ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ਦੇ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ ਜਿਸ ਨੂੰ ਦੇਖਦੇ ਹੋਏ ਕਈ ਰਾਜ ਦੇ ਵਿੱਚ ਮੁਕੰਮਲ ਤੌਰ ਤੇ ਲੌਕਡਾਊਨ ਹਟਾਇਆ ਗਿਆ ਹੈ | ਪਿਛਲੇ ਕਈ ਦਿਨਾਂ ਕੋਰੋਨਾ ਦੇ ਮਾਮਲੇ ਤੇਜੀ ਨਾਲ ਹੇਠਾ ਡਿੱਗ ਰਹੇ ਹਨ | ਬੀਤੇ 24 ਘੰਟਿਆਂ ਦੌਰਾਨ 91 ਦਿਨਾਂ ਬਾਅਦ 40 ਹਜ਼ਾਰ ਦੇ ਕਰੀਬ ਕੋਰੋਨਾ ਦੇ ਨਵੇਂ ਕੇਸ ਸਾਹਮਣੇ ਆਏ ਹਨ |
ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਦੇਸ਼ ਵਿੱਚ ਕੋਰੋਨਾ ਦੀ ਲਾਗ ਦੇ 42 ਹਜ਼ਾਰ 640 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 1167 ਮਰੀਜ਼ਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਦੇਸ਼ ਵਿਚ 91 ਦਿਨਾਂ ਬਾਅਦ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਨਵੇਂ ਕੇਸ 50 ਹਜ਼ਾਰ ਤੋਂ ਵੀ ਘੱਟ ਆਏ ਹਨ। ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ, ਕੋਰੋਨਾ ਦੇ ਨਵੇਂ ਕੇਸ ਆਉਣ ਤੋਂ ਬਾਅਦ ਹੁਣ ਦੇਸ਼ ਵਿੱਚ ਸੰਕਰਮਿਤ ਮਰੀਜ਼ਾਂ ਦੀ ਕੁਲ ਗਿਣਤੀ 2 ਕਰੋੜ 99 ਲੱਖ 77 ਹਜ਼ਾਰ 861 ਹੋ ਗਈ ਹੈ।
ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿਚ ਹੁਣ 6 ਲੱਖ 62 ਹਜ਼ਾਰ 521 ਐਕਟਿਵ ਕੇਸ ਹਨ, ਜਦੋਂ ਕਿ 2 ਕਰੋੜ 89 ਲੱਖ 26 ਹਜ਼ਾਰ 38 ਵਿਅਕਤੀ ਠੀਕ ਹੋ ਕੇ ਆਪਣੇ ਘਰਾਂ ਨੂੰ ਚਲੇ ਗਏ ਹਨ। ਇਸ ਦੇ ਨਾਲ ਹੀ ਹੁਣ ਤੱਕ 3 ਲੱਖ 89 ਹਜ਼ਾਰ 302 ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋਈ ਹੈ।