ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਦੇ ਅਧਿਆਪਕਾਂ ਨੂੰ 8 ਗਾਰੰਟੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਦਾ ਬੁਰਾ ਹਾਲ ਹੈ, ਜਿਸ ਵਿੱਚ ਵੱਡੇ ਸੁਧਾਰਾਂ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਦੇ ਸਰਕਾਰੀ ਸਕੂਲ ਵੀ ਸਿੱਖਿਆ ਦੇ ਨਾਂ ‘ਤੇ ਜ਼ੀਰੋ ਸਨ ਪਰ ਅੱਜ 7 ਸਾਲਾਂ ਬਾਅਦ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਹੋ ਗਈ ਹੈ। ਅਜਿਹਾ ਵਧੀਆ ਕੰਮ ਦਿੱਲੀ ‘ਚ ਹੋਇਆ, ਜਿਸ ਦੀ ਚਰਚਾ ਦੇਸ਼ ‘ਚ ਹੀ ਨਹੀਂ ਵਿਦੇਸ਼ਾਂ ‘ਚ ਵੀ ਹੋ ਰਹੀ ਹੈ। ਜਿਸ ਤਰ੍ਹਾਂ ਉਨ੍ਹਾਂ ਨੇ ਦਿੱਲੀ ‘ਚ ਬਦਲਾਅ ਲਿਆਂਦਾ ਸੀ, ਹੁਣ ਉਹ ਪੰਜਾਬ ਦੇ ਸਕੂਲਾਂ ਨੂੰ ਵੀ ਠੀਕ ਕਰਨਗੇ।