਸਰਕਾਰ ਮੈਮੋਰੀਅਲ ਬਣਾਏਗੀ। 10 ਸਾਲ ਤੋਂ ਨੌਕਰੀ ਕਰ ਰਹੇ ਸਫਾਈ ਕਰਮਚਾਰੀਆਂ ਨੂੰ ਸਰਕਾਰ ਰੈਗੂਲਰ ਕਰੇਗੀ।