ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ਼ਾਂ ਨੂੰ ਖੋਲ੍ਹਣ ਦੀ ਆਗਿਆ ਦੇ ਦਿੱਤੀ ਸੀ।ਮਾਪਿਆਂ ਵਲੋਂ ਵੀ ਆਪਣੇ ਬੱਚਿਆਂ ਨੂੰ ਸਕੂਲਾਂ ‘ਚ ਭੇਜਣ ਸ਼ੁਰੂ ਕਰ ਦਿੱਤਾ ਸੀ।ਪਰ ਹੁਣ ਇੱਕ ਵਾਰ ਫਿਰ ਪੰਜਾਬ ਦੇ ਸਕੂਲਾਂ ‘ਤੇ ਕੋਰੋਨਾ ਦਾ ਕਹਿਰ ਛਾਇਆ ਹੈ।ਦੱਸਣਯੋਗ ਹੈ ਕਿ ਲੁਧਿਆਣਾ ਦੇ ਇੱਕ ਸਕੂਲ ‘ਚ ਬਸਤੀ ਜੋਧੇਵਾਲ ਦੇ ਸਰਕਾਰੀ ਸਕੂਲ ‘ਚ 8 ਬੱਚਿਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।ਦੱਸ ਦੇਈਏ ਕਿ ਪੰਜਾਬ ਦੇ ਸਕੂਲ ਬੋਰਡ ਵਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ‘ਚ ਪੜ੍ਹਦੇ ਬੱਚਿਆਂ ਅਤੇ ਅਧਿਆਪਕਾਂ ਦੇ ਕੋਵਿਡ ਟੈਸਟ ਕਰਵਾਏ ਜਾ ਰਹੇ ਹਨ, ਜਿਸ ਤਹਿਤ ਅੱਜ ਜ਼ਿਲ੍ਹਾ ਫਿਰੋਜ਼ਪੁਰ ‘ਚ ਸਰਕਾਰੀ ਸੀਨੀਅਰ ਸੰਕੈਡਰੀ ਸਕੂਲਾਂ ‘ਚ 8ਵੀਂ,10ਵੀਂ ਅਤੇ 12ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਦੇ ਕੋਰੋਨਾ ਸੈਂਪਲ ਲਏ ਗਏ ਹਨ।ਸਕੂਲ ਪ੍ਰਿੰਸੀਪਲ ਅਤੇ ਨੋਡਲ ਅਫਸਰ ਜਗਦੀਪ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਫਿਰੋਜ਼ਪੁਰ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ 415 ਵਿਦਿਆਰਥੀਆਂ ਦੇ ਟੈਸਟ ਲਏ ਗਏ ਹਨ।