ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਭਾਰਤ ਦੀ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਯੋਜਨਾ ਅਤੇ ਤਾਲਮੇਲ ਲਈ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਗਵਾਈ ਵਿੱਚ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਰਿਹਾਇਸ਼ ‘ਤੇ ਹੋ ਰਹੀ ਹੈ।ਮੀਟਿੰਗ ਵਿੱਚ ਮੁਕੁਲ ਵਾਸਨਿਕ, ਕਾਂਗਰਸ ਨੇਤਾ ਅੰਬਿਕਾ ਸੋਨੀ, ਸਾਬਕਾ ਰੱਖਿਆ ਮੰਤਰੀ ਏ ਕੇ ਐਂਟਨੀ, ਪ੍ਰਮੋਦ ਤਿਵਾੜੀ, ਸਾਬਕਾ ਲੋਕ ਸਭਾ ਸਪੀਕਰ ਮੀਰਾ ਕੁਮਾਰ, ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਸਾਬਕਾ ਕੇਂਦਰੀ ਮੰਤਰੀ ਗੁਲਾਮ ਨਬੀ ਆਜ਼ਾਦ ਸ਼ਾਮਲ ਹੋਏ। ਕਮੇਟੀ ਦੀ ਪ੍ਰਧਾਨਗੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਕਰਨਗੇ ਅਤੇ ਮੁਕੁਲ ਵਾਸਨਿਕ ਕਮੇਟੀ ਦੇ ਕਨਵੀਨਰ ਹੋਣਗੇ।