ਗੁਰਦਾਸਪੁਰ: ਘਟਨਾ ਗੁਰਦਾਸਪੁਰ ਦੇ ਪੁਲਿਸ ਜ਼ਿਲ੍ਹਾ ਬਟਾਲਾ ਦੇ ਥਾਣਾ ਕਾਦੀਆਂ ਦੇ ਦਾਣਾ ਮੰਡੀ ਦੀ ਹੈ ਜਿੱਥੇ ਸਰਕਾਰੀ ਥਾਂ ‘ਤੇ ਕੂੜਾ ਸੁੱਟਣ ਗਏ ਨਗਰ ਕੌਂਸਲ ਦੇ ਕਰਮਚਾਰੀਆਂ ਨੂੰ ਇੱਕ ਵਿਅਕਤੀ ਵੱਲੋਂ ਪਿਸਤੌਲ ਦਿਖਾ ਕੇ ਕੂੜਾ ਸੁੱਟਣ ਤੋਂ ਰੋਕਿਆ ਗਿਆ।
ਇਨ੍ਹਾਂ ਹੀ ਨਹੀਂ ਵਿਅਕਤੀ ਵਲੋਂ ਉਨ੍ਹਾਂ ਨਾਲ ਗਾਲੀ-ਗਲੋਚ ਵੀ ਕੀਤੀ ਗਈ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਨਗਰ ਕੌਂਸਲ ਦੇ ਕਰਮਚਾਰੀਆਂ ਅਤੇ ਇੰਸਪੈਕਟਰ ਵੱਲੋਂ ਪ੍ਰਸ਼ਾਸਨ ਅੱਗੇ ਮੰਗ ਕੀਤੀ ਗਈ ਕਿ ਇਸ ਵਿਅਕਤੀ ਦਾ ਅਸਲਾ ਲਾਇਸੰਸ ਰੱਦ ਹੋਵੇ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਸ ਬਾਰੇ ਜਦੋਂ ਥਾਣਾ ਕਾਦੀਆਂ ਦੇ ਮੁਖੀ ਸੁਖਰਾਜ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ‘ਚ ਹੈ ਅਤੇ ਉਹ ਮਾਮਲੇ ਦੀ ਤਫਤੀਸ਼ ਕਰ ਰਹੇ ਹਨ। ਜਦੋਂ ਅਸਲੇ ਦੇ ਲਾਇਸੰਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਇਸ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜੇ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h