Punjab Water Supply Schemes: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਪਿੰਡਾਂ ਦੀਆਂ 83 ਫੀਸਦੀ ਤੋਂ ਜ਼ਿਆਦਾ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਕਾਰਣ ਦੱਖਣੀ, ਉੱਤਰੀ ਅਤੇ ਕੇਂਦਰੀ ਜ਼ੋਨ ਦੀਆਂ 368 ਜਲ ਸਪਲਾਈ ਸਕੀਮਾਂ ਪ੍ਰਭਾਵਿਤ ਹੋਈਆਂ ਸੀ ਅਤੇ ਇਨ੍ਹਾਂ ਵਿਚੋਂ 308 ਸਕੀਮਾਂ 18 ਜੁਲਾਈ ਦੁਪਹਿਰ 12 ਵਜੇ ਤੱਕ ਮੁਰੰਮਤ ਕਰ ਦਿੱਤੀਆਂ ਗਈਆਂ ਹਨ। ਇਹ ਦਰ 83.69 ਫੀਸਦੀ ਬਣਦੀ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਸੀ ਤੇ ਨਿਰਦੇਸ਼ ਦਿੱਤੇ ਸਨ ਕਿ ਪ੍ਰਭਾਵਿਤ ਲੋਕਾਂ ਤੱਕ ਹਰ ਹਾਲ ਵਿਚ ਸਾਫ ਪੀਣਯੋਗ ਪਾਣੀ ਪੁੱਜਦਾ ਕੀਤਾ ਜਾਵੇ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵੀ ਪਿਛਲੇ ਹਫਤੇ ਵਿਭਾਗ ਦੇ ੳੇੁੱਚ ਅਧਿਕਾਰੀਆਂ ਅਤੇ ਫੀਲਡ ਸਟਾਫ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਸੀ ਕਿ ਹੜ੍ਹ ਪ੍ਰਭਾਵਿਤ ਪੇਂਡੂ ਖੇਤਰਾਂ ‘ਚ ਪੀਣ ਵਾਲੇ ਸਾਫ ਪਾਣੀ ਦੀ ਕੋਈ ਕਿੱਲਤ ਨਾ ਆਉਣ ਦਿੱਤੀ ਜਾਵੇ।
Cabinet Minister Bram Shanker Jimpa has informed that more than 83% of water supply schemes of villages affected by floods have been repaired. 368 water supply schemes of south, north & central zone were affected & 308 schemes have been repaired till 12 noon on July 18. pic.twitter.com/nOvtKunK6q
— Government of Punjab (@PunjabGovtIndia) July 19, 2023
ਕਾਬਿਲੇਗੌਰ ਹੈ ਕਿ ਜਿਹੜੀਆਂ ਜਲ ਸਪਲਾਈ ਸਕੀਮਾਂ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਸਨ ਉਨ੍ਹਾਂ ਸਕੀਮਾਂ ਦੇ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਬਦਲਵੇਂ ਪ੍ਰਬੰਧਾਂ ਰਾਹੀਂ ਸਾਫ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਗਿਆ ਸੀ ਅਤੇ ਜਿਨ੍ਹਾਂ ਇਲਾਕਿਆਂ ਵਿਚ ਪਾਈਪਾਂ ਰਾਹੀਂ ਪਾਣੀ ਨਹੀਂ ਪੁੱਜ ਸਕਦਾ ਸੀ ਉੱਥੇ ਲੋੜੀਂਦੀ ਮਾਤਰਾ ਵਿਚ ਪਾਣੀ ਦੇ ਟੈਂਕਰ ਭੇਜੇ ਗਏ ਸੀ।
ਜਿੰਪਾ ਨੇ ਦੱਸਿਆ ਕਿ ਬਾਕੀ ਬਚੀਆਂ 60 ਜਲ ਸਪਲਾਈ ਸਕੀਮਾਂ ਵੀ ਜਲਦ ਹੀ ਕਾਰਜਸ਼ੀਲ ਕਰ ਦਿੱਤੀਆਂ ਜਾਣਗੀਆਂ। ਵੱਖ-ਵੱਖ ਜ਼ੋਨਾਂ ਅਤੇ ਸਰਕਲਾਂ ਦੇ ਅਧਿਕਾਰੀ ਤੇ ਕਰਮਚਾਰੀ ਇਨ੍ਹਾਂ ਦੀ ਮੁਰੰਮਤ ਲਈ ਸਰਗਰਮੀ ਨਾਲ ਕਾਰਜ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h