ਪਿੰਡ ਰੂੜੇਕੇ ਕਲਾਂ ਦਾ ਇੱਕ ਕਿਸਾਨ ਨੇ ਇਹ ਪ੍ਰਣ ਕੀਤਾ ਹੋਇਆ ਸੀ ਕਿ ਜਿੰਨਾ ਚਿਰ ਇਹ ਕਿਸਾਨ ਵਿਰੋਧੀ ਕਾਨੂੰਨ ਰੱਦ ਨਹੀਂ ਹੁੰਦੇ ਉਹ ਘਰ ਵਾਪਸ ਨਹੀਂ ਜਾਵੇਗਾ।ਪਰ ਸ਼ਾਇਦ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ।ਜ਼ਿਕਰਯੋਗ ਹੈ ਕਿ ਕਰਨੈਲ ਸਿੰਘ ਪੁੱਤਰ ਨਿੱਕਾ ਸਿੰਘ (72) ਪਿਛਲੇ 9 ਮਹੀਨਿਆਂ ਤੋਂ ਲਗਾਤਾਰ ਦਿੱਲੀ ਮੋਰਚੇ ‘ਚ ਟਿੱਕਰੀ ਬਾਰਡਰ ‘ਤੇ ਡਟਿਆ ਹੋਇਆ ਸੀ।
ਇਸ ਦੌਰਾਨ ਉਨਾਂ੍ਹ ਦੀ ਤਬੀਅਤ ਵਿਗੜ ਗਈ ਅਤੇ ਉਨ੍ਹਾਂ ਨੂੰ ਬਹਾਦਰਗੜ੍ਹ ਦੇ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ।ਉੱਥੋਂ ਉਨਾਂ੍ਹ ਨੂੰ ਪੀਜੀਆਈ ਰੋਹਤਕ ਰੈਫਰ ਕਰ ਦਿੱਤਾ ਗਿਆ ਜਿੱਥੇ ਉਨਾਂ੍ਹ ਦੀ ਮੌਤ ਹੋ ਗਈ।ਉਨਾਂ੍ਹ ਦੇ ਸਾਥੀਆਂ ਨੇ ਦੱਸਿਆ ਕਿ ਕਰਨੈਲ ਸਿੰਘ ਨੇ ਇਹ ਪ੍ਰਣ ਕੀਤਾ ਸੀ ਕਿ ਉਹ ਜਿੱਤੇ ਬਗੈਰ ਘਰ ਵਾਪਸ ਨਹੀਂ ਜਾਵੇਗਾ, ਅਤੇ ਉਹ ਜ਼ਿੰਦਗੀ ਕਿਸਾਨੀ ਸੰਘਰਸ਼ ਦੇ ਲੇਖੇ ਲਾ ਕੇ ਆਪਣਾ ਕੀਤਾ ਪ੍ਰਣ ਨਿਭਾਅ ਗਿਆ ਹੈ।