ਸ਼ਨੀਵਾਰ, ਅਪ੍ਰੈਲ 11, 2026 12:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮੋਦੀ ਸਰਕਾਰ ਨਹੀ ਕਰ ਰਹੀ ਖੇਤੀ ਕਾਨੂੰਨਾਂ ‘ਤੇ ਗੱਲਬਾਤ,ਭਗਵੰਤ ਮਾਨ ਵੱਲੋਂ ਸੰਸਦ ‘ਚ 8ਵੀਂ ਵਾਰ ’ਕੰਮ ਰੋਕੂ ਮਤਾ’ ਪੇਸ਼

by propunjabtv
ਜੁਲਾਈ 29, 2021
in ਦੇਸ਼, ਪੰਜਾਬ, ਰਾਜਨੀਤੀ
0

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਦੇਸ਼ ਦੇ ਸਭ ਤੋਂ ਮਹੱਤਵਪੂਰਨ ਮੁੱਦੇ ‘ਕਾਲ਼ੇ ਤਿੰਨ ਖੇਤੀ ਕਾਨੂੰਨਾਂ’ ਬਾਰੇ ਸੰਸਦ ਵਿੱਚ ਬਹਿਸ ਕਰਾਉਣ ਤੋਂ ਭੱਜ ਰਹੀ ਹੈ ਤਾਂ ਕਿ ਦੇਸ਼ ਤੇ ਦੁਨੀਆਂ ਸਾਹਮਣੇ ਮੋਦੀ ਸਰਕਾਰ ਦਾ ਅਸਲੀ ਚਿਹਰਾ ਨੰਗਾ ਨਾ ਹੋਵੇ। ਇਸੇ ਲਈ ‘ਆਪ’ ਵੱਲੋਂ ਸੰਸਦ ਵਿੱਚ ਖੇਤੀ ਕਾਨੂੰਨਾਂ ‘ਤੇ ਬਹਿਸ ਕਰਨ ਲਈ ਪੇਸ਼ ਕੀਤੇ ਜਾਂਦੇ ’ਕੰਮ ਰੋਕੂ ਮਤੇ’ ਨੂੰ ਜਾਝਬੁੱਝ ਕੇ ਅਪ੍ਰਵਾਨ ਕੀਤਾ ਜਾਂਦਾ ਹੈ।

ਵੀਰਵਾਰ ਨੂੰ ਜਾਰੀ ਬਿਆਨ ਰਾਹੀਂ ਮਾਨ ਨੇ ਕਿਹਾ ਕਿ ਸੰਸਦ ਵਿੱਚ ਵਿਚਾਰ ਚਰਚਾ ਹੋਣ ‘ਤੇ ਦੇਸ਼ ਦੇ ਲੋਕਾਂ ਨੂੰ ਤਿੰਨ ਖੇਤੀ ਕਾਨੂੰਨਾਂ ਵਿੱਚ ਛੁਪੇ ‘ਇਸ ਸੱਚ’  ਦਾ ਪਤਾ ਲੱਗ ਜਾਵੇਗਾ ਕਿ ਕਿਸ ਤਰਾਂ ਮੋਦੀ ਸਰਕਾਰ ਦੇਸ਼ ਦੀ ਜ਼ਮੀਨ ਅਤੇ ਆਨਾਜ ਆਪਣੇ ਆਕਾ ਕਾਰਪੋਰੇਟਰਾਂ ਦੇ ਹਵਾਲੇ ਕਰ ਰਹੀ ਹੈ।

ਭਗਵੰਤ ਮਾਨ ਨੇ ਅੰਨਦਾਤਾ ਦੀ ਆਵਾਜ਼ ਬਣਦਿਆਂ ਵੀਰਵਾਰ ਨੂੰ ਸੰਸਦ ਵਿੱਚ ਲਗਾਤਰ ਅੱਠਵੀਂ ਵਾਰ ’ਕੰਮ ਰੋਕੂ ਮਤਾ’ ਪੇਸ਼ ਕੀਤਾ। ਇਸ ਸਮੇਂ ਮਾਨ ਨੇ ਕਿਹਾ ਕਿ ਸੰਸਦ ਦੇ ਦੋਵੇਂ ਸਦਨਾਂ ਵਿੱਚ ਆਪ ਵੱਲੋਂ ਖੇਤੀ ਬਿਲਾਂ ਬਾਰੇ ਬਹਿਸ ਕਰਾਉਣ ਦੀ ਗੱਲ ਜ਼ੋਰ ਸ਼ੋਰ ਚੁੱਕੀ ਜਾਂਦੀ ਹੈ, ਪਰ ਮੋਦੀ ਸਰਕਾਰ ਖੇਤੀ ਕਾਨੂੰਨਾਂ ਬਾਰੇ ਨਾ ਕੁੱਝ ਬੋਲ ਰਹੀ ਹੈ ਅਤੇ ਨਾ ਕੁੱਝ ਸੁਣ ਰਹੀ। ਸਗੋਂ ਸੰਸਦ ਵਿੱਚ ਹੰਗਾਮੇ ਦੌਰਾਨ ਹੋਰ ਬਿੱਲ ਪਾਸ ਕਰਕੇ ਰਾਜਾਂ ਅਤੇ ਲੋਕਾਂ ਦੇ ਹੱਕਾਂ ‘ਤੇ ਡਾਕਾ ਮਾਰ ਰਹੀ ਹੈ।

‘ਆਪ’ ਸੰਸਦ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਦੀ ਮੰਗ ਅਨੁਸਾਰ ਨਰਿੰਦਰ ਮੋਦੀ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਵਾਪਸ ਤਾਂ ਕੀ ਲੈਣੇ ਸੀ, ਉਲਟਾ ਚੌਥਾ ‘ਬਿਜਲੀ ਸੋਧ ਬਿੱਲ 2021’ ਸੰਸਦ ‘ਚ ਲਿਆ ਕੇ ਕਿਸਾਨਾਂ, ਮਜ਼ਦੂਰਾਂ ਅਤੇ ਰਾਜਾਂ ‘ਤੇ ਹੋਰ ਡਾਕਾ ਮਾਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਸੋਧ ਬਿੱਲ ਪਾਸ ਹੋਣ ਨਾਲ ਰਾਜਾਂ ਨੂੰ ਭਿਖਾਰੀ ਬਣਾਇਆ ਜਾਵੇਗਾ ਕਿਉਂਕਿ ਪਹਿਲਾਂ ਹੀ ਜੀਐਸਟੀ ਪ੍ਰਣਾਲੀ ਲਾਗੂ ਕਰਕੇ ਮੋਦੀ ਸਰਕਾਰ ਨੇ ਰਾਜਾਂ ਨੂੰ ਕੇਂਦਰ ਤੋਂ ਪੈਸੇ ਮੰਗਣ ਵਾਲੇ ਭਿਖਾਰੀ ਬਣਾ ਦਿੱਤਾ ਹੈ। ਇੰਝ ਵੀ ਬਿਜਲੀ ਸੋਧ ਬਿੱਲ ਰਾਹੀਂ ਰਾਜਾਂ ਤੋਂ ਬਿਜਲੀ ਖੋਹ ਕੇ ਬਾਅਦ ਵਿੱਚ ਰਾਜਾਂ ਨੂੰ ਬਿਜਲੀ ਲਈ ਭਿਖਾਰੀ ਬਣਾ ਦਿੱਤਾ ਜਾਵੇਗਾ।

ਮਾਨ ਨੇ ਕਿਹਾ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਜਿਵੇਂ ਰਾਜਾਂ ਕੋਲੋਂ ਜ਼ਮੀਨ ਅਤੇ ਬਿਜਲੀ ਜਬਰਨ ਖੋਹ ਰਹੀ ਹੈ, ਉਸ ਨਾਲ ਦੇਸ਼ ਵਿੱਚੋਂ ਫੈਡਰਲ ਢਾਂਚਾ ਹੀ ਖ਼ਤਮ ਹੋ ਜਾਵੇਗਾ ਅਤੇ ਸੱਤਾ ਦਾ ਕੇਂਦਰੀਕਰਨ ਹੋਣ ਨਾਲ ਤਾਨਾਸ਼ਾਹੀ ਹੋਰ ਵਧੇਗੀ। ਉਨਾਂ ਕਿਹਾ ਕਿ ਅਮਰੀਕਾ ਜਿਹੇ ਦੇਸ਼ ਵਿੱਚ ਵੀ ਲੋਕਾਂ ਦੀ ਆਵਾਜ਼ ਸੁਣੀ ਅਤੇ ਪ੍ਰਵਾਨ ਕੀਤੀ ਜਾਂਦੀ ਹੈ, ਪਰ ਵਿਸ਼ਵ ਦੇ ਵੱਡੇ ਲੋਕਤੰਤਰਿਕ ਦੇਸ਼ ਦੀ ਅੰਨੀ ਤੇ ਬੋਲੀ ਸਰਕਾਰ ਨਾ ਤਾਂ ਸੜਕਾਂ ‘ਤੇ ਬੈਠੇ ਕਿਸਾਨਾਂ ਨੂੰ ਦੇਖ ਰਹੀ ਹੈ ਅਤੇ ਨਾ ਹੀ ਸੰਸਦ ਵਿੱਚ ਲੋਕਾਂ ਦੇ ਚੁੱਣੇ ਹੋਏ ਪ੍ਰਤੀਨਿਧੀਆਂ ਵੱਲੋਂ ਖੇਤੀ ਕਾਨੂੰਨਾਂ ਬਾਰੇ ਬਹਿਸ ਕਰਾਉਣ ਦੀ ਚੁੱਕੀ ਜਾਂਦੀ ਆਵਾਜ਼ ਸੁਣ ਰਹੀ ਹੈ।

Tags: agriculture lawsBhagwant ManndebateModi govtparliamentrunningwork resolution
Share207Tweet129Share52

Related Posts

ਪੋਂਟੂਨ ਪੁਲ ਦੇ ਬੈਰਲ ਨਾਲ ਟਕਰਾਉਣ ਨਾਲ ਪਲਟੀ ਮੋਟਰ ਕਿਸ਼ਤੀ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਅਪ੍ਰੈਲ 11, 2026

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਅਪ੍ਰੈਲ 11, 2026

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਅਪ੍ਰੈਲ 11, 2026
Load More

Recent News

ਪੋਂਟੂਨ ਪੁਲ ਦੇ ਬੈਰਲ ਨਾਲ ਟਕਰਾਉਣ ਨਾਲ ਪਲਟੀ ਮੋਟਰ ਕਿਸ਼ਤੀ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਅਪ੍ਰੈਲ 11, 2026

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਅਪ੍ਰੈਲ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.