ਮਈ ਮਹੀਨੇ ਦੀ ਸ਼ੁਰੂਆਤ ਤੋਂ ਹੀ ਪੰਜਾਬ ਵਿੱਚ ਗਰਮੀ ਆਪਣਾ ਪੂਰਾ ਜ਼ੋਰ ਦਿਖਾ ਰਹੀ ਹੈ। ਐਤਵਾਰ ਨੂੰ ਗਰਮੀ ਨੇ ਪਿਛਲੇ 8 ਸਾਲਾਂ ਦਾ ਰਿਕਾਰਡ ਤੋੜ ਦਿੱਤਾ। ਮੌਸਮ ਵਿਭਾਗ ਮੁਤਾਬਕ ਸੋਮਵਾਰ-ਮੰਗਲਵਾਰ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ, ਪਰ ਇਹ ਰਾਹਤ ਆਰਜ਼ੀ ਹੈ। ਇਸ ਮਹੀਨੇ ਸਾਰੇ ਰਿਕਾਰਡ ਟੁੱਟਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਐਤਵਾਰ ਸ਼ਾਮ ਨੂੰ ਦਰਜ ਕੀਤੇ ਗਏ ਤਾਪਮਾਨ ਮੁਤਾਬਕ ਗਰਮੀ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਦਾ ਪਿਛਲੇ 8 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਸੋਮਵਾਰ ਨੂੰ ਜਲੰਧਰ ਦਾ ਵੱਧ ਤੋਂ ਵੱਧ ਤਾਪਮਾਨ 46.2 ਡਿਗਰੀ, ਅੰਮ੍ਰਿਤਸਰ ਦਾ 46.1 ਡਿਗਰੀ ਅਤੇ ਲੁਧਿਆਣਾ ਦਾ 45.5 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 8 ਡਿਗਰੀ ਵੱਧ ਸੀ।
ਸੂਬੇ ਦੇ ਹੋਰ ਸ਼ਹਿਰਾਂ ਵਿੱਚ ਵੀ ਇਹੀ ਸਥਿਤੀ ਹੈ। ਅੰਮ੍ਰਿਤਸਰ ਦਾ ਸਭ ਤੋਂ ਵੱਧ ਤਾਪਮਾਨ 2013 ਵਿੱਚ 48 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ, ਜੋ ਕਿ ਮਈ ਮਹੀਨੇ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ 30 ਮਈ ਤੱਕ ਤਾਪਮਾਨ ਵਧੇਗਾ ਤਾਂ ਇਸ ਸਾਲ ਪਿਛਲੇ ਸਾਰੇ ਰਿਕਾਰਡ ਟੁੱਟ ਸਕਦੇ ਹਨ।