ਭਾਰਤ ‘ਚ ਕੋਰੋਨਾ ਵਾਇਰਸ ਦੇ ਮਾਮਲੇ ‘ਚ ਵੱਡੀ ਰਾਹਤ ਮਿਲੀ ਹੈ। ਅੱਜ 197 ਦਿਨਾਂ ਬਾਅਦ ਦੇਸ਼ ਵਿੱਚ ਕੋਵਿਡ ਦੇ ਸਭ ਤੋਂ ਘੱਟ ਮਾਮਲੇ ਦਰਜ ਕੀਤੇ ਗਏ ਹਨ। ਸਿਹਤ ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 830 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਦੇਸ਼ ਵਿੱਚ ਕੋਵਿਡ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 4,46,45,768 ਹੋ ਗਈ ਹੈ।
ਬੁੱਧਵਾਰ ਸਵੇਰੇ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ ਵਿੱਚ ਵੀ ਕਮੀ ਆਈ ਹੈ। ਐਕਟਿਵ ਕੇਸ 22,549 ਤੋਂ ਵਧ ਕੇ 21,607 ਹੋ ਗਏ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਕਾਰਨ ਸਿਰਫ ਇੱਕ ਮਰੀਜ਼ ਦੀ ਮੌਤ ਹੋਈ ਹੈ, ਜਿਸ ਕਾਰਨ ਦੇਸ਼ ਵਿੱਚ ਕੋਵਿਡ ਨਾਲ ਮਰਨ ਵਾਲਿਆਂ ਦੀ ਗਿਣਤੀ 5,28,981 ਹੋ ਗਈ ਹੈ।
TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ
Link ‘ਤੇ Click ਕਰਕੇ ਹੁਣੇ Download ਕਰੋ :
Android: https://bit.ly/3VMis0h