ਵੀਰਵਾਰ, ਸਤੰਬਰ 3, 2026 05:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ

ਸਾਡੇ ਵਿਦਿਆਰਥੀਆਂ ਨੇ ਫਿਰ ਲੋਹਾ ਮਨਵਾਇਆ: ਬੈਂਸ

by Pro Punjab Tv
ਜੁਲਾਈ 19, 2026
in Featured, Featured News, ਸਿੱਖਿਆ, ਪੰਜਾਬ, ਰਾਜਨੀਤੀ
0
  • ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*

ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੈਸ਼ਨਲ ਇਲਜੀਬਿਲਟੀ-ਕਮ-ਐਂਟਰੈਂਸ ਟੈਸਟ (ਨੀਟ-ਯੂਜੀ) 2026 ਪ੍ਰੀਖਿਆ ਪਾਸ ਕਰ ਲਈ ਹੈ। ਨੀਟ ਦਾ ਪੇਪਰ ਲੀਕ ਹੋਣ ਕਾਰਨ ਪਹਿਲਾ ਪ੍ਰੀਖਿਆ ਰੱਦ ਹੋ ਗਈ ਸੀ। ਇਸ ਤੋਂ ਬਾਅਦ ਦੇਸ਼ ਭਰ ਵਿੱਚ ਮੁੜ-ਪ੍ਰੀਖਿਆ ਲਈ ਗਈ ਸੀ ਜਿਸ ਦੇ ਨਤੀਜੇ ਐਲਾਨੇ ਗਏ ਹਨ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਮੈਡੀਕਲ ਖੇਤਰ ਵਿੱਚ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ, “ਇੱਕ ਵਾਰ ਫਿਰ, ਸਾਡੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਮਿਆਰੀ ਸਿੱਖਿਆ ਅਤੇ ਸਖ਼ਤ ਮਿਹਨਤ ਨਾਲ ਹਰ ਟੀਚਾ ਸਰ ਕੀਤਾ ਜਾ ਸਕਦਾ ਹੈ। ਇਸ ਸਾਲ, ਸਾਡੇ 882 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ ਜੋ ਕਿ “ਸਿੱਖਿਆ ਕ੍ਰਾਂਤੀ” ਦੇ ਪ੍ਰਭਾਵ ਅਤੇ ਸਾਡੇ ਅਧਿਆਪਕਾਂ ਦੇ ਸਮਰਪਣ ਨੂੰ ਦਰਸਾਉਂਦਾ ਹੈ।”

ਸਿੱਖਿਆ ਮੰਤਰੀ ਨੇ ਕਿਹਾ ਕਿ ਸਾਲ 2026 ਵਿੱਚ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਸੂਬੇ ਦੇ ਸਰਕਾਰੀ ਸਕੂਲਾਂ ਦੇ ਵੱਧ ਰਹੇ ਮਿਆਰ ਦੀ ਪ੍ਰਤੱਖ ਮਿਸਾਲ ਹੈ। ਸਾਲ 2024 ਵਿੱਚ 437 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ ਅਤੇ ਸਾਲ 2025 ਵਿੱਚ ਇਹ ਗਿਣਤੀ ਵਧ ਕੇ 847 ਹੋ ਗਈ ਸੀ। ਇਸ ਸਾਲ 882 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ, ਜੋ ਸਾਲ 2024 ਦੇ ਮੁਕਾਬਲੇ 100 ਫ਼ੀਸਦ ਤੋਂ ਵੱਧ ਦੇ ਵਾਧੇ ਨੂੰ ਦਰਸਾਉਂਦੀ ਹੈ। ਪੇਪਰ ਲੀਕ ਅਤੇ ਦੁਬਾਰਾ ਪ੍ਰੀਖਿਆ ਕਾਰਨ 2026 ਦੀ ਪ੍ਰੀਖਿਆ ਵਿੱਚ ਆਈ ਰੁਕਾਵਟ ਦੇ ਬਾਵਜੂਦ ਇਹ ਸਫਲਤਾ ਹਾਸਲ ਕੀਤੀ ਗਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜਨਤਕ ਸਿੱਖਿਆ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਿੱਖਿਆ ਗਰੀਬੀ ਨੂੰ ਖਤਮ ਕਰਨ ਅਤੇ ਜੀਵਨ ਨੂੰ ਨਵੀਂ ਦਿਸ਼ਾ ਦੇਣ ਦਾ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ। ਇਸ ਸਾਲ ਪ੍ਰੀਖਿਆ ਵਿੱਚ ਆਈ ਰੁਕਾਵਟ ਦੇ ਬਾਵਜੂਦ, ਨੀਟ ਵਿੱਚ ਸਾਡੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦੀ ਸਫਲਤਾ ਇਸ ਗੱਲ ਦਾ ਪ੍ਰਮਾਣ ਹੈ ਕਿ ਸਾਡੇ ਬੱਚੇ ਯੋਗ ਸਹਾਇਤਾ ਅਤੇ ਢੁੱਕਵੇਂ ਮਾਹੌਲ ਨਾਲ ਕੀ ਨਹੀਂ ਹਾਸਲ ਕਰ ਸਕਦੇ।”

ਇਸ ਸਾਲ ਨੀਟ ਪ੍ਰੀਖਿਆ ਪਾਸ ਕਰਨ ਵਾਲਿਆਂ ਵਿੱਚੋਂ ਲੁਧਿਆਣਾ ਜ਼ਿਲ੍ਹੇ ਦੇ ਸਕੂਲ ਆਫ਼ ਐਮੀਨੈਂਸ, ਸੇਖੇਵਾਲ ਦੇ ਵਿਦਿਆਰਥੀ ਪ੍ਰਤੀਕ ਕੁਮਾਰ ਦੀ ਕਹਾਣੀ ਸੂਬੇ ਦੇ ਸਿੱਖਿਆ ਸੁਧਾਰਾਂ ਦੇ ਵਿਆਪਕ ਪ੍ਰਭਾਵ ਨੂੰ ਉਜਾਗਰ ਕਰਦੀ ਹੈ। 16,000 ਰੁਪਏ ਮਹੀਨਾ ਦੀ ਤਨਖਾਹ ਵਾਲੇ ਇੱਕ ਪ੍ਰਾਈਵੇਟ ਸਕੂਲ ਅਧਿਆਪਕ ਦੇ ਪੁੱਤਰ, ਪ੍ਰਤੀਕ ਨੇ ਨੀਟ-ਯੂਜੀ 2026 ਵਿੱਚ 720 ਵਿੱਚੋਂ 594 ਅੰਕਾਂ ਨਾਲ 99.3 ਫ਼ੀਸਦ ਅੰਕ ਪ੍ਰਾਪਤ ਕੀਤੇ। ਉਸਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ “ਪੇਸ” ਪ੍ਰੋਗਰਾਮ ਤਹਿਤ ਮੁਫਤ ਆਨਲਾਈਨ ਕਲਾਸਾਂ ਅਤੇ ਮੌਕ ਟੈਸਟਾਂ ਰਾਹੀਂ ਪ੍ਰੀਖਿਆ ਦੀ ਤਿਆਰੀ ਕੀਤੀ। ਪ੍ਰਤੀਕ ਇੱਕ ਓਨਕੋਲੋਜਿਸਟ ਬਣ ਕੇ ਕੈਂਸਰ ਦੇ ਮਰੀਜ਼ਾਂ ਦੀ ਸੇਵਾ ਕਰਨਾ ਚਾਹੁੰਦਾ ਹੈ। ਉਸਦੀ ਪ੍ਰਾਪਤੀ ਦਰਸਾਉਂਦੀ ਹੈ ਕਿ ਸਹੀ ਦਿਸ਼ਾ ਤੇ ਸਹਾਇਤਾ, ਸਮਰਪਣ ਅਤੇ ਸਖ਼ਤ ਮਿਹਨਤ ਨਾਲ ਵਿੱਤੀ ਔਕੜਾਂ ਉੱਤੇ ਪਾਰ ਪਾਇਆ ਜਾ ਸਕਦਾ ਹੈ।

ਪ੍ਰਤੀਕ ਦੇ ਪਿਤਾ ਨੇ ਕਿਹਾ, “ਮੈਂ ਹਮੇਸ਼ਾ ਮੰਨਦਾ ਸੀ ਕਿ ਸਿੱਖਿਆ ਹੀ ਸਾਡੇ ਪਰਿਵਾਰ ਦੀ ਤਕਦੀਰ ਬਦਲਣ ਦਾ ਇੱਕੋ ਇੱਕ ਜ਼ਰੀਆ ਹੈ। ਪੰਜਾਬ ਸਰਕਾਰ ਦੇ ਮੁਫ਼ਤ ਕੋਚਿੰਗ ਅਤੇ ਮੌਕ ਟੈਸਟਾਂ ਨੇ ਪ੍ਰਤੀਕ ਨੂੰ ਨਵੀਂ ਦਿਸ਼ਾ ਦਿੱਤੀ। ਅੱਜ, ਜਦੋਂ ਉਸਨੇ ਨੀਟ ਪ੍ਰੀਖਿਆ ਪਾਸ ਕਰ ਲਈ ਹੈ, ਇਹ ਸਾਡੀ ਜ਼ਿੰਦਗੀ ਦਾ ਸਭ ਤੋਂ ਮਾਣਮੱਤਾ ਅਤੇ ਖੁਸ਼ਨੁਮਾ ਦਿਨ ਹੈ।”

ਨੀਟ ਪ੍ਰੀਖਿਆ ਵਿੱਚ ਵਿਦਿਆਰਥੀਆਂ ਦੀ ਸਫਲਤਾ ਪ੍ਰਗਤੀ ਵੱਲ ਵੱਧ ਰਹੇ ਸੂਬੇ ਦੇ ਕਦਮਾਂ ਨੂੰ ਦਰਸਾਉਂਦੀ ਹੈ। ਇਸ ਸਾਲ ਦੀ ਸ਼ੁਰੂਆਤ ਵਿੱਚ, ਨੀਤੀ ਆਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਪੰਜਾਬ ਨੇ ਸਕੂਲ ਸਿੱਖਿਆ ਵਿੱਚ ਕੇਰਲਾ ਅਤੇ ਦਿੱਲੀ ਨੂੰ ਪਛਾੜ ਕੇ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਦਾ ਦਰਜਾ ਹਾਸਲ ਕੀਤਾ । ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੈਂਟਰਸ਼ਿਪ ਅਤੇ ਪ੍ਰੀਖਿਆ ਦੀ ਤਿਆਰੀ ਪ੍ਰਦਾਨ ਕੀਤੀ ਜਾਂਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹੁਨਰ ਦੀ ਪਛਾਣ ਕਰਨ ਅਤੇ ਉਸ ਨੂੰ ਨਿਖਾਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਬੱਚੇ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕੀਤੀ ਜਾਵੇ।

Tags: Aam Aadmi Party PunjabHarjot Bainslatest news
Share202Tweet126Share51

Related Posts

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026
Load More

Recent News

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.