ਖੇਤੀ ਮੰਤਰੀ ਨਰੇਂਦਰ ਤੋਮਰ ਦੇ ਵੱਲੋਂ ਬੀਤੇ ਦਿਨੀ ਇੱਕ ਬਿਆਨ ਦਿੱਤਾ ਗਿਆ ਸੀ| ਜਿਸ ਦੇ ਸਾਰੀ ਵਿਰੋਧੀ ਪਾਰਟੀਆਂ ਵੱਲੋਂ ਵਿਰੋਧ ਕੀਤਾ ਗਿਆ ਸੀ | ਦਿੱਲੀ ਦੇ ਬਾਰਡਾਰ ‘ਤੇ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦਾ ਕੇਂਦਰ ਸਰਕਾਰ ਕੋਲ ਕੋਈ ਅੰਕੜਾ ਨਹੀ ਹੈ ਅਜਿਹਾ ਤੋਮਰ ਦੇ ਵੱਲੋਂ ਕਿਹਾ ਗਿਆ ਸੀ | ਅੱਜ ਹਰਸਿਮਰਤ ਬਾਦਲ ਸਮੇਤ 8 ਸਾਂਸਦਾ ਦੇ ਵੱਲੋਂ ਸਪੀਕਰ ਲੋਕ ਸਭਾ ਓਮ ਬਿਰਲਾ ਜੀ ਨੂੰ ਇੱਕ ਮੈਮੋਰੰਡਮ ਦਿੱਤਾ ਗਿਆ, ਜਿਸ ‘ਚ ਉਨ੍ਹਾਂ ਨੂੰ ਅਪੀਲ ਕੀਤੀ ਗਈ ਹੈ ਕਿ 3 ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 8 ਮਹੀਨਿਆਂ ਤੋਂ ਜਾਰੀ ਕਿਸਾਨ ਅੰਦੋਲਨ ਦੌਰਾਨ ਹੋਈਆਂ ਕਿਸਾਨ ਸ਼ਹੀਦੀਆਂ, ਅਤੇ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਦੇ ਗ਼ੈਰ-ਜ਼ਿੰਮੇਵਾਰਾਨਾ ਬਿਆਨ ਦੀ ਜਾਂਚ ਲਈ ਇੱਕ ਸਾਂਝੀ ਸੰਸਦੀ ਕਮੇਟੀ ਦਾ ਗਠਨ ਕੀਤਾ ਜਾਵੇ, ਜਿਸ ‘ਚ ਖੇਤੀ ਮੰਤਰੀ ਨੇ ਗੁਮਰਾਹਕੁੰਨ ਕਥਨ ਕੀਤਾ ਹੈ ਕਿ ਭਾਰਤ ਸਰਕਾਰ ਕੋਲ ਇਨ੍ਹਾਂ ਕਿਸਾਨ ਸ਼ਹੀਦੀਆਂ ਬਾਰੇ ਕੋਈ ਜਾਣਕਾਰੀ ਜਾਂ ਅੰਕੜੇ ਨਹੀਂ ਹਨ।