ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਅੱਜ ਕੈਬਨਿਟ ਦੀ ਇੱਕ ਗੈਰ ਰਸਮੀ ਮੀਟਿੰਗ ਹੋਈ। ਹੁਣ ਰਾਤ 8 ਵਜੇ ਰਸਮੀ ਮੀਟਿੰਗ ਹੋਵੇਗੀ, ਜਿਸ ਵਿੱਚ ਕਈ ਵੱਡੇ ਐਲਾਨ ਕੀਤੇ ਜਾ ਸਕਦੇ ਹਨ। ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਾਰੇ ਫੈਸਲੇ ਅੱਜ ਕੈਬਨਿਟ ਮੀਟਿੰਗ ਵਿੱਚ ਲਏ ਜਾਣਗੇ। ਚਾਰ ਵੱਡੇ ਮੁੱਦਿਆਂ ‘ਤੇ ਫੈਸਲਾ ਅੱਜ ਆਵੇਗਾ। ਕੀ ਹੋਵੇਗਾ ਇਸ ਬਾਰੇ ਮੁੱਖ ਮੰਤਰੀ ਜਾਣਕਾਰੀ ਦੇਣਗੇ।
ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਚੰਨੀ ਨੇ ਅੱਜ ਆਪਣੀ ਪਹਿਲੀ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਈ ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਕਿਸੇ ਵੀ ਗਰੀਬ ਦਾ ਪਾਣੀ ਦਾ ਕੁਨੈਕਸ਼ਨ ਨਹੀਂ ਕੱਟਿਆ ਜਾਵੇਗਾ। ਸਾਰੇ ਗਰੀਬਾਂ ਨੂੰ ਮੁਫਤ ਪਾਣੀ ਮਿਲੇਗਾ। ਇਸ ਤੋਂ ਇਲਾਵਾ ਰੇਤ ਮਾਫੀਆ ਬਾਰੇ ਅੱਜ ਹੀ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਦੀਆਂ ਦਰਾਂ ਵੀ ਘਟਾਈਆਂ ਜਾਣਗੀਆਂ।