ਦੇਸ਼ ‘ਚ ਕੋਰੋਨਾ ਦੇ ਮਾਮਲੇ ਬੀਤੇ 81 ਦਿਨਾ ਤੋਂ ਬਾਅਦ 60000 ਤੋਂ ਘੱਟ ਨਵੇਂ ਕੇਸ ਦਰਜ ਕੀਤੇ ਗਏ ਹਨ, ਜਿਸ ਨਾਲ ਕਰੋਨਾ ਪੀੜਤਾਂ ਦੀ ਕੁੱਲ ਗਿਣਤੀ 2,98,81,965 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਇੱਕ ਦਿਨ ਵਿੱਚ ਕਰੋਨਾ ਦੇ 58,419 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਮਹਾਮਾਰੀ ਕਾਰਨ 1,576 ਹੋਰ ਲੋਕਾਂ ਦੇ ਮਾਰੇ ਜਾਣ ਨਾਲ ਮਰਨ ਵਾਲਿਆਂ ਦੀ ਗਿਣਤੀ 3,86,713 ਹੋ ਗਈ ਹੈ। ਮੌਤਾਂ ਦੇ ਮਾਮਲੇ 63 ਦਿਨਾਂ ਵਿਚ ਸਭ ਤੋਂ ਘੱਟ ਹਨ। ਪੰਜਾਬ ਵਿੱਚ ਕਰੋਨਾ ਕਾਰਨ ਹੁਣ ਤੱਕ 15802 ਮੌਤਾਂ ਹੋ ਚੁੱਕੀਆਂ ਹਨ।