PSTET-2 Exam: ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਅੱਜ ਪੀ.ਐੱਸ.ਟੀ.ਈ,ਟੀ-2 ਪ੍ਰੀਖਿਆ ਨਿਰਵਿਘਨ ਤੇ ਇਹ ਪ੍ਰੀਖਿਆ ਨਿਰਵਿਘਨ ਢੰਗ ਨਾਲ ਕਰਵਾਈ ਗਈ। ਇਹ ਜਾਣਕਾਰੀ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਰਾਹੀਂ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਕਿਸਮ ਦੀ ਜਾਅਲਸਾਜੀ ਨੂੰ ਰੋਕਣ ਵਾਸਤੇ ਹਰ ਪ੍ਰੀਖਿਆ ਕੇਂਦਰ ਤੇ ਜੈਮਰ ਲਗਾਏ ਗਏ ਸਨ ਅਤੇ ਪ੍ਰੀਖਿਆਰਥੀਆਂ ਦੀ ਹਾਜ਼ਰੀ ਵੀ ਬਾਇਓਮੈਟ੍ਰਿਕ ਵਿਧੀ ਰਾਹੀਂ ਲਗਾਈ ਗਈ।
School Education Department of the Punjab Government on Sunday conducted PSTET-2 examination in a transparent manner to provide employment to deserving and hardworking candidates, School Education Minister @HarjotBains said. 90.72% was attendance of candidates, minister added.
— Government of Punjab (@PunjabGovtIndia) April 30, 2023
ਬੈਂਸ ਅਨੁਸਾਰ ਇਸ ਪ੍ਰੀਖਿਆ ਵਿੱਚ ਕੁੱਲ 98358 ਵਿਦਿਆਰਥੀਆਂ ਵਿੱਚੋਂ 89230 ਵਿਦਿਆਰਥੀਆ ਨੇ ਇਹ ਪ੍ਰੀਖਿਆ ਦਿੱਤੀ। ਇਸ ਪ੍ਰੀਖਿਆ ਵਿੱਚ 90.72 ਫ਼ੀਸਦੀ ਵਿਦਿਆਰਥੀ ਬੈਠੇ। ਉਹਨਾਂ ਦੱਸਿਆ ਕਿ ਇਸ ਪ੍ਰੀਖਿਆ ਦਾ ਸਮਾਂ ਸਵੇਰੇ 10.30 ਵਜੇ ਤੋਂ 1.00 ਵਜੇ ਤਕ ਸੀ ਤੇ ਇਸ ਪ੍ਰੀਖਿਆ ਲਈ ਸਰਕਾਰ ਵੱਲੋਂ ਰਾਜ ਦੇ ਵੱਖ ਵੱਖ ਜ਼ਿਲਿਆਂ ਵਿੱਚ 280 ਪ੍ਰੀਖਿਆ ਕੇਂਦਰ ਬਣਾਏ ਗਏ ਸਨ।ਉਹਨਾਂ ਦੱਸਿਆ ਕਿ ਰਾਜ ਵਿੱਚ ਇਸ ਪ੍ਰੀਖਿਆ ਦੌਰਾਨ ਰਾਜ ਦੇ ਕਿਸੇ ਵੀ ਜ਼ਿਲ੍ਹੇ ਤੋਂ ਕੋਈ ਸ਼ਿਕਾਇਤ ਪ੍ਰਾਪਤ ਨਹੀਂ ਹੋਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h