ਗੁਰਦਾਸਪੁਰ ਦੀਨਾਨਗਰ ਪੁਲਿਸ ਨੂੰ ਭਾਰੀ ਮਾਤਰਾ ਵਿਚ ਹੈਰੋਇਨ ਸਮੇਤ ਨਸ਼ੇ ਦੇ ਚਾਰ ਵੱਡੇ ਤਸਕਰਾਂ ਨੂੰ ਫੜਨ ਵਿਚ ਸਫਲਤਾ ਹਾਸਲ ਹੋਈ ਹੈ ਇਹਨਾ ਫੜੇ ਗਏ ਤਸਕਰਾਂ ਦੇ ਕੋਲੋਂ 16 ਕਿਲੋ ਤੋਂ ਵੱਧ ਦੀ ਹੈਰੋਇਨ ਬਰਾਮਦ ਹੋਈ ਹੈ ਜਿਸਦੀ ਅੰਤਰਰਾਸ਼ਟਰੀ ਮਾਰਕੀਟ ਵਿੱਚ ਕੀਮਤ ਕਰੋੜਾਂ ਵਿਚ ਹੈ ਅਤੇ ਇਹ ਤਸਕਰ 2 ਇਨੋਵਾ ਗੱਡੀਆਂ ਵਿਚ ਜੰਮੂ ਪੁੱਛ ਤੋਂ ਨਸ਼ੇ ਦੀ ਖੇਪ ਲੈਕੇ ਤਰਨਤਾਰਨ ਰਹੇ ਸ਼ਨ ਜਿਹਨਾਂ ਨੂੰ ਮੁਖਬਰ ਖਾਸ ਤੋਂ ਮਿਲੀ ਇਤਲਾਹ ਤੋਂ ਬਾਅਦ ਪਨਿਆੜ ਨੇੜੇ ਨਾਕੇਬੰਦੀ ਕਰ ਇਹਨਾਂ ਨੂੰ ਗਿਰਫ਼ਤਾਰ ਕੀਤਾ ਗਿਆ ਹੈ ਇਹਨਾਂ ਤਸਕਰਾਂ ਵਲੋਂ ਗੱਡੀ ਵਿਚ ਹੈਰੋਇਨ ਲਕਾਉਣ ਲਈ ਖੁਫੀਆ ਬੋਕਸ ਬਣਾਏ ਗਏ ਸ਼ਨ
ਗੁਰਦਾਸਪੁਰ ਦੀ ਦੀਨਾਨਗਰ ਪੁਲਿਸ ਨੂੰ ਸ਼ੁੱਕਰਵਾਰ ਨੂੰ ਵੱਡੀ ਸਫਲਤਾ ਹਾਸਿਲ ਹੋਈ। ਦੀਨਾਨਗਰ ਪੁਲਿਸ ਨੇ ਭਾਰੀ ਮਾਤਰਾ ਵਿੱਚ ਹੈਰੋਇਨ ਸਣੇ ਨਸ਼ੇ ਦੇ ਚਾਰ ਵੱਡੇ ਤਸਕਰਾਂ ਨੂੰ ਕਾਬੂ ਕੀਤਾ ਹੈ। ਦੱਸ ਦੇਈਏ ਕਿ ਪੁਲਿਸ ਨੇ ਦੀਨਾਨਗਰ ਵਿੱਚ ਪੈਂਦੇ ਪਨਿਆਡ ਵਾਲੇ ਨਾਕੇ ‘ਤੇ ਸੂਚਨਾ ਦੇ ਆਧਾਰ ‘ਤੇ 16 ਕਿਲੋ ਹੈਰੋਇਨ ਫੜੀ ਹੈ । ਇਸ ਹੈਰੋਇਨ ਦੀ ਬਾਜ਼ਾਰੀ ਕੀਮਤ 80 ਕਰੋੜ ਦੱਸੀ ਜਾ ਰਹੀ ਹੈ।
ਇਸ ਸਬੰਧੀ ਨੂੰ ਇਤਲਾਹ ਮਿਲੀ ਸੀ ਕਿ ਮਲਕੀਤ ਸਿੰਘ ਵਾਸੀ ਚੀਮਾ ਕਲਾਂ ਥਾਣਾ ਸਰਾਏ ਅਮਾਨਤਖਾਂ, ਜ਼ਿਲ੍ਹਾ ਤਰਨਤਾਰਨ ਭਾਰੀ ਮਾਤਰਾ ਚ ਹੈਰੋਇਨ ਮੰਗਵਾ ਕੇ ਅੱਗੇ ਵੇਚਣ ਦਾ ਧੰਦਾ ਕਰਦਾ ਹੈ। ਉਸ ਦੇ ਸਬੰਧ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਨਾਲ ਹਨ ਅਤੇ ਇਹ ਵਾਇਆ ਜੰਮੂ-ਕਸ਼ਮੀਰ ਆਪਣੇ ਬੰਦੇ ਭੇਜ ਕੇ ਭਾਰੀ ਮਾਤਰਾ ਵਿੱਚ ਹੈਰੋਇਨ ਮੰਗਵਾ ਕੇ ਅੱਗੇ ਵੇਚਣ ਦਾ ਧੰਦਾ ਕਰਦਾ ਹੈ।
ਇਸ ਨੇ ਅੱਜ ਵੀ ਗੁਰਦਿੱਤ ਸਿੰਘ ਗਿੱਤਾ ਪੁੱਤਰ ਤਰਸੇਮ ਸਿੰਘ, ਭੋਲਾ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਚੀਮਾ ਕਲਾਂ, ਮਨਜਿੰਦਰ ਸਿੰਘ ਮੰਨਾ ਪੁੱਤਰ ਸੁਰਮੁੱਖ ਸਿੰਘ ਅਤੇ ਕੁਲਦੀਪ ਸਿੰਘ ਗੀਵੀ ਕੀਪਾ ਪੁੱਤਰ ਪ੍ਰੇਮ ਸਿੰਘ ਵਾਸੀ ਕਾਜੀ ਕੋਟ ਰੋਡ ਤਰਨਤਾਰਨ ਨੂੰ ਜੰਮੂ ਵੱਲ ਹੈਰੋਇਨ ਲੈਣ ਭੇਜਿਆ ਹੋਇਆ ਸੀ।
ਉਕਤ ਦੋਸ਼ੀ ਜੰਮੂ ਵੱਲੋਂ ਗੱਡੀਆਂ ਵਿੱਚ ਭਾਰੀ ਮਾਤਰਾ ਵਿੱਚ ਹੈਰੋਇਨ ਲੈ ਕੇ ਵਾਪਸ ਇੱਧਰ ਨੂੰ ਆ ਰਹੇ ਹਨ। ਇਹ ਸੂਚਨਾ ਪੱਕੀ ਹੋਣ ਤੇ ਪੁਲਸ ਵੱਲੋਂ ਹਾਈਵੇਅ ਅਤੇ ਬਾਈਪਾਸ ਨੇੜੇ ਸਖ਼ਤ ਚੈਕਿੰਗ ਮੁਹਿੰਮ ਚਲਾਈ ਗਈ। ਇਸੇ ਦੌਰਾਨ 2 ਗੱਡੀਆਂ ਵਿੱਚੋਂ ਭਾਰੀ ਮਾਤਰਾ ਵਿੱਚ ਹੈਰੋਇਨ ਲੈ ਕੇ ਜਾ ਰਹੇ 4 ਦੋਸ਼ੀਆਂ ਨੂੰ ਪੁਲਿਸ ਨੇ ਕਾਬੂ ਕੀਤਾ।